ਆਮ ਆਦਮੀ ਪਾਰਟੀ ਨੂੰ ਝਟਕਾ- ਸੀਨੀਅਰ ਆਗੂ ਪਰਦੀਪ ਕੁਮਾਰ ਰੂੜਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ 

0

ਕੁਰਾਲੀ, (ਰਾਜਾ ਸਿੰਘ ਭੰਗੂ)- ਆਮ ਆਦਮੀ ਪਾਰਟੀ ਦੇ ਕੁਰਾਲੀ ਤੋਂ ਸੀਨੀਅਰ ਆਗੂ ਪਰਦੀਪ ਕੁਮਾਰ ਰੂੜਾ ਅੱਜ ਸ੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਹੇਠ ਸ੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਪਾਰਟੀ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਦਿਆਂ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਅਤੇ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਦੇ ਹੱਕਾਂ ਲਈ ਲੜੀ ਜਾ ਰਹੀ ਲੜਾਈ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਰਦੀਪ ਕੁਮਾਰ ਰੂੜਾ ਦੇ ਪਾਰਟੀ ਵਿੱਚ ਸ਼ਾਮਿਲ ਹੋਣ ਨਾਲ ਇਲਾਕੇ ਵਿੱਚ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ। ਖੇੜਾ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਹਮੇਸ਼ਾ ਪੰਜਾਬ, ਪੰਜਾਬੀਅਤ ਅਤੇ ਪੰਥ ਦੀ ਚੜ੍ਹਦੀ ਕਲਾ ਲਈ ਵਚਨਬੱਧ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਕੇ ਦੁਬਾਰਾ ਅਕਾਲੀ ਦਲ ਵੱਲ ਆ ਰਹੇ ਹਨ। ਇਸ ਮੌਕੇ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *