ਹਰਪ੍ਰੀਤ ਸੋਨੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਐਸ ਸੀ ਵਿੰਗ) ਦੇ ਸੂਬਾ ਸਕੱਤਰ ਨਿਯੁਕਤ

ਮੋਰਿੰਡਾ , 4 ਮਈ (ਮਜ਼ੀਦ ਖਾਨ)- ਕਾਂਗਰਸ ਹਾਈਕਮਾਂਡ ਵੱਲੋਂ ਸੀਨੀਅਰ ਕਾਂਗਰਸੀ ਆਗੂ ਹਰਪ੍ਰੀਤ ਸਿੰਘ ਸੋਨੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ (ਐਸ ਸੀ ਵਿੰਗ) ਦਾ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਨਵ ਨਿਯੁਕਤ ਸਕੱਤਰ ਹਰਪ੍ਰੀਤ ਸਿੰਘ ਸੋਨੀ ਨੇ ਇਸ ਨਿਯੁਕਤੀ ਲਈ ਕਾਂਗਰਸ ਪਾਰਟੀ (ਐਸੀ ਵਿੰਗ )ਦੇ ਕੌਮੀ ਚੇਅਰਮੈਨ ਰਾਜਿੰਦਰ ਪਾਲ ਗੌਤਮ ,ਪੰਜਾਬ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋਂ ,ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਮੁੱਚੀ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਐਸ ਸੀ ਭਾਈਚਾਰਾ ਹਮੇਸ਼ਾ ਹੀ ਕਾਂਗਰਸ ਪਾਰਟੀ ਦੇ ਨਾਲ ਚਟਾਨ ਵਾਂਗ ਖੜਾ ਹੈ । ਆਉਣ ਵਾਲੀਆਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਵਿੱਚ ਐਸ ਸੀ ਵਰਗ ਦਾ ਅਹਿਮ ਯੋਗਦਾਨ ਹੋਵੇਗਾ।
