ਸਿਹਤ ਵਿਭਾਗ ਵੱਲੋਂ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਦੀ ਕੀਤੀ ਸ਼ੁਰੂਆਤ।

ਅੰਮ੍ਰਿਤਸਰ 8 ਮਈ (ਮਨਜੀਤ ਸ਼ੇਰਗਿੱਲ ) ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਸਤਿੰਦਰਜੀਤ ਸਿੰਘ ਬਜਾਜ ਸਿੰਘ ਬਜਾਜ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵੱਲੋਂ ਕਾਰਪੋਰੇਸ਼ਨ ਦੇ ਸਹਿਯੋਗ ਨਾਲ, ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਐਂਟੀ ਲਾਰਵਾ ਗਤੀਵਿਧੀਆਂ, ਫੌਗਿੰਗ, ਸਪਰੇ ਅਤੇ ਜਾਗਰੂਕਤਾ ਅਭਿਆਨ ਦਾ ਅਗਾਜ਼ ਕੰਪਨੀ ਬਾਗ ਵਿਖੇ ਸਥਿਤ ਸਰਵਿਸ ਕਲੱਬ ਤੋਂ ਕੀਤਾ ਗਿਆ। ਇਸ ਅਵਸਰ ਤੇ ਸਹਾਇਕ ਸਿਵਲ ਸਰਜਨ ਡਾ ਰਜਿੰਦਰਪਾਲ ਕੌਰ ਕੌਰ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਬਹੁਤ ਸਾਰੀਆਂ ਥਾਵਾਂ ਤੇ ਪਾਣੀ ਦਾ ਇੱਕਠਾ ਹੋਣਾਂ ਸੁਭਾਵਿਕ ਹੀ ਹੈ, ਪਰ ਇਸਦੇ ਨਾਲ ਹੀ ਜਿਥੇ ਪਾਣੀ ਇੱਕਠਾ ਹੋਵੇਗਾ ਉਥੇ ਮੱਛਰ ਦੀ ਪੈਦਾਵਾਰ ਵੀ ਹੋਵੇਗੀ, ਇਸ ਲਈ ਸੱਭ ਦੀ ਇਹ ਜਿੰਮੇਵਾਰੀ ਬਣਦੀ ਹੈ, ਕਿ ਮੱਛਰ ਦੀ ਪੈਦਾਵਰ ਨੂੰ ਰੋਕਿਆ ਜਾਵੇ। ਇਸ ਲਈ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ ਅਤੇ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਵਿੱਚ ਆਪਣਾ ਯੋਗਦਾਨ ਪਾਇਆ ਜਾਵੇ। ਉਹਨਾਂ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਹਫਤੇ ਦੇ ਹਰ ਸ਼ੁਕਰਵਾਰ ਵਾਲੇ ਦਿਨ ਆਪਣੇ ਘਰਾਂ ਵਿਚ ਕੂਲਰਾਂ, ਫਰਿਜਾਂ, ਗਮਲਿਆਂ, ਟੈਂਕੀਆਂ, ਛੱਤ ਤੇ ਪਿਆ ਨਾਕਾਰਾ ਸਾਮਾਨ ਅਦਿ ਵਿਚ ਪਾਣੀ ਇੱਕਠਾ ਨਾਂ ਹੋਣ ਦਈਏ ਕਿੳਂਕਿ ਡੇਂਗੂ ਤੋ ਬਚਣ ਲਈ ਸਭ ਤੋ ਜਿਆਦਾ ਜਰੂ੍ਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ। ਇਸ ਦੇ ਨਾਲ ਹੀ ਪੁਰੀ ਬਾਹਵਾਂ ਤੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਉਣ ਵਾਲੀਆ ਕਰੀਮਾਂ ਆਦੀ ਦਾ ਇਸਤੇਮਾਲ ਕੀਤਾ ਜਾਵੇ। ਇਸ ਸੰਬਧੀ ਵਧੇਰੇ ਜਾਣਕਾਰੀ ਦਿੰਦਿਆ ਜਿਲਾ੍ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ ਨੇ ਕਿਹਾ ਕਿ ਨੇ ਕਿਹਾ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੰਦਾ ਹੈ। ਜਿਸਦੇ ਲੱਛਣ ਤੇਜ ਸਿਰ-ਦਰਦ ਅਤੇ ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾ ਦਾ ਦਰਦ, ਅੱਖਾ ਦੇ ਪਿਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੂੰਹ ਅਤੇ ਮਸੂੜੀਆ ਵਿੱਚੋ ਖੂਨ ਵਗਣਾ ਆਦੀ ਹੈ। ਡੇਂਗੂ ਬੁਖਾਰ ਦੇ ਸ਼ੱਕ ਹੋਣ, ਦੀ ਸੂਰਤ ਵਿੱਚ ਤੂਰੰਤ ਸਰਕਾਰੀ ਹਸਪਤਾਲ ਤੋ ਮੁਫ਼ਤ ਚੈਕ-ਅੱਪ ਅਤੇ ਇਲਾਜ ਕਰਵਾਉਣ। ਇਸ ਤੋਂ ਪਹਿਲਾਂ ਸਮੂਹ ਆਸ਼ਾ ਵਰਕਰਾਂ, ਨਰਸਿੰਗ ਸਟੂਡੈਂਟਸ ਅਤੇ ਪੈਰਾ ਮੈਡੀਕਲ ਸਟਾਫ ਨੂੰ ਜਿਲਾ ਐਮ.ਈ.ਆਈ.ਓ. ਅਮਰਦੀਪ ਸਿੰਘ ਵੱਲੋਂ ਇਸ ਸਬੰਧੀ ਟ੍ਰੇਨਿੰਗ ਦਿੱਤੀ ਗਈ। ਇਸ ਅਵਸਰ ਤੇ ਸਹਾਇਕ ਮਲੇਰੀਆ ਅਫਸਰ ਗੁਰਦੇਵ ਸਿੰਘ ,ਬਲਜੀਤ ਸਿੰਘ , ਐਸ ਆਈ ਸੁਖਦੇਵ ਸਿੰਘ ,ਹਰਵਿੰਦਰ ਸਿੰਘ ਹਰਕਮਲ ਸਿੰਘ , ਆਈਸੀ ਹਰਮੀਤ ਸਿੰਘ, ਬਿਕਰਮਜੀਤ ਸਿੰਘ, ਰਣਜੋਧ ਸਿੰਘ,ਸੰਜੀਵ ਕੁਮਾਰ, ਕੁਲਦੀਪ ਸਿੰਘ ਕਾਰਪੋਰੇਸ਼ਨ ਤੋਂ ਸੀਐਸਓ ਮਲਕੀਤ ਸਿੰਘ, ਐਸਆਈ ਸ਼ਾਮ ਸਿੰਘ, ਸੁਪਰਵਾਈਜ਼ਰ ਪ੍ਰਦੀਪ ਕੁਮਾਰ, ਨਰਸਿੰਗ ਸਟੂਡੈਂਟ ਅਤੇ ਆਸ਼ਾ ਵਰਕਰਾਂ ਨੇ ਸ਼ਮੂਲੀਅਤ ਕੀਤੀ।
