ਪੱਛਮੀ ਬੰਗਾਲ ਵਿੱਚ ਭਾਜਪਾ ਦੀ ਜਿੱਤ ਨੂੰ ਲੈਕੇ ਗੜ੍ਹਸ਼ੰਕਰ ‘ਚ ਪਾਰਟੀ ਵਰਕਰਾਂ ਨੇ ਲੱਡੂ ਵੰਡੇ 

0

ਗੜ੍ਹਸ਼ੰਕਰ (ਰਾਕੇਸ਼ ਕੁਮਾਰ)- ਪੱਛਮੀ ਬੰਗਾਲ ਵਿੱਚ ਭਾਜਪਾ ਦੀ ਹੋਈ ਵੱਡੀ ਜਿੱਤ ਨੂੰ ਲੈਕੇ ਅੱਜ ਗੜ੍ਹਸ਼ੰਕਰ ਵਿਖੇ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਰਾਜ ਕੁਮਾਰ ਰਾਣਾ ਦੀ ਅਗਵਾਈ ਹੇਠ ਲੱਡੂ ਵੰਡ ਕੇ ਲੋਕਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ। ਇਸ ਮੌਕੇ ਰਾਜ ਕੁਮਾਰ ਰਾਣਾ ਨੇ ਕਿਹਾ ਕਿ ਪੱਛਮੀ ਬੰਗਾਲ ਦੇ ਲੋਕਾਂ ਨੇ ਜੰਗਲ ਰਾਜ ਖਤਮ ਕਰਨ ਲਈ ਭਾਜਪਾ ‘ਤੇ ਭਰੋਸਾ ਕਰਕੇ ਜਿਸ ਤਰ੍ਹਾਂ ਫਤਵਾ ਦਿੱਤਾ ਹੈ। ਉਸ ਤੋਂ ਸਪਸ਼ਟ ਹੁੰਦਾ ਹੈ ਕਿ ਉਥੇ ਦੇ ਲੋਕਾਂ ਵਿੱਚ ਪਿਛਲੇ ਸਰਕਾਰ ਵੱਲੋਂ ਕੀਤੇ ਗਏ ਲੋਕ ਵਿਰੋਧੀ ਫੈਸਲਿਆਂ ਕਾਰਨ ਭਾਰੀ ਗੁੱਸਾ ਸੀ। ਉਨ੍ਹਾਂ ਕਿਹਾ ਕਿ ਇਸ ਜਿੱਤ ਨਾਲ ਭਾਜਪਾ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਪਾਰਟੀ ਵਰਕਰਾਂ ਦੇ ਹੌਸਲੇ ਹੋਰ ਬੁਲੰਦ ਹੋਏ ਹਨ। ਇਸ ਮੌਕੇ ਰਾਜ ਕੁਮਾਰ ਰਾਣਾ ਦੀ ਅਗਵਾਈ ਹੇਠ ਭਾਜਪਾ ਵਰਕਰਾਂ ਵੱਲੋਂ ਸ਼ਹਿਰ ਨਿਵਾਸੀਆਂ ਦਾ ਮੂੰਹ ਮਿੱਠਾ ਕਰਵਾ ਕੇ ਪਾਰਟੀ ਦੀ ਸ਼ਾਨਦਾਰ ਜਿੱਤ ਲਈ ਵਧਾਈਆਂ ਦਿੱਤੀਆਂ ਗਈਆਂ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।

Leave a Reply

Your email address will not be published. Required fields are marked *