ਨੌਜਵਾਨਾਂ ਲਈ ਰੋਜ਼ਗਾਰ ਦਾ ਸੁਨਹਿਰੀ ਮੌਕਾ 6 ਮਈ ਨੂੰ ਲਗੇਗਾ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਪਲੇਸਮੈਂਟ ਕੈਂਪ

0

ਅੰਮ੍ਰਿਤਸਰ 05 ਮਈ   (ਮਨਜੀਤ ਸਿੰਘ ਸ਼ੇਰਗਿੱਲ )

ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ(ਸ਼ਹਿਰੀ ਵਿਕਾਸ)-ਕਮ-ਮੁੱਖ ਕਾਰਜਕਾਰੀ ਅਫਸਰ ਡੀ.ਬੀ.ਈ.ਈ ਅੰਮ੍ਰਿਤਸਰ ਨੇ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਏ ਕਰੀਅਰ ਕਾਉਂਸਲਰ ਸ਼੍ਰੀਮਤੀ ਭਾਰਤੀ ਸ਼ਰਮਾ ਨੇ ਦੱਸਿਆ ਕਿ ਮਿਤੀ 06-05-2026 ਦਿਨ ਬੁੱਧਵਾਰ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਡੀ.ਸੀ ਦਫਤਰ, ਜਮੀਨੀ ਮੰਜਿਲ ਨੇੜੇ ਸੁਵਿਧਾ ਕੇਂਦਰ ਵਿਖੇ ਕੈਂਪ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਸ਼੍ਰੀ ਰਾਮ ਫਾਈਨੈਂਨਸ ਲਿਮਟਿਡ, ਪੀ.ਐਨ.ਬੀ ਮੈਟ ਲਾਈਫ, ਸੇਵਾ ਕੇਂਦਰ ਅੰਮ੍ਰਿਤਸਰ ਵੱਲੋਂ ਕੰਪਿਊਟਰ ਆਪਰੇਟਰ, ਡਾਟਾ ਐਂਟਰੀ ਆਪਰੇਟਰ, ਸੇਲਸ ਅਤੇ ਮਾਰਕੀਟਿੰਗ ਐਸੋਸ਼ਿਏਟ ਅਤੇ ਡਿਸਟਰੀਬਿਊਸ਼ਨ ਮੈਨੇਜਰ ਦੀ ਅਸਾਮੀ ਦੇ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਇਸ ਪਲੇਸਮੈਂਟ ਕੈਂਪ ਵਿਚ 12ਵੀਂ, ਆਈ.ਟੀ.ਆਈ, ਗ੍ਰੈਜੂਏਸ਼ਨ ਅਤੇ ਡਿਪਲੋਮਾ ਹੋਲਡਰ ਦੀ ਯੋਗਤਾ ਵਾਲੇ ਉਮੀਦਵਾਰ (ਦੋਵੇ ਲੜਕੇ ਅਤੇ ਲੜਕੀਆਂ) ਭਾਗ ਲੈ ਸਕਦੇ ਹਨ। ਇਹਨਾਂ ਕੰਪਨੀਆਂ ਵੱਲੋਂ ਪ੍ਰਾਰਥੀਆਂ ਨੂੰ 12000 ਤੋਂ ਲੈ ਕੇ 25000 ਤੱਕ ਸੈਲਰੀ ਦਿੱਤੀ ਜਾਵੇਗੀ। ਚਾਹਵਾਨ ਉਮੀਦਵਾਰ ਆਪਣੇ ਯੋਗਤਾ ਦੇ ਸਰਟੀਫਿਕੇਟ ਲੈ ਕੇ ਬੁੱਧਵਾਰ ਸਵੇਰੇ 10:30 ਵਜੇ ਰੋਜਗਾਰ ਅਤੇ ਕਾਰੋਬਾਰ ਬਿਊਰੋ ਡੀ.ਸੀ ਦਫਤਰ ਨੇੜੇ ਕਚਹਿਰੀ ਚੌਂਕ ਵਿਖੇ ਪਹੁੰਚ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਈਨ ਨੰਬਰ 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *