ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਵਿਦਾਇਗੀ ਸਮਾਗਮ  ਆਯੋਜਿਤ

0
Oplus_16908288

ਮਾਨਸਾ , (ਬਹਾਦਰ ਖ਼ਾਨ) : ਦਿ ਰੌਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਵਿਖੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਗਮ ਸ਼ਾਨਦਾਰ ਢੰਗ ਨਾਲ ਆਯੋਜਿਤ ਕੀਤਾ ਗਿਆ। ਸਮਾਗਮ ਵਿੱਚ ਡਾ. ਸਰਬਜੀਤ ਕੌਰ ਸੋਹਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਸੰਦੀਪ ਕੌਰ ਵੱਲੋਂ ਮੁੱਖ ਮਹਿਮਾਨ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ। ਸੰਬੋਧਨ ਦੌਰਾਨ ਡਾ. ਸਰਬਜੀਤ ਕੌਰ ਸੋਹਲ ਨੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਮਿਹਨਤ, ਇਮਾਨਦਾਰੀ ਅਤੇ ਲਗਨ ਨਾਲ ਜੀਵਨ ਵਿੱਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਮਨੁੱਖ ਦੇ ਜੀਵਨ ਨੂੰ ਨਵੀਂ ਦਿਸ਼ਾ ਦਿੰਦੀ ਹੈ ਅਤੇ ਵਿਦਿਆਰਥੀਆਂ ਨੂੰ ਆਪਣੇ ਟੀਚਿਆਂ ਪ੍ਰਤੀ ਸਮਰਪਿਤ ਰਹਿਣਾ ਚਾਹੀਦਾ ਹੈ।

ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ, ਜਿਨ੍ਹਾਂ ਵਿੱਚ ਗੀਤ, ਨਾਚ ਅਤੇ ਹੋਰ ਮਨੋਰੰਜਕ ਗਤੀਵਿਧੀਆਂ ਨੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਵਿਦਿਆਰਥਣ ਖੁਸ਼ਪ੍ਰੀਤ ਕੌਰ ਅਤੇ ਵਿਦਿਆਰਥੀ ਰਣਯੋਧ ਸਿੰਘ ਨੂੰ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ ਗਿਆ। ਇਸ ਤੋਂ ਇਲਾਵਾ ਮਿਸ ਫੇਅਰਵੈਲ ਦਾ ਖਿਤਾਬ ਰਮਨਦੀਪ ਕੌਰ ਅਤੇ ਮਿਸਟਰ ਫੇਅਰਵੈਲ ਦਾ ਖਿਤਾਬ ਗੁਰਪਿੰਦਰ ਸਿੰਘ ਨੂੰ ਦਿੱਤਾ ਗਿਆ।

ਡਾ. ਸੰਦੀਪ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਵੇਂ ਉਨ੍ਹਾਂ ਨੇ ਕਾਲਜ ਦੌਰਾਨ ਮਿਹਨਤ ਅਤੇ ਅਨੁਸ਼ਾਸਨ ਨਾਲ ਸਫਲਤਾਵਾਂ ਹਾਸਲ ਕੀਤੀਆਂ ਹਨ, ਉਸੇ ਤਰ੍ਹਾਂ ਭਵਿੱਖ ਵਿੱਚ ਵੀ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਲਗਾਤਾਰ ਮਿਹਨਤ ਕਰਦੇ ਰਹਿਣ।ਅਖੀਰ ਵਿੱਚ ਕਾਲਜ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਦੇ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਹ ਵਿਦਾਇਗੀ ਸਮਾਗਮ ਵਿਦਿਆਰਥੀਆਂ ਲਈ ਯਾਦਗਾਰ ਅਤੇ ਪ੍ਰੇਰਣਾਦਾਇਕ ਸਾਬਤ ਹੋਇਆ।

Leave a Reply

Your email address will not be published. Required fields are marked *