ਮਾਲਵਾ ਕਾਲਜ ਸਰਦੂਲੇਵਾਲਾ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ

ਨਰਸਿੰਗ ਸਿਰਫ਼ ਇੱਕ ਪੇਸ਼ਾ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਦਾ ਮਹਾਨ ਧਰਮ – ਸੋਢੀ
ਸਰਦੂਲਗੜ੍ਹ,12 ਮਈ (ਵਿਨੋਦ ਜੈਨ):ਮਾਲਵਾ ਕਾਲਜ ਸਰਦੂਲੇਵਾਲਾ ਵਿਖੇ ਅੱਜ ਅੰਤਰਰਾਸ਼ਟਰੀ ਨਰਸਿੰਗ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਰਾਜ ਸੋਢੀ ਅਤੇ ਅਧਿਆਪਕਾਂ ਵੱਲੋਂ ਨਰਸਿੰਗ ਦੇ ਖੇਤਰ ਨਾਲ ਜੁੜੇ ਵਿਦਿਆਰਥੀਆਂ ਨੂੰ ਨਰਸਿੰਗ ਪੇਸ਼ੇ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਨਰਸਾਂ ਦੀ ਮਨੁੱਖਤਾ ਪ੍ਰਤੀ ਨਿਭਾਈ ਜਾ ਰਹੀ ਨਿਸ਼ਕਾਮ ਸੇਵਾ ਨੂੰ ਸਲਾਮ ਕੀਤਾ ਗਿਆ। ਸ੍ਰੀਮਤੀ ਸੋਢੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਰਸਾਂ ਸਿਹਤ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ, ਜੋ ਦਿਨ-ਰਾਤ ਮਰੀਜ਼ਾਂ ਦੀ ਸੇਵਾ ਵਿੱਚ ਸਮਰਪਿਤ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਨਰਸਿੰਗ ਸਿਰਫ਼ ਇੱਕ ਪੇਸ਼ਾ ਨਹੀਂ, ਸਗੋਂ ਮਨੁੱਖਤਾ ਦੀ ਸੇਵਾ ਦਾ ਮਹਾਨ ਧਰਮ ਹੈ । ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਮਾਨਦਾਰੀ, ਦਇਆ ਅਤੇ ਸੇਵਾ ਭਾਵਨਾ ਨਾਲ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੇ ਆਪਣੀ ਸੇਵਾ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣ ਦੀ ਸਹੁੰ ਚੁੱਕਦੇ ਹੋਏ ਪ੍ਰਣ ਕੀਤਾ ਕਿ ਉਹ ਆਪਣੇ ਫਰਜ਼ਾਂ ਪ੍ਰਤੀ ਕਦੇ ਵੀ ਕੁਤਾਹੀ ਨਹੀਂ ਕਰਨਗੇ।
