ਪੰਜਾਬ ਵਿੱਚ ਇਨਸਾਫ਼ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੀ ਨਵੀਂ ਸ਼ੁਰੂਆਤ : ਚੇਅਰਮੈਂਨ ਇੰਦਰਜੀਤ ਸੰਧੂ

0

ਸਨੌਰ, ( ਰਾਜਿੰਦਰ ਥਿੰਦ)

ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਸਟੇਟ ਕੰਟੇਨਰ ਤੇ ਵੇਅਰਹਾਊਸਿੰਗ ਕਾਰਪੋਰੇਸ਼ਨ ਲਿਮਿਟਿਡ ਦੇ ਵਾਈਸ ਚੇਅਰਮੈਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੇਅਦਬੀ ਕਾਨੂੰਨ ਲੈਕੇ ਆਉਣ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ੁਕਰਾਨਾ ਯਾਤਰਾ ਨੂੰ ਪੰਜਾਬ ਭਰ ਵਿੱਚ ਵੱਡਾ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਅਤੇ ਆਮ ਲੋਕ ਸਰਕਾਰ ਦੇ ਇਸ ਇਤਿਹਾਸਕ ਫੈਸਲੇ ਦਾ ਖੁੱਲ੍ਹ ਕੇ ਸਵਾਗਤ ਕਰ ਰਹੇ ਹਨ ਅਤੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ ਸ਼ੁਕਰਾਨਾ ਯਾਤਰਾ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਸਮੇਂ ਦੀ ਸਭ ਤੋਂ ਵੱਡੀ ਲੋੜ ਸੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜੇ ਇਸ ਸੰਵੇਦਨਸ਼ੀਲ ਮਾਮਲੇ ਵਿੱਚ ਪਹਿਲਾਂ ਕਈ ਸਰਕਾਰਾਂ ਵੱਲੋਂ ਸਿਰਫ਼ ਰਾਜਨੀਤੀ ਕੀਤੀ ਗਈ, ਪਰ ਹੁਣ ਪੰਜਾਬ ਸਰਕਾਰ ਨੇ ਸਖ਼ਤ ਕਾਨੂੰਨੀ ਕਦਮ ਚੁੱਕ ਕੇ ਲੋਕਾਂ ਦਾ ਭਰੋਸਾ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਨਾਲ ਭਵਿੱਖ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਮਦਦ ਮਿਲੇਗੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਸੰਭਵ ਹੋ ਸਕੇਗੀ। ਉਨ੍ਹਾਂ ਦੱਸਿਆ ਕਿ ਹਲਕਾ ਸਨੌਰ ਵਿੱਚ ਵੀ ਸਿੱਖ ਸੰਗਤਾਂ ਅਤੇ ਵੱਖ-ਵੱਖ ਵਰਗਾਂ ਦੇ ਲੋਕ ਸ਼ੁਕਰਾਨਾ ਯਾਤਰਾ ਨੂੰ ਲੈ ਕੇ ਕਾਫ਼ੀ ਉਤਸ਼ਾਹਿਤ ਹਨ। ਲੋਕ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦੇ ਹੋਏ ਪੰਜਾਬ ਸਰਕਾਰ ਦੇ ਲੋਕ-ਹਿਤੈਸ਼ੀ ਫੈਸਲਿਆਂ ਦੀ ਪ੍ਰਸ਼ੰਸਾ ਕਰ ਰਹੇ ਹਨ। ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਵਾਅਦੇ ਨਹੀਂ ਕਰਦੀ, ਸਗੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਵੀ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਲੋਕ-ਹਿਤੈਸ਼ੀ ਅਤੇ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਵਾਲੇ ਫੈਸਲੇ ਲੈਂਦੀ ਰਹੇਗੀ।

Leave a Reply

Your email address will not be published. Required fields are marked *