ਹੈਲਥ ਚੈਕਅੱਪ ਕੈਂਪ ਵਿੱਚ ਨਰਸਿੰਗ ਵਿਦਿਆਰਥੀਆਂ ਨੇ ਲਿਆ ਉਤਸ਼ਾਹ ਨਾਲ ਭਾਗ

ਭੀਖੀ , ( ਬਹਾਦਰ ਖ਼ਾਨ ) : ਦਿ ਰੌਇਲ ਗਲੋਬਲ ਸਕੂਲ, ਖਿਆਲਾ ਕਲਾਂ ਵਿਖੇ ਵਿਦਿਆਰਥੀਆਂ ਅਤੇ ਮਾਪਿਆਂ ਦਾ ਸਰੀਰਕ ਮਾਪਦੰਡਾਂ ਸੰਬੰਧੀ ਸਿਹਤ ਜਾਂਚ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਬੱਚਿਆਂ ਦੀ ਲੰਬਾਈ, ਵਜ਼ਨ, ਸਰੀਰਕ ਭਾਰ ਸੂਚਕ ਅੰਕ (ਬਾਡੀ ਮਾਸ ਇੰਡੈਕਸ) ਅਤੇ ਹੋਰ ਸਿਹਤ ਸੰਬੰਧੀ ਜਾਂਚਾਂ ਕੀਤੀਆਂ ਗਈਆਂ।
ਇਸ ਮੌਕੇ ਦਿ ਰੌਇਲ ਕਾਲਜ ਆਫ ਨਰਸਿੰਗ ਦੇ ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਭਾਗ ਲੈਂਦਿਆਂ ਵਿਦਿਆਰਥੀਆਂ ਦੀ ਸਿਹਤ ਜਾਂਚ ਕੀਤੀ ਅਤੇ ਮਾਪਿਆਂ ਨੂੰ ਸਿਹਤ ਪ੍ਰਤੀ ਜਾਗਰੂਕ ਕੀਤਾ। ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਕਿਹਾ ਕਿ ਤੰਦਰੁਸਤ ਬੱਚੇ ਹੀ ਦੇਸ਼ ਦਾ ਸੁਨਹਿਰਾ ਭਵਿੱਖ ਹਨ ਅਤੇ ਅਜਿਹੇ ਸਿਹਤ ਜਾਂਚ ਕੈਂਪ ਬੱਚਿਆਂ ਦੀ ਚੰਗੀ ਸਿਹਤ ਯਕੀਨੀ ਬਣਾਉਣ ਵਿੱਚ ਮਦਦਗਾਰ ਸਾਬਤ ਹੁੰਦੇ ਹਨ। ਪ੍ਰਿੰਸੀਪਲ ਡਾ. ਸਿਮਰਨਜੀਤ ਕੌਰ ਨੇ ਕਿਹਾ ਕਿ ਬੱਚਿਆਂ ਦੀ ਨਿਯਮਿਤ ਸਿਹਤ ਜਾਂਚ ਨਾਲ ਬਿਮਾਰੀਆਂ ਦਾ ਸਮੇਂ ਸਿਰ ਪਤਾ ਲੱਗ ਸਕਦਾ ਹੈ ਅਤੇ ਉਨ੍ਹਾਂ ਦਾ ਸਹੀ ਇਲਾਜ ਸੰਭਵ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਦਿ ਰੌਇਲ ਕਾਲਜ ਆਫ ਨਰਸਿੰਗ ਵਿੱਚ ਬੀ.ਐੱਸ.ਸੀ. ਨਰਸਿੰਗ, ਜੀ.ਐੱਨ.ਐੱਮ. ਅਤੇ ਏ.ਐੱਨ.ਐੱਮ. ਕੋਰਸਾਂ ਲਈ ਦਾਖਲੇ ਜਾਰੀ ਹਨ ਅਤੇ ਵਿਦਿਆਰਥੀਆਂ ਲਈ ਪੀ.ਪੀ.ਐੱਮ.ਈ.ਟੀ. ਦੀ ਮੁਫ਼ਤ ਕੋਚਿੰਗ ਵੀ ਦਿੱਤੀ ਜਾ ਰਹੀ ਹੈ।
