ਬੱਲ ਮਲਕੀਤ ਸਿੰਘ ਵਲੋ ਬੰਗਾਲ ‘ਚ ਭਾਜਪਾ ਦੀ ਇਤਿਹਾਸਕ ਜਿੱਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਵਧਾਈ

0

ਅੰਮ੍ਰਿਤਸਰ4 ਮਈ (ਮਨਜੀਤ ਸ਼ੇਰਗਿੱਲ ) ਪੱਛਮੀ ਬੰਗਾਲ, ਪੁਡੂਚੇਰੀ ਅਤੇ ਅਸਾਮ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਮਿਲੀ ਵੱਡੀ ਰਾਜਨੀਤਿਕ ਸਫਲਤਾ ਤੋਂ ਬਾਅਦ ਮੁੰਬਈ ਵਿੱਚ ਭਾਜਪਾ ਵਰਕਰਾਂ ਅਤੇ ਸਮਰਥਕਾਂ ਵੱਲੋਂ ਜ਼ੋਰਦਾਰ ਜਸ਼ਨ ਮਨਾਇਆ ਗਿਆ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਬੱਲ ਮਲਕੀਤ ਸਿੰਘ ਚੇਅਰਮੈਨ ਮਹਾਂਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਨੇ ਕਿਹਾ ਕਿ ਪੱਛਮੀ ਬੰਗਾਲ ਵਿੱਚ ਮਿਲੀ ਜਿੱਤ ਸਿਰਫ਼ ਚੋਣੀ ਨਤੀਜਾ ਨਹੀਂ, ਸਗੋਂ ਦੇਸ਼ ਦੀ ਜਨਤਾ ਵੱਲੋਂ ਭਾਜਪਾ ਦੀਆਂ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਤੇ ਵਧਦੇ ਭਰੋਸੇ ਦਾ ਪ੍ਰਮਾਣ ਹੈ ਉਨ੍ਹਾਂ ਕਿਹਾ ਕਿ ਜਨਤਾ ਹੁਣ ਵਿਕਾਸ, ਰਾਸ਼ਟਰਵਾਦ ਅਤੇ ਮਜ਼ਬੂਤ ਨੇਤ੍ਰਿਤਵ ਦੀ ਰਾਜਨੀਤੀ ਨੂੰ ਸਮਰਥਨ ਦੇ ਰਹੀ ਹੈ ਬੱਲ ਮਲਕੀਤ ਸਿੰਘ ਨੇ ਕਿਹਾ ਕਿ ਭਾਜਪਾ ਹਰ ਵਰਗ ਕਿਸਾਨ, ਨੌਜਵਾਨ, ਵਪਾਰੀ ਅਤੇ ਮਜ਼ਦੂਰ ਨੂੰ ਨਾਲ ਲੈ ਕੇ ਚੱਲਣ ਵਾਲੀ ਪਾਰਟੀ ਹੈ ਮਿਲੇਗਾ ਇਸ ਮੌਕੇ ਬੱਲ ਮਲਕੀਤ ਸਿੰਘ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਦਿਲੋਂ ਵਧਾਈ ਦਿੱਤੀ ਅਤੇ ਕਿਹਾ ਕਿ ਭਾਜਪਾ ਲਗਾਤਾਰ ਲੋਕਾਂ ਦੇ ਮੁੱਦਿਆਂ ‘ਤੇ ਕੰਮ ਕਰ ਰਹੀ ਹੈ ਅਤੇ ਲੋਕਾਂ ਦਾ ਭਰੋਸਾ ਪਾਰਟੀ ਪ੍ਰਤੀ ਹੋਰ ਮਜ਼ਬੂਤ ਹੋ ਰਿਹਾ ਹੈ।

Leave a Reply

Your email address will not be published. Required fields are marked *