ਆਮ ਆਦਮੀ ਪਾਰਟੀ ਦੀ ਸਰਕਾਰ ਲੋਕਤੰਤਰਿਕ ਮਰਿਆਦਾਵਾਂ ਦਾ ਉਲੰਘਣ ਕਰ ਰਹੀ ਹੈ: ਸਤਪਾਲ ਪੂਨੀਆਂ

0

ਸਨੌਰ,  ਪਟਿਆਲ਼ਾ 12 ਮਈ (ਰਾਜਿੰਦਰ ਸਿੰਘ ਥਿੰਦ)  ਸਨੌਰ ਤੋਂ  ਬੀਜੇਪੀ ਦੇ ਸੀਨੀਅਰ ਆਗੂ ਸਤਪਾਲ ਪੂਨੀਆਂ ਨੇ ਪੰਜਾਬ ਵਿੱਚ ਵਾਪਰੀਆਂ ਹਾਲੀਆ ਘਟਨਾਵਾਂ ’ਤੇ ਗੰਭੀਰ ਚਿੰਤਾ ਜਤਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਪ੍ਰੋਟੋਕੋਲ ਅਤੇ ਇਸ ਦੇ ਕੁਝ ਆਗੂਆਂ ਦੇ ਰਵੱਈਏ ਨੇ ਲੋਕਤੰਤਰਿਕ ਮਰਿਆਦਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਜਦੋਂ ਸਰਕਾਰ ਦਾ ਪ੍ਰੋਟੋਕੋਲ ਅਤੇ ਸੱਤਾ ਦਾ ਦਬ ਦਬਾ ਆਮ ਲੋਕਾਂ ਦੀ ਜ਼ਿੰਦਗੀ ਅਤੇ ਉਹਨਾਂ ਦੀ ਆਜ਼ਾਦੀ ਤੋਂ ਵੱਧ ਮਹੱਤਵਪੂਰਨ ਬਣ ਜਾਵੇ, ਤਾਂ ਇਹ ਬਹੁਤ ਹੀ ਚਿੰਤਾਜਨਕ ਸਥਿਤੀ ਹੈ।  ਪੂਨੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਪਟਿਆਲਾ ਫੇਰੀ ਦੌਰਾਨ ਇਹ ਮਾਮਲਾ ਸਾਹਮਣੇ ਆਇਆ ਹੈ ਕਿ ਇੱਕ ਨੌਜਵਾਨ ਵੱਲੋਂ ਸਵਾਲ ਪੁੱਛਣ ਦੀ ਕੋਸ਼ਿਸ਼ ਕਰਨ ’ਤੇ ਆਮ ਆਦਮੀ ਪਾਰਟੀ ਦੇ ਇੱਕ ਆਗੂ ਵੱਲੋਂ ਉਸ ਨਾਲ ਹੱਥਾਪਾਈ ਕਰਨ ਅਤੇ ਡਰਾਉਣ ਧਮਕਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਘਟਨਾ ਸਪੱਸ਼ਟ ਕਰਦੀ ਹੈ ਕਿ ਸਰਕਾਰ ਅਤੇ ਇਸ ਦੇ ਕੁਝ ਆਗੂ ਆਲੋਚਨਾ ਅਤੇ ਲੋਕਾਂ ਦੇ ਸਵਾਲਾਂ ਨੂੰ ਬਰਦਾਸ਼ਤ ਕਰਨ ਲਈ ਤਿਆਰ ਨਹੀਂ ਹਨ। ਉਨ੍ਹਾਂ ਨੇ ਇਸ ਤੋਂ ਪਹਿਲਾਂ ਵਾਪਰੀ ਉਸ ਦੁਖਦਾਈ ਘਟਨਾ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਸਰਕਾਰੀ ਪ੍ਰੋਟੋਕੋਲ ਕਾਰਨ ਇੱਕ ਗਰਭਵਤੀ ਮਹਿਲਾ ਨੂੰ ਸਮੇਂ ਸਿਰ ਇਲਾਜ ਨਾ ਮਿਲ ਸਕਿਆ ਅਤੇ ਮਾਸੂਮ ਬੱਚੇ ਦੀ ਜ਼ਿੰਦਗੀ ਇਸ ਦੁਨੀਆ ਵਿੱਚ ਆਉਣ ਤੋਂ ਪਹਿਲਾਂ ਹੀ ਖਤਮ ਹੋ ਗਈ। ਸਤਪਾਲ ਪੂਨੀਆਂ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਮਾਮਲੇ ਵਿੱਚ ਇਨਸਾਫ਼ ਦੀ ਮੰਗ ਕਰ ਰਹੇ ਹਨ ਅਤੇ ਸਰਕਾਰ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜ਼ਿੰਦਗੀ, ਸਨਮਾਨ ਅਤੇ ਆਪਣੇ ਸਵਾਲ ਪੁੱਛਣ ਦਾ ਅਧਿਕਾਰ ਕਿਸੇ ਵੀ ਰਾਜਨੀਤਿਕ ਪ੍ਰੋਟੋਕੋਲ ਤੋਂ ਵੱਧ ਮਹੱਤਵਪੂਰਨ ਹੈ। ਪੰਜਾਬ ਦੀ ਜਨਤਾ ਸੱਚਾਈ ਸਾਹਮਣੇ ਆਉਣ ਅਤੇ ਪੀੜਤਾਂ ਨੂੰ ਇਨਸਾਫ਼ ਮਿਲਣ ਤੱਕ ਆਪਣੀ ਆਵਾਜ਼ ਉਠਾਉਂਦੀ ਰਹੇਗੀ।

Leave a Reply

Your email address will not be published. Required fields are marked *