ਭਾਜਪਾ ਅਤੇ ਆਮ ਆਦਮੀ ਪਾਰਟੀ ਏਜੰਸੀਆਂ ਦੀ ਦੂਰ ਵਰਤੋਂ ਕਰ ਰਹੀਆ ਹਨ: ਧੰਜੂ

0

ਸਨੌਰ, ( ਰਾਜਿੰਦਰ ਸਿੰਘ ਥਿੰਦ) ਹਲਕਾ ਸਨੌਰ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਕਿਸਾਨ ਕਾਂਗਰਸ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਦਲਵਿੰਦਰ ਸਿੰਘ ਧੰਜੂ ਨੇ ਭਾਜਪਾ ਅਤੇ ਆਮ ਆਦਮੀ ਪਾਰਟੀ ਉੱਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਨ ਵਿੱਚ ਮਾਹਿਰ ਹਨ। ਉਨ੍ਹਾਂ ਕਿਹਾ ਕਿ ਇਹ ਪਾਰਟੀਆਂ ਲੋਕਤੰਤਰਕ ਸੰਸਥਾਵਾਂ ਨੂੰ ਆਪਣੇ ਰਾਜਨੀਤਿਕ ਫਾਇਦੇ ਲਈ ਵਰਤ ਰਹੀਆਂ ਹਨ, ਜੋ ਦੇਸ਼ ਅਤੇ ਸੂਬੇ ਦੇ ਲੋਕਤੰਤਰ ਲਈ ਬਹੁਤ ਹੀ ਚਿੰਤਾਜਨਕ ਗੱਲ ਹੈ। ਦਲਵਿੰਦਰ ਸਿੰਘ ਧੰਜੂ ਨੇ ਕਿਹਾ ਕਿ ਭਾਜਪਾ ਨੇ ਕੇਂਦਰ ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ ਵੱਖ-ਵੱਖ ਜਾਂਚ ਏਜੰਸੀਆਂ ਨੂੰ ਵਿਰੋਧੀ ਧਿਰ ਦੇ ਆਗੂਆਂ ਖ਼ਿਲਾਫ਼ ਵਰਤਣਾ ਆਪਣੀ ਨੀਤੀ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਜਿਹੜੇ ਆਗੂ ਭਾਜਪਾ ਦੀਆਂ ਨੀਤੀਆਂ ਦੇ ਵਿਰੋਧ ਵਿੱਚ ਆਵਾਜ਼ ਉਠਾਉਂਦੇ ਹਨ, ਉਨ੍ਹਾਂ ਨੂੰ ਜਾਂਚਾਂ ਅਤੇ ਛਾਪਿਆਂ ਰਾਹੀਂ ਦਬਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਇਸੇ ਰਾਹ ’ਤੇ ਚੱਲ ਰਹੀ ਹੈ। ‘ਆਪ’ ਸਰਕਾਰ ਵਿਰੋਧੀ ਆਵਾਜ਼ਾਂ ਨੂੰ ਚੁੱਪ ਕਰਵਾਉਣ ਲਈ ਪ੍ਰਸ਼ਾਸਨਿਕ ਤੰਤਰ ਅਤੇ ਸਰਕਾਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਇਹ ਰਵੱਈਆ ਦਰਸਾਉਂਦਾ ਹੈ ਕਿ ਦੋਵੇਂ ਪਾਰਟੀਆਂ ਲੋਕਤੰਤਰਕ ਮਰਿਆਦਾਵਾਂ ਦਾ ਸਤਿਕਾਰ ਕਰਨ ਦੀ ਬਜਾਏ ਸੱਤਾ ਦੇ ਨਸ਼ੇ ਵਿੱਚ ਚੂਰ ਹਨ। ਧੰਜੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਤੰਤਰ, ਸੰਵਿਧਾਨ ਅਤੇ ਸੰਸਥਾਵਾਂ ਦੀ ਸੁਤੰਤਰਤਾ ਦੀ ਹਿਮਾਇਤੀ ਰਹੀ ਹੈ। ਕਾਂਗਰਸ ਨੇ ਹਮੇਸ਼ਾ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ ਅਤੇ ਅੱਗੇ ਵੀ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਦੇਸ਼ ਦੀ ਜਨਤਾ ਹੁਣ ਸਭ ਕੁਝ ਸਮਝ ਚੁੱਕੀ ਹੈ। ਲੋਕ ਉਹਨਾਂ ਪਾਰਟੀਆਂ ਨੂੰ ਮਾਫ਼ ਨਹੀਂ ਕਰਨਗੇ ਜੋ ਸਰਕਾਰੀ ਤੰਤਰ ਦਾ ਗਲਤ ਇਸਤੇਮਾਲ ਕਰਕੇ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਂਦੀਆਂ ਹਨ। ਆਉਣ ਵਾਲੇ ਸਮੇਂ ਵਿੱਚ ਲੋਕਤੰਤਰ ਅਤੇ ਸੱਚਾਈ ਦੀ ਜਿੱਤ ਹੋਵੇਗੀ ਅਤੇ ਜਨਤਾ ਆਪਣੇ ਵੋਟ ਦੀ ਤਾਕਤ ਨਾਲ ਅਜਿਹੀਆਂ ਤਾਕਤਾਂ ਨੂੰ ਕਰਾਰਾ ਜਵਾਬ ਦੇਵੇਗੀ।

Leave a Reply

Your email address will not be published. Required fields are marked *

You may have missed