ਨਗਰ ਕੌਸ਼ਲ ਖਿਲਾਫ਼ ਸਫ਼ਾਈ ਸੇਵਕਾਂ ਦਾ ਧਰਨਾ ਦੂਸਰੇ ਦਿਨ ਚ ਦਾਖ਼ਲ, ਕੀਤੀ ਜੰਮਕੇ ਨਾਅਰੇਬਾਜ਼ੀ

0

ਮਾਲੇਰਕੋਟਲਾ, 8 ਮਈ ( (ਮੁਨਸ਼ੀ ਫ਼ਾਰੂਕ))-ਨਗਰ ਕੋਂਸਲ ਦਫਤਰ ਮਾਲੇਰਕੋਟਲਾ ਵਿੱਚ ਅੱਜ ਸਫ਼ਾਈ ਸੇਵਕਾਂ ਅਤੇ ਹੋਰ ਕਰਮਚਾਰੀਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਅਸ਼ੋਕ ਕੁਮਾਰ ਦੀ ਸਰਪ੍ਰਸਤੀ ਅਤੇ ਪ੍ਰਧਾਨ ਦੀਪਕ ਬੱਧਣ ਦੀ ਰਹਿਨੁਮਾਈ ਹੇਠ ਧਰਨਾ ਪ੍ਰਦਰਸ਼ਨ ਅੱਜ ਦੂਸਰੇ ਦਿਨ ਵੀ ਜਾਰੀ ਰਿਹਾ। ਧਰਨੇ ਦੌਰਾਨ ਕਰਮਚਾਰੀਆਂ ਨੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਆਪਣੀਆਂ ਸਮੱਸਿਆਵਾਂ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ। ਧਰਨਾਕਾਰੀਆਂ ਨੇ ਕਿਹਾ ਕਿ ਸਾਨੂੰ ਪਿਛਲੇ ਲੰਮੇ ਸਮੇਂ ਤੋਂ ਬਹੁਤ ਹੀ ਘੱਟ ਤਨਖਾਹਾਂ ‘ਤੇ ਗੁਜ਼ਾਰਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਘਰ ਦਾ ਖਰਚ ਚਲਾਉਣਾ ਬਹੁਤ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਵਧ ਰਹੀ ਮਹਿੰਗਾਈ ਦੇ ਮੱਦੇਨਜ਼ਰ ਮੌਜੂਦਾ ਤਨਖਾਹਾਂ ਨਾਲ ਜੀਵਨ ਬਸਰ ਕਰਨਾ ਬਹੁਤ ਮੁਸ਼ਕਿਲ ਹੋਇਆ ਪਿਆ ਹੈ। ਉਨ੍ਹਾਂ ਨੇ ਮੰਗ ਕੀਤੀ ਕਿ ਤਨਖਾਹਾਂ ਵਿੱਚ ਵਾਧਾ ਕੀਤਾ ਜਾਵੇ, ਪੱਕੀ ਨੌਕਰੀ ਦੀ ਸੁਵਿਧਾ ਦਿੱਤੀ ਜਾਵੇ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇ। ਕਰਮਚਾਰੀਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਉਧਰ ਧਰਨਾ ਲਗਨ ਕਰਨ ਸ਼ਹਿਰ ਸ਼ਹਿਰ ਦੇ ਦੇ ਹਰ ਗਲੀ ਮੁਹੱਲੇ ਵਿੱਚ ਕੂੜੇ ਦੇ ਢੇਰ ਲੱਗ ਨਜ਼ਰ ਆਏ। ਸ਼ਹਿਰ ਵਾਸੀਆਂ ਦਾ ਮੰਨਣਾ ਹੈ ਕਿ ਇਸ ਨਾਲ ਸ਼ਹਿਰ ਵਿੱਚ ਬਿਮਾਰੀਆਂ ਫੈਲਣ ਦਾ ਬਹੁਤ ਵੱਡਾ ਖ਼ਤਰਾ ਹੈ। ਧਰਨਾਕਾਰੀਆ ਨੇ ਕਿਹਾ ਕਿ ਜੇਕਰ ਸ਼ਹਿਰ ਅੰਦਰ ਕੋਈ ਬਿਮਾਰੀ ਹੁੰਦੀ ਹੈ ਤਾਂ ਉਸ ਦਾ ਪ੍ਰਸ਼ਾਸਨ ਖੁਦ ਜਿੰਮੇਵਾਰ ਹੋਵੇਗਾ ਖਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਦੀਪਕ ਬੱਗਨ, ਖਜਾਨਚੀ ਬੇਟੀ ਟਾਂਕ,ਪਵਨ ਕੁਮਾਰ ਚੇਅਰਮੈਨ, ਮੀਤ ਪ੍ਰਧਾਨ ਬਾਦਲ ਕਲਿਆਣ,ਮੀਤ ਪ੍ਰਧਾਨ ਪ੍ਰਿੰਸ ਬੱਗਨ, ਮੀਤ ਪ੍ਰਧਾਨ ਰਜਿੰਦਰ ਕੁਮਾਰ, ਰਿਸ਼ੀ ਮੱਟੂ, ਸੁਸ਼ੀਲ ਕੁਮਾਰ, ਕੁਲਦੀਪ ਜਨਰਲ ਸਕੱਤਰ, ਰਾਕੇਸ਼ ਕੁਮਾਰ, ਰਵਿੰਦਰ ਕੁਮਾਰ, ਅਜੇ ਟਾਂਕ, ਜਤਿਨ ਗਿੱਲ, ਵਿਕਰਮ ਬੱਗਨ ਤੋਂ ਇਲਾਵਾ ਵੱਡੀ ਗਿਣਤੀ ਸਫ਼ਾਈ ਸੇਵਕ ਅਤੇ ਹੋਰ ਕਰਮਚਾਰੀ ਵੀ ਹਾਜ਼ਰ ਸਨ। ਇਸ ਮਾਮਲੇ ਸਬੰਧੀ ਜਦੋਂ ਪੱਖ ਜਾਨਣ ਲਈ ਮਲੇਰਕੋਟਲਾ ਦੇ ਕਾਰਜਸਾਧਕ ਅਫਸਰ ਨਾਲ ਗੱਲਬਾਤ ਕਰਨੀ ਚਾਹੀ ਤਾਂ ਉਹ ਦਫਤਰ ਵਿਚ ਨਹੀਂ ਮਿਲੇ, ਪਤਾ ਲੱਗਿਆ ਕਿ ਉਹ ਡੀ ਸੀ ਦਫਤਰ ਮੀਟਿੰਗ ਵਿੱਚ ਗਏ ਹਨ। ਖ਼ਬਰ ਲਿਖੇ ਜਾਣ ਤੱਕ ਉਨਾਂ ਨਾਲ ਸੰਪਰਕ ਨਹੀਂ ਹੋ ਸਕਿਆ

Leave a Reply

Your email address will not be published. Required fields are marked *