ਸ਼ੁਕਰਾਨਾ ਯਾਤਰਾ ਦੇ ਅਧੀਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ।

0
Oplus_16908288

ਤਲਵੰਡੀ ਸਾਬੋ, 08 ਮਈ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੀ ਜਰਖੇਜ਼ ਧਰਤੀ ‘ਤੇ ਨਫ਼ਰਤ ਦਾ ਬੀਜ ਨਾ ਕਦੇ ਉੱਗਿਆ ਹੈ ਅਤੇ ਨਾ ਹੀ ਕਦੇ ਉੱਗੇਗਾ। ਇਹ ਧਰਤੀ ਹਮੇਸ਼ਾਂ ਪਿਆਰ, ਭਾਈਚਾਰੇ ਅਤੇ ਇਨਸਾਨੀਅਤ ਦਾ ਸੰਦੇਸ਼ ਦੇਣ ਵਾਲੀ ਧਰਤੀ ਰਹੀ ਹੈ, ਜੋ ਪਿਆਰ ਦੇ ਬੀਜ ਨੂੰ ਦੁੱਗਣਾ ਕਰਕੇ ਵਾਪਸ ਮੋੜਦੀ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਅੱਜ ਆਪਣੀ “ਸ਼ੁਕਰਾਨਾ ਯਾਤਰਾ” ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਨਤਮਸਤਕ ਹੋਣ ਤੋਂ ਬਾਅਦ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਤਖ਼ਤ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਪਰੰਤ ਹਲਕਾ ਵਿਧਾਇਕਾ, ਕੈਬਨਿਟ ਰੈਂਕ ਚੀਫ਼ ਵਿਪ ਪ੍ਰੋ. ਬਲਜਿੰਦਰ ਕੌਰ ਅਤੇ ਸੰਗਤਾਂ ਵੱਲੋਂ ਮੁੱਖ ਮੰਤਰੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ ਅਤੇ ਫਕੀਰਾਂ ਦੀ ਧਰਤੀ ਹੈ, ਜਿਸ ਨੇ ਹਮੇਸ਼ਾ ਦੁਨੀਆ ਨੂੰ ਸ਼ਾਂਤੀ, ਸਾਂਝ ਅਤੇ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੁਝ ਤਾਕਤਾਂ ਲੋਕਾਂ ਵਿਚ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕਰਦੀਆਂ ਹਨ ਪਰ ਪੰਜਾਬ ਦੇ ਲੋਕ ਹਮੇਸ਼ਾਂ ਇਕਜੁੱਟ ਰਹੇ ਹਨ ਅਤੇ ਅੱਗੇ ਵੀ ਇਕੱਠੇ ਰਹਿਣਗੇ। ਉਨ੍ਹਾਂ ਆਪਣੀ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਸਿੱਖਿਆ, ਸਿਹਤ, ਬਿਜਲੀ, ਸੜਕਾਂ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਵੱਡੇ ਪੱਧਰ ‘ਤੇ ਕੰਮ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ, ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਇਆ ਗਿਆ ਹੈ। ਸ੍ਰ. ਮਾਨ ਨੇ ਕਿਹਾ ਕਿ ਕਿਸਾਨਾਂ ਲਈ ਨਹਿਰੀ ਪਾਣੀ ਦੀ ਸਹੂਲਤ ਵਿੱਚ ਸੁਧਾਰ ਕੀਤਾ ਗਿਆ ਹੈ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਪੰਜਾਬ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਇਲਾਕਾ ਵਾਸੀਆਂ ਨੇ ਹਾਜ਼ਰੀ ਭਰੀ ਅਤੇ ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਦਾ ਭਰਪੂਰ ਸਵਾਗਤ ਕੀਤਾ।



Leave a Reply

Your email address will not be published. Required fields are marked *