ਭਾਜਪਾ, ਪੰਜਾਬ ਵਿੱਚ ਸਰਕਾਰ ਬਣਾਉਣ ਦੇ ਸੁਪਨੇ ਛੱਡ ਦੇਵੇ:ਵਿਧਾਇਕ ਕੋਹਲੀ

ਪਟਿਆਲਾ (ਰਾਜਿੰਦਰ ਸਿੰਘ ਥਿੰਦ); :
ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਭਾਜਪਾ ‘ਤੇ ਵਰ੍ਹਦਿਆਂ ਕਿਹਾ ਕਿ ਭਗਵਾ ਪਾਰਟੀ ਦੇਸ਼ ਦੇ ਕਿਸੇ ਵੀ ਸੂਬੇ ਤੋਂ ਜਿੱਤ ਸਕਦੀ ਹੈ ਪਰ ਉਹ ਮਹਾਨ ਗੁਰੂਆਂ, ਸੰਤਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਧਰਤੀ ਪੰਜਾਬ ਤੋਂ ਜਿੱਤਣ ਦਾ ਸੁਪਨਾ ਵੀ ਨਹੀਂ ਦੇਖ ਸਕਦੀ।
ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਪਟਿਆਲ਼ਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਦੇ ਲੋਕ ਭਾਜਪਾ ਦੇ ਸ਼ੱਕੀ ਚਰਿੱਤਰ ਤੋਂ ਚੰਗੀਦੇ ਤਰ੍ਹਾਂ ਜਾਣੂ ਹਨ, ਜੋ ਇਸਨੂੰ ਚੰਗੀ ਤਰ੍ਹਾਂ ਸਬਕ ਸਿਖਾਉਣਗੇ, ਕਿਉਂਕਿ ਪੰਜਾਬੀ ਇਹ ਕਦੇ ਨਹੀਂ ਭੁੱਲਣਗੇ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਸੂਬੇ ਦੇ ਅੰਨਦਾਤੇ ਨੂੰ ਕਿਵੇਂ ਜ਼ਲੀਲ ਕੀਤਾ ਗਿਆ ਅਤੇ ਭਾਜਪਾ ਦੇ ਹੱਥ ਇਸ ਅੰਦੋਲਨ ਦੌਰਾਨ ਸ਼ਹੀਦ ਹੋਏ 700 ਤੋਂ ਵੱਧ ਕਿਸਾਨਾਂ ਦੇ ਖ਼ੂਨ ਨਾਲ ਰੰਗੇ ਹੋਏ ਹਨ।
ਪੰਜਾਬ ਵਿੱਚ ਭਾਜਪਾ ਦੇ ਰਿਕਾਰਡ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਭਾਜਪਾ ਕੁਝ ਸੂਬਿਆਂ ਵਿੱਚ ਆਪਣੀ ਚੋਣ ਕਾਰਗੁਜ਼ਾਰੀ ਤੋਂ ਖ਼ੁਸ਼ ਹੈ, ਪਰ ਜਿੱਥੋਂ ਤੱਕ ਪੰਜਾਬ ਦਾ ਸਬੰਧ ਹੈ, ਭਾਜਪਾ ਨੇ ਪੰਜਾਬ ਨਾਲ ਸਦਾ ਬੇਇਨਸਾਫ਼ੀ ਅਤੇ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ, ਜੋ ਪੰਜਾਬ ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ, ਭਾਖੜਾ ਡੈਮ ਅਤੇ ਹਰ ਜਾਇਜ਼ ਹੱਕ ਤੋਂ ਵਾਂਝਾ ਕਰਨਾ ਚਾਹੁੰਦੀ ਹੈ ਅਤੇ ਇਥੋਂ ਤੱਕ ਕਿ ਭਗਵਾ ਪਾਰਟੀ ਨੇ ਪੰਜਾਬ ਦੇ ਵਿਕਾਸ ‘ਚ ਵਿਘਨ ਪਾਉਣ ਲਈ ਸੂਬੇ ਦੀਆਂ ਗ੍ਰਾਂਟਾਂ ਦੇ ਜਾਇਜ਼ ਹਿੱਸੇ ਨੂੰ ਹਾਲੇ ਤੱਕ ਰੋਕ ਰੱਖਿਆ ਹੈ।
ਸਿਹਤ ਸੰਭਾਲ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ, “ਸੂਬੇ ਭਰ ਵਿੱਚ ਕੁੱਲ 990 ਆਮ ਆਦਮੀ ਕਲੀਨਿਕਾਂ ਵਿੱਚ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ ਅਤੇ ਇਹ ਗਿਣਤੀ ਜਲਦ ਹੀ 1400 ਤੱਕ ਪਹੁੰਚ ਜਾਵੇਗੀ। ਇਹਨਾਂ ਕਲੀਨਿਕਾਂ ਵਿੱਚ 107 ਦਵਾਈਆਂ ਅਤੇ 47 ਤਰ੍ਹਾਂ ਦੇ ਡਾਇਗਨੌਸਟਿਕ ਟੈਸਟ ਮੁਫ਼ਤ ਉਪਲਬਧ ਹਨ, ਜਿਸ ਨਾਲ ਸਰਕਾਰੀ ਸਿਹਤ ਸੰਭਾਲ ਸੰਸਥਾਵਾਂ ਵਿੱਚ ਸੂਬਾ ਵਾਸੀਆਂ ਦਾ ਵਿਸ਼ਵਾਸ ਹੋਰ ਮਜ਼ਬੂਤ ਹੋ ਰਿਹਾ ਹੈ
