7 ਮਈ ਨੂੰ ਸਥਾਨਕ ਸਰਕਾਰਾਂ ਦੇ ਉੱਚ ਅਧਿਕਾਰੀਆਂ ਵਿਰੁੱਧ ਰੋਸ ਪ੍ਰਦਰਸ਼ਨ ਕਰਨ ਦਾ ਯੂਨੀਅਨ ਆਗੂਆਂ ਨੇ ਕੀਤਾ ਐਲਾਨ

0

ਪਟਿਆਲਾ 5 ਮਈ ( ਰਾਜਿੰਦਰ ਸਿੰਘ ਥਿੰਦ) ਪੀ ਡਬਲਿਯੂ ਡੀ ਫੀਲਡ ਅਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੇ ਆਗੂਆਂ ਵੱਲੋਂ ਪੱਕੇ ਕਰਮਚਾਰੀਆਂ, ਆਊਟ ਸੋਰਸ ਕਰਮਚਾਰੀਆਂ ਸਬੰਧੀ ਲੋਕ ਮਾਰੂ ਨੀਤੀਆਂ ਨੂੰ ਲੈ ਕੇ ਸਰਕਾਰ ਵਿਰੁੱਧ ਨਾਭਾ ਰੋਡ ਦਫਤਰ ਨਜਦੀਕ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਦੇ ਸੀਨੀਅਰ ਆਗੂ ਜਸਬੀਰ ਸਿੰਘ ਖੋਖਰ, ਰਾਜਪਾਲ ਸਿੰਘ ਲਸੋਈ ਅਤੇ ਧਰਮਪਾਲ ਸਿੰਘ ਲੋਹਟ ਨੇ ਸਾਂਝੇ ਤੌਰ ਤੇ ਕਿਹਾ ਕਿ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਸਥਾਨਕ ਸਰਕਾਰਾ ਵਿਭਾਗ ਅਤੇ ਸੀਵਰੇਜ ਬੋਰਡ ਵਿਭਾਗ ਦੇ ਉੱਚ ਅਧਿਕਾਰੀਆਂ ਵਿਰੁੱਧ 7 ਮਈ ਨੂੰ ਸੈਕਟਰ 35 ਚੰਡੀਗੜ੍ਹ ਵਿਖੇ ਭਾਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਪੰਜਾਬ ਦੇ ਸੂਬਾ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ ਦੀ ਅਗੁਵਾਈ ਹੇਠ ਪੂਰੇ ਪੰਜਾਬ ਤੋਂ ਕਰਮਚਾਰੀ ਧਰਨੇ ਵਿੱਚ ਸ਼ਾਮਲ ਹੋਣਗੇ। ਉਹਨਾਂ ਕਿਹਾ ਕਿ ਸੀਵਰੇਜ ਬੋਰਡ ਅੰਦਰ ਪਿਛਲੇ ਲੰਮੇ ਸਮੇਂ ਤੋਂ ਕੰਮ ਕਰਦੇ ਕਰਮਚਾਰੀਆਂ ਨੂੰ ਪੈਨਸ਼ਨਾਂ ਨਹੀ ਦਿਤੀ ਜਾ ਰਹੀਆਂ, ਜਦੋਂ ਕਿ ਹੋਰ ਬੋਰਡਾਂ ਕਾਰਪੋਰੇਸ਼ਨਾਂ ਅਤੇ ਸਥਾਨਕ ਸਰਕਾਰਾਂ ਵਿਭਾਗ ਵੱਖ ਵੱਖ ਵਿੰਗਾ ਅੰਦਰ ਪੈਨਸ਼ਨ ਦਿਤੀ ਜਾ ਰਹੀ ਹੈ। ਇਸ ਦੇ ਸਬੰਧ ਵਿੱਚ ਪੰਜਾਬ ਸਰਕਾਰ ਵਲੋਂ ਪਹਿਲਾ ਹੀ ਹਦਾਇਤਾਂ ਜਾਰੀ ਕੀਤੀਆਂ ਹੋਈਆਂ ਹਨ,ਕਿ ਵਿਭਾਗ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਲੋਂ ਆਪਣੇ ਪੱਧਰ ਤੇ ਬੋਰਡ ਆਫ਼ ਡਾਇਰੈਕਟਰ ਦੀ ਮੀਟਿੰਗ ਵਿੱਚ ਏਜੇਂਡਾ ਪਾਸ ਕਰਕੇ ਪੈਨਸ਼ਨ ਦੇਣ ਸਬੰਦੀ ਸਹਿਮਤੀ ਪ੍ਰਗਟਾਈ ਗਈ ਸੀ ਪਰ ਸਥਾਨਕ ਸਰਕਾਰਾਂ ਵਿਭਾਗ ਵਲੋਂ ਵਾਰ ਵਾਰ ਇਤਰਾਜ ਲਾ ਕਿ ਕੇਸ਼ ਨੂੰ ਵਾਪਿਸ ਮੋੜਿਆ ਜਾ ਰਿਹਾ ਹੈ। ਸਬ ਕਮੇਟੀ ਦੇ ਚੇਅਰਮੈਨ ਵਿਤ ਮੰਤਰੀ ਅਤੇ ਸਥਾਨਕ ਸਰਕਾਰਾਂ ਮੰਤਰੀ ਨਾਲ ਤਿੰਨ ਵਾਰ ਜਥੇਬੰਦੀ ਦੀਆਂ ਮੀਟਿੰਗਾਂ ਵਿੱਚ ਹਦਾਇਤਾਂ ਜਾਰੀ ਹੋਣ ਦੇ ਬਾਵਜੂਦ ਵੀ ਸੀਵਰੇਜ ਬੋਰਡ ਦੇ ਮੁੱਖ ਕਾਰਜਕਾਰੀ ਅਫਸਰ ਅਤੇ ਸਥਾਨਕ ਸਰਕਾਰ ਵਿਭਾਗ ਵਲੋਂ ਪੈਨਸ਼ਨ ਦੇਣ ਬਾਰੇ ਕੋਈ ਕਾਰਵਾਈ ਨਹੀ ਕੀਤੀ ਜਾ ਰਹੀ। ਬੜੇ ਦੁੱਖ ਦੀ ਗੱਲ ਹੈ ਕਿ ਮੀਟਿੰਗ ਵਿੱਚ ਮੰਗਾਂ ਮਨ ਕਿ ਵੀ ਲਾਗੂ ਨਹੀ ਕੀਤਾ ਜਾ ਰਿਹਾ ਇਸ ਦੇ ਨਾਲ ਹੀ ਆਊਟ ਸੋਰਸੇਸ ਅਤੇ ਕੰਟਰੈਕਟ ਦੇ ਕਾਮਿਆ ਨੂੰ ਵਿਭਾਗ ਵਿੱਚ ਸ਼ਾਮਿਲ ਕਰਕੇ ਪੱਕਾ ਕਰਨਾ, ਜਿਨੀ ਦੇਰ ਰੈਗੂਲਰ ਪਾਲਿਸੀ ਨਹੀ ਬਣਦੀ ਚੰਡੀਗੜ੍ਹ ਦੇ ਕੱਚੇ ਮੁਲਾਜ਼ਮਾਂ ਵਾਂਗ ਤਨਖਾਹ ਵਿੱਚ ਵਾਧਾ ਕਰਨਾ ਵਿਭਾਗ ਅੰਦਰ 2016ਦੀ ਪਾਲਿਸੀ ਤਹਿਤ ਪੱਕੇ ਕੀਤੇ ਕਰਮਚਾਰੀਆਂ ਨੂੰ ਏ ਸੀ ਪੀ ਲਾਭ ਦੇਣਾ। ਬੋਰਡ ਅੰਦਰ ਹਜਾਰਾਂ ਖਾਲੀ ਪਈਆਂ ਪੋਸਟਾਂ ਭਰਨਾ। ਇਸ ਮੌਕੇ ਵਿੱਚ ਖਜਾਨਚੀ ਦੀਪਕ ਕੁਮਾਰ ਵਿਜੈ ਕੁਮਾਰ ਲਖਵਿੰਦਰ ਸਿੰਘ ਗੁਰਚਰਨ ਸਿੰਘ ਧਨੋਆ ਜਸਵਿੰਦਰ ਸਿੰਘ ਉੱਗੇਰਸ਼ਨ ਜੀਤ ਬਹਾਦਰ ਜਸਬੀਰ ਪਜੋਲਾਂ, ਮਲਕੀਤ ਸਿੰਘ, ਸੁਖਬੀਰ ਸਿੰਘ, ਸਵਰਨ ਸਿੰਘ, ਜਰਨੈਲ ਸਿੰਘ, ਹਾਕਮ ਸਿੰਘ, ਰਾਮ ਅਧਾਰ, ਸ਼ੇਰ ਬਹਾਦਰ, ਕੁਲਦੀਪ ਵਰਮਾ, ਜਤਿੰਦਰ ਕੁਮਾਰ, ਤਾਰਾ ਸਿੰਘ, ਸ਼ਾਮਿਲ ਸਨ।

Leave a Reply

Your email address will not be published. Required fields are marked *