ਲੁਧਿਆਣਾ ਜ਼ਿਮਨੀ ਚੌਣ ‘ਚ ‘ਆਸ਼ੂ’ ਨੂੰ ਲੈਕੇ ਪਾਰਾ ਚੜ੍ਹਿਆ


ਭਾਰਤ ਭੂਸ਼ਣ ਆਸ਼ੂ ਨੂੰ ਅੱਜ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ।ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਸੰਮਨ ਭੇਜਣ ਦੇ ਮਾਮਲੇ ਵਿਚ ਐਸਐਸਪੀ ਵਿਜੀਲੈਂਸ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰ ਦਿੱਤਾ ਗਿਆ।ਹਾਲਾਂਕਿ ਇਸਦੇ ਬਾਰੇ ਹਾਲੇ ਤਕ ਕੋਈ ਅਧਿਕਾਰਿਕ ਜਾਣਕਾਰੀ ਨਹੀਂ ਦਿੱਤੀ ਗਈ ਹੈ
ਜਾਂਚ ਵਿੱਚ ਹੈਰਾਨ ਕਰਨ ਵਾਲੇ ਤੱਥ ਸਾਹਮਣੇ ਆਏ ਹਨ। ਦੱਸ ਦਈਏ ਕਿ ਭਾਰਤ ਭੂਸ਼ਣ ਆਸ਼ੂ ਲੁਧਿਆਣਾ ਉਪ ਚੋਣ ਵਿੱਚ ਕਾਂਗਰਸ ਦੇ ਉਮੀਦਵਾਰ ਹਨ। ਦਰਅਸਲ, ਵੋਟਾਂ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਵੱਲੋਂ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਜਾਰੀ ਕੀਤਾ ਗਿਆ ਸੀ। ਸਕੂਲ ਦੀ ਜ਼ਮੀਨ ਦੀ ਦੁਰਵਰਤੋਂ ਨਾਲ ਸਬੰਧਤ ਮਾਮਲੇ ਵਿਚ ਇਹ ਸੰਮਨ ਭੇਜਿਆ ਗਿਆ ਸੀ।
ਵਿਜੀਲੈਂਸ ਬਿਊਰੋ ਵੱਲੋਂ ਆਸ਼ੂ ਨੂੰ ਅੱਜ ਯਾਨੀ ਸ਼ੁੱਕਰਵਾਰ 6 ਜੂਨ ਨੂੰ ਸਵੇਰੇ ਪੁੱਛਗਿੱਛ ਲਈ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ । ਦਰਅਸਲ, ਲੁਧਿਆਣਾ ਯੂਨਿਟ ਨੇ ਸਰਾਭਾ ਨਗਰ ਵਿੱਚ ਸਕੂਲ ਦੀ ਜ਼ਮੀਨ ਦੀ ਦੁਰਵਰਤੋਂ ਨਾਲ ਸਬੰਧਤ ਘੁਟਾਲੇ ਦੇ ਸਬੰਧ ਵਿੱਚ ਆਸ਼ੂ ਨੂੰ ਤਲਬ ਕੀਤਾ ਗਿਆ ਹੈ।

ਦੂਜੇ ਪਾਸੇ ਇਸਨੂੰ ਇਕ ਪ੍ਰਚਾਰ ਦਾ ਸਟੰਟ ਦੇ ਤੋਰ ਤੇ ਵੀ ਦੇਖਿਆ ਜਾ ਰਿਹਾ ਹੈ