ਤਪਾਚਾਰੀਆ ਹੇਮ ਕੁੰਵਰ ਜੈਨ ਗਰਲਜ ਕਾਲਜ ਰਾਮਾਂ ਮੰਡੀ ਵਿਖੇ ਫੈਸ਼ਨ ਸ਼ੋਅ ਕਰਵਾਇਆ ਗਿਆ

ਰਾਮਾ ਮੰਡੀ, (ਅਸ਼ੋਕ ਕੁਮਾਰ) (ਬਠਿੰਡਾ) ਬੀਤੇ ਦਿਨੀਂ ਸਥਾਨਕ ਤਪਾਚਾਰੀਆ ਹੇਮ ਕੁੰਵਰ ਜੈਨ ਗਰਲਜ ਕਾਲਜ ਰਾਮਾਂ ਮੰਡੀ ਵਿਖੇ ਸਕੂਲ ਵਿਭਾਗ ਵਿਚ ਆਰਟਸ ਕਾਮਰਸ ਦੇ ਵਿਦਿਆਰਥੀਆਂ ਲਈ ਸੈਸ਼ਨ ਦੀ ਸ਼ੁਰੂਆਤ ਵਿਚ ਇਕ ਫੈਸ਼ਨ ਸ਼ੋਅ ਕਰਵਾਇਆ ਗਿਆ।। ਇਸ ਸਮਾਗਮ ਵਿੱਚ ਵਿਦਿਆਰਥੀਆਂ ਨੇ ਗੀਤ, ਭੰਗੜਾ, ਸੋਲੋ ਡਾਂਸ, ਗਰੁੱਪ ਡਾਂਸ, ਗਿੱਧਾ ਆਦਿ ਪੇਸ਼ਕਾਰੀਆਂ ਨਾਲ ਬਾਕੀ ਵਿਦਿਆਰਥੀਆਂ ਦਾ ਮਨੋਰੰਜਨ ਕੀਤਾ।
ਸ੍ਰੀਮਤੀ ਸੋਨਿਕਾ ਜੈਨ ਨੇ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੌਰਾਨ ਵਿਦਿਆਰਥੀਆਂ ਵਿਚ ਮਿਸ ਫਰੈਸ਼ਰ ਦਾ ਮੁਕਾਬਲਾ ਵੀ ਕਰਵਾਇਆ ਗਿਆ। ਇਸੇ ਸਮਾਗਮ ਦੌਰਾਨ ਹੀ ਵਿਦਿਆਰਥਣਾਂ ਨੇ ਹੱਥੀਂ ਤਿਆਰ ਕਰੀਆਂ ਡਰੈੱਸਾਂ ਅਤੇ ਹੋ ਸਾਜ਼ੋ ਸਾਮਾਨ ਦੀ ਪ੍ਰਦਰਸ਼ਨੀ ਲਗਾਈ। ਇਸ ਮੁਕਾਬਲੇ ਵਿਚ ਸ਼ਾਮਿਲ ਵਿਦਿਆਰਥਣਾਂ ਨੇ ਆਪਣੀ ਪ੍ਰਤਿਭਾ ਦੀ ਪੇਸ਼ਕਾਰੀ ਕੀਤੀ। ਗਿਆਰਵੀਂ ਜਮਾਤ ਦੀ ਵਿਦਿਆਰਥਣ ਰਾਧਿਕਾ ਇਸ ਮੁਕਾਬਲੇ ਵਿਚ ਮਿਸ ਫਰੈਸ਼ਰ ਬਣੀ।
ਕਾਲਜ ਪ੍ਰਿੰਸੀਪਲ ਪ੍ਰੋ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਨਵੇਂ ਸੈਸ਼ਨ ਵਿੱਚ ਦਾਖਲ ਹੋਣ ਤੇ ਸਵਾਗਤ ਕੀਤਾ। ਵਿਦਿਆਰਥੀਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਅਤੇ ਹੋਰ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਹਨਾਂ ਨੇ ਵਿਦਿਆਰਥਣਾਂ ਨੂੰ ਸੈਸ਼ਨ 2026-27 ਲਈ ਵੱਧ ਤੋਂ ਵੱਧ ਦਾਖ਼ਲੇ ਕਰਵਾਉਣ ਦਾ ਸੁਨੇਹਾ ਵੀ ਦਿੱਤਾ।
ਇਸ ਮੌਕੇ ਸਕੂਲ ਪ੍ਰਿੰਸੀਪਲ ਪ੍ਰੋ. ਗੁਰਪ੍ਰੀਤ ਕੌਰ, ਸਮੂਹ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਹਾਜ਼ਰ ਸਨ।
