ਅੰਮ੍ਰਿਤਸਰ ਵਿੱਚ ਖਿਡਾਰੀਆਂ ਲਈ ਸੁਨਹਿਰਾ ਮੌਕਾ—9 ਤੋਂ 10 ਮਈ ਤੱਕ ਹਾਕੀ ਤੇ ਹੈਂਡਬਾਲ ਟਰਾਇਲ

ਅੰਮ੍ਰਿਤਸਰ 06 ਮਈ (ਮਨਜੀਤ ਸਿੰਘ ਸ਼ੇਰਗਿੱਲ)
ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋ ਸਾਲ 2026-2027 ਦੇ ਸ਼ੈਸ਼ਨ ਦੌਰਾਨ District/Sub-Center of Excellence ਸਕੂਲ(ਰੈਜੀਡੈਸ਼ੀਅਲ) ਵਿੱਚ ਅੰਡਰ-14, 17 ਅਤੇ 19 ਸਾਲ ਦੇ ਹੋਣਹਾਰ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਦਾਖਲ ਕਰਨ ਲਈ ਚੋਣ ਟਰਾਇਲ ਮਿਤੀ: 09-05-2026 ਤੋ ਮਿਤੀ: 10-05-2026 ਤੱਕ ਗੇਮ ਹੈਡਬਾਲ (ਲੜਕੇ) ਅਤੇ ਗੇਮ ਹਾਕੀ (ਲੜਕੇ) ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਹ ਟਰਾਇਲ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਹਾਕੀ ਦੀ ਗਰਾਊਡ ਅਤੇ ਹੈਡਬਾਲ ਦੀ ਗਰਾਊਡ ਵਿਖੇ ਕਰਵਾਏ ਜਾਣਗੇ। ਇਹ ਜਾਣਕਾਰੀ ਦਿੰਦਿਆ ਹੋਇਆ ਜਿਲ੍ਹਾ ਖੇਡ ਅਫਸਰ ਸ੍ਰੀ ਸਿਮਰਨਜੀਤ ਸਿੰਘ ਨੇ ਦਸਿਆ ਕਿ ਇਹਨਾ ਟਰਾਇਲਾ ਵਿੱਚ ਅੰਮ੍ਰਿਤਸਰ ਜਿਲ੍ਹੇ ਦੇ ਉਹ ਖਿਡਾਰੀ ਟਰਾਇਲ ਦੇ ਸਕਦੇ ਹਨ, ਜਿਨ੍ਹਾ ਵੱਲੋ ਜਿਲ੍ਹਾ ਪੱਧਰ ਕੰਪੀਟੀਸ਼ਨਾਂ ਵਿੱਚ ਪਹਿਲੀਆ ਤਿੰਨ ਪੁਜ਼ੀਸ਼ਨਾਂ ਵਿੱਚੋ ਕੋਈ ਇੱਕ ਪੁਜ਼ੀਜ਼ਨ ਪ੍ਰਾਪਤ ਕੀਤੀ ਹੋਵੇ ਜਾਂ ਉਸ ਵੱਲੋ ਸਟੇਟ ਪੱਧਰ ਕੰਪੀਟੀਸ਼ਨ ਵਿੱਚ ਹਿੱਸਾ ਲਿਆ ਹੋਵੇ। ਇਸ ਤੋ ਇਲਾਵਾ ਟਰਾਇਲ ਦੇ ਆਧਾਰ ਤੇ ਨਵੇ ਖਿਡਾਰੀ ਵੀ ਵਿਚਾਰੇ ਜਾ ਸਕਦੇ ਹਨ।
ਟਰਾਇਲਾ ਵਿੱਚ ਹਿੱਸਾ ਲੈਣ ਵਾਲੇ ਖਿਡਾਰੀ ਆਪਣੀ ਗੇਮ ਅਨੁਸਾਰ ਟਰਾਇਲ ਵਾਲੇ ਸਥਾਨ ਤੇ ਸਵੇਰੇ ਠੀਕ 8:00 ਵਜੇ ਰਜਿਸਟ੍ਰੇਸ਼ਨ ਲਈ ਰਿਪੋਰਟ ਕਰਨਗੇ ਅਤੇ ਖਿਡਾਰੀ ਆਪਣੇ ਜਨਮ, ਆਧਾਰ ਕਾਰਡ ਅਤੇ ਖੇਡ ਪ੍ਰਾਪਤੀਆਂ ਦੇ ਅਸਲ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਕਾਪੀਆਂ ਸਮੇਤ 2 ਤਾਜ਼ਾ ਪਾਸਪੋਰਟ ਸਾਈਜ਼ ਫੋਟੋਗ੍ਰਾਫ ਲੈ ਕੇ ਆਉਣਗੇ। ਟਰਾਇਲਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਅਤੇ ਖਿਡਾਰਨਾਂ ਨੂੰ ਵਿਭਾਗ ਵੱਲੋ ਕੋਈ ਟੀ.ਏ/ਡੀ.ਏ ਨਹੀ ਦਿੱਤਾ ਜਾਵੇਗਾ। ਸਪੋਰਟਸ ਵਿੰਗ ਲਈ ਖਿਡਾਰੀ ਦਾ ਜਨਮ ਅੰਡਰ-14 ਲਈ 01-01-2013, ਅੰਡਰ-17 ਲਈ 01-01-2010 ਅਤੇ ਅੰਡਰ -19 ਲਈ 01-01-2008 ਜਾਂ ਇਸ ਤੋ ਬਾਅਦ ਦਾ ਹੋਣਾ ਚਾਹੀਦਾ ਹੈ। ਖਿਡਾਰੀ ਫਿਜ਼ੀਕਲੀ ਅਤੇ ਮੈਡੀਕਲੀ ਫਿੱਟ ਹੋਣਾ ਚਾਹੀਦਾ ਹੈ।
