ਸਿੰਘ ਸਾਹਿਬ ਭਾਈ ਰਣਜੀਤ ਸਿੰਘ ਦੀ ਮਲੇਰਕੋਟਲਾ ਆਮਦ ‘ਤੇ ਪੰਥਕ ਅਕਾਲੀ ਲਹਿਰ ਵਲੋਂ ਮਾਲੇਰਕੋਟਲਾ ਵਿਖੇ ਵਿਸ਼ਾਲ ਕਾਨਫਰੰਸ ਕੱਲ੍ਹ

0

ਮਾਲੇਰਕੋਟਲਾ, 8 ਮਈ (ਮੁਨਸ਼ੀ ਫ਼ਾਰੂਕ) – ਸਾਹਿਬ ਗਿਆਨੀ ਰਣਜੀਤ ਸਿੰਘ ਦੀ ਮਲੇਰਕੋਟਲਾ ਆਮਦ ‘ਤੇ ਪੰਥਕ ਅਕਾਲੀ ਲਹਿਰ ਵੱਲੋਂ ਮਲੇਰਕੋਟਲਾ ਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ 9 ਮਈ ਨੂੰ ਸਵੇਰੇ 10 ਵਿਖੇ ਕੀਤੀ ਜਾਣ ਵਾਲੀ ਵਿਸ਼ਾਲ ਕਾਨਫਰੰਸ ਸਬੰਧੀ ਤਿਆਰੀਆਂ ਜ਼ੋਰਾਂ ਤੇ ਹਨ । ਦਸ਼ਮੇਸ਼ ਕੰਬਾਈਨ ਦੇ ਐਮ.ਡੀ. ਗਿਆਨੀ ਅਮਰ ਸਿੰਘ ਵੱਲੋਂ ਮਾਲੇਰਕੋਟਲਾ ਵਿਖੇ ਪੰਥਕ ਅਕਾਲੀ ਲਹਿਰ ਵੱਲੋਂ ਕੀਤੀ ਜਾਣ ਵਾਲੀ ਵਿਸ਼ਾਲ ਪੰਥਕ ਕਾਨਫਰੰਸ ਸਬੰਧੀ ਜ਼ਿਲ੍ਹੇ ਦੇ ਪ੍ਰਮੁੱਖ ਆਗੂਆਂ ਨਾਲ ਅਹਿਮ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਪੰਥਕ ਅਕਾਲੀ ਲਹਿਰ ਦੇ ਮੁਖੀ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਦੀ ਮਾਲੇਰਕੋਟਲਾ ਆਮਦ ‘ਤੇ ਗੁਰਦੁਆਰਾ ਸਿੰਘ ਸਭਾ ਸੱਟਾ ਬਾਜ਼ਾਰ ਵਿਖੇ 9 ਮਈ ਦਿਨ ਸ਼ਨੀਵਾਰ ਨੂੰ 10 ਵਜੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਹਲਕਾ ਮਲੇਰਕੋਟਲਾ ਦੇ ਵਿੱਚੋਂ ਪਹੁੰਚੇ ਸੀਨੀਅਰ ਆਗੂਆਂ ਨੇ ਤਿਆਰੀਆਂ ਸਬੰਧੀ ਵਿਚਾਰ-ਚਰਚਾ ਕੀਤੀ । ਗਿਆਨੀ ਅਮਰ ਸਿੰਘ, ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦੇ ਪ੍ਰਧਾਨ ਜਗਦੀਸ਼ ਸਿੰਘ ਬੁੰਗਾ, ਪ੍ਰਧਾਨ ਦਲਵਾਰਾ ਸਿੰਘ ਚਹਿਲ ਨੇ ਆਖਿਆ ਕਿ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਦੇ ਮਲੇਰਕੋਟਲਾ ਪਹੁੰਚਣ ‘ਤੇ ਹਲਕੇ ਦੀਆਂ ਸਿੱਖ ਸੰਗਤਾਂ ਵੱਲੋਂ ਜਿੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਜਾਵੇਗਾ, ਉਪਰੰਤ ਗੁਰਦੁਆਰਾ ਸਿੰਘ ਸਭਾ ਵਿਖੇ ਵਿਸ਼ਾਲ ਇਕੱਠ ਹੋਵੇਗਾ । ਪੰਥਕ ਅਕਾਲੀ ਲਹਿਰ ਨਾਲ ਸੰਬੰਧਿਤ ਸੀਨੀਅਰ ਆਗੂਆਂ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਅੰਦਰ ਜਾ ਕੇ ਪੰਥਕ ਇਕੱਠ ਲਈ ਸਿੱਖ ਸੰਗਤਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ । ਆਗੂਆਂ ਨੇ ਆਖਿਆ ਕਿ ਜ਼ਿਲ੍ਹਾ ਮਲੇਰਕੋਟਲਾ ਦੇ ਵਿੱਚੋਂ ਸਮੂਹ ਸਿੱਖ ਸੰਗਤਾਂ ਇਸ ਸਮਾਗਮ ਵਿੱਚ ਹੁੱਮ-ਹੁੱਮਾ ਕੇ ਪਹੁੰਚਣ ਤੇ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਦੇ ਵਿਚਾਰ ਸੁਣਨ । ਗਿਆਨੀ ਅਮਰ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਉੱਘੀਆਂ ਸ਼ਖਸੀਅਤਾਂ ਦਾ ਪ੍ਰਬੰਧਕਾਂ ਵੱਲੋਂ ਸਨਮਾਨ ਵੀ ਕੀਤਾ ਜਾਵੇਗਾ । ਇਸ ਮੌਕੇ ਗਿਆਨੀ ਅਮਰ ਸਿੰਘ ਦਸ਼ਮੇਸ਼ ਕੰਬਾਈਨ, ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਦੇ ਪ੍ਰਧਾਨ ਜਗਦੀਸ਼ ਸਿੰਘ ਬੁੰਗਾ, ਮੁੱਖ ਗ੍ਰੰਥੀ ਅਵਤਾਰ ਸਿੰਘ, ਪ੍ਰਧਾਨ ਦਲਬਾਰਾ ਸਿੰਘ ਚਹਿਲ, ਜਥੇਦਾਰ ਗੁਰਦੇਵ ਆਦਿ।

Leave a Reply

Your email address will not be published. Required fields are marked *