ਭਾਜਪਾ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਤਬਦੀਲੀ ਦਾ ਸੰਕੇਤ – ਅਗਰਵਾਲ

0

ਕੁਰਾਲੀ, 4 ਮਈ (ਰਾਜਾ ਸਿੰਘ ਭੰਗੂ)- ਭਾਰਤੀ ਜਨਤਾ ਪਾਰਟੀ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰੀ ਬਹੁਮਤ ਅਤੇ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਹੈ, ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਲਗਭਗ 198 ਸੀਟਾਂ ਪ੍ਰਾਪਤ ਕੀਤੀਆਂ ਹਨ, ਜੋ ਕਿ ਸਾਰੇ ਭਾਰਤੀਆਂ ਲਈ ਇੱਕ ਇਤਿਹਾਸਕ ਅਤੇ ਖੁਸ਼ੀ ਦਾ ਪਲ ਹੈ। ਪੱਛਮੀ ਬੰਗਾਲ ਵਿੱਚ ਰੁਝਾਨਾਂ ਵਿੱਚ ਭਾਜਪਾ ਨੇ ਮਮਤਾ ਬੈਨਰਜੀ ਦੀ ਟੀਐਮਸੀ ਨੂੰ ਸਖ਼ਤ ਟੱਕਰ ਦਿੱਤੀ ਹੈ, ਜਿਸਨੂੰ ‘ਮੋਦੀ ਲਹਿਰ’ ਵਜੋਂ ਦੇਖਿਆ ਜਾ ਰਿਹਾ ਹੈ। ਭਾਜਪਾ ਨੇ ਟੀਐਮਸੀ ਦੇ ਗੜ੍ਹ ਵਿੱਚ ਪ੍ਰਵੇਸ਼ ਕੀਤਾ ਹੈ ਅਤੇ ਮੁਸਲਿਮ ਬਹੁਗਿਣਤੀ ਵਾਲੇ ਖੇਤਰਾਂ ਵਿੱਚ ਜਿੱਤ ਹਾਸਲ ਕੀਤੀ ਹੈ। ਇਹ ਜਿੱਤ ਤ੍ਰਿਣਮੂਲ ਕਾਂਗਰਸ ਦੇ ਸ਼ਾਸਨ ਵਿਰੁੱਧ ਇੱਕ ਤਬਦੀਲੀ ਦਾ ਸੰਕੇਤ ਹੈ। ਭਾਜਪਾ ਨੇ ਵਿਕਾਸ, ਸੁਰੱਖਿਆ, ਹਿੰਸਾ ਮੁਕਤ ਬੰਗਾਲ ਅਤੇ ਭ੍ਰਿਸ਼ਟਾਚਾਰ ਵਰਗੇ ਮੁੱਦਿਆਂ ‘ਤੇ ਇੱਕ ਹਮਲਾਵਰ ਮੁਹਿੰਮ ਸ਼ੁਰੂ ਕੀਤੀ, ਜਿਸਨੂੰ ਜਨਤਾ ਦੁਆਰਾ ਭਰਵਾਂ ਹੁੰਗਾਰਾ ਮਿਲਿਆ। ਇਸ ਜਿੱਤ ਨੂੰ ਬੰਗਾਲ ਦੀ ਰਾਜਨੀਤੀ ਵਿੱਚ ਭਾਜਪਾ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਪ੍ਰਦਰਸ਼ਨ ਵਜੋਂ ਦੇਖਿਆ ਜਾ ਰਿਹਾ ਹੈ। ਇਹ ਵਿਚਾਰ ਟਕਸਾਲੀ ਭਾਜਪਾਈ ਆਗੂ ਬਲਬੀਰ ਚੰਦ ਅਗਰਵਾਲ ਨੇ ਕੁਰਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ, ਅਸਾਮ ਅਤੇ ਪਾਂਡੂਚੇਰੀ ਵਿੱਚ ਭਾਜਪਾ ਸਰਕਾਰ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਨੇਤਾ ਸਮੀਰ ਭੱਟਾਚਾਰੀਆ, ਸੁਦੇਂਦੂ ਅਧਿਕਾਰੀ ਅਤੇ ਭਾਜਪਾ ਨੇਤਾ, ਸਮਰਥਕ ਅਤੇ ਵਰਕਰ ਵਧਾਈ ਦੇ ਪਾਤਰ ਹਨ, ਉੱਥੇ ਹੀ ਪੂਰਾ ਦੇਸ਼ ਵੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਾ ਹੱਕਦਾਰ ਹੈ। ਇਨ੍ਹਾਂ ਤਿੰਨਾਂ ਰਾਜਾਂ ਵਿੱਚ ਭਾਜਪਾ ਸਰਕਾਰ ਸਥਾਪਤ ਕਰਕੇ ਲੋਕਾਂ ਨੇ ਦੇਸ਼ ਨੂੰ ਵਿਕਾਸ ਦੀਆਂ ਉੱਚਾਈਆਂ ‘ਤੇ ਲੈ ਜਾਣ ਲਈ ਮੋਦੀ ਜੀ ਵਿੱਚ ਆਪਣੇ ਅਟੁੱਟ ਵਿਸ਼ਵਾਸ ਦਾ ਪ੍ਰਦਰਸ਼ਨ ਕੀਤਾ ਹੈ।

Leave a Reply

Your email address will not be published. Required fields are marked *