ਮਹਿਲਾ ਕਾਂਗਰਸ ਦੀ ਨਵ ਨਿਯੁਕਤ ਪੰਜਾਬ ਪ੍ਰਧਾਨ ਬੀਬੀ ਗਰੇਵਾਲ ਦਾ ਵਿਕਰਮ ਬਾਜਵਾ ਨੇ ਸਾਥੀਆਂ ਸਮੇਤ ਕੀਤਾ ਸਨਮਾਨ

ਬੀਬੀ ਗਰੇਵਾਲ ਦੀ ਅਗਵਾਈ ਵਿੱਚ ਵੱਡੀ ਗਿਣਤੀ ਅੰਦਰ ਮਹਿਲਾਵਾਂ ਕਾਂਗਰਸ ਨਾਲ ਜੁੜਨਗੀਆਂ: ਵਿਕਰਮ ਬਾਜਵਾ
ਲੁਧਿਆਣਾ / ਸਾਹਨੇਵਾਲ 14 ਮਈ ( ਰਵੀ ਭਾਟੀਆ ) ਪੰਜਾਬ ਮਹਿਲਾ ਕਾਂਗਰਸ ਦੇ ਨਵ ਨਿਯੁਕਤ ਪ੍ਰਧਾਨ ਬੀਬੀ ਕਿਰਨਦੀਪ ਕੌਰ ਗਰੇਵਾਲ ਅੱਜ ਵਿਸ਼ੇਸ਼ ਤੌਰ ਤੇ ਵਿਧਾਨ ਸਭਾ ਹਲਕਾ ਸਾਹਨੇਵਾਲ ਅੰਦਰ ਹਲਕਾ ਇੰਚਾਰਜ ਵਿਕਰਮ ਸਿੰਘ ਬਾਜਵਾ ਦੇ ਨਿਵਾਸ ਸਥਾਨ ਤੇ ਪਹੁੰਚੇ! ਜਿੱਥੇ ਵਿਕਰਮ ਸਿੰਘ ਬਾਜਵਾ ਦੀ ਅਗਵਾਈ ਵਿੱਚ ਹਲਕਾ ਸਾਹਨੇਵਾਲ ਦੇ ਕਾਂਗਰਸੀ ਅਹੁਦੇਦਾਰਾਂ ਅਤੇ ਵਰਕਰਾਂ ਨੇ ਬੀਬੀ ਗਰੇਵਾਲ ਦਾ ਵਿਸ਼ੇਸ਼ ਸਨਮਾਨ ਕੀਤਾ ਇਸ ਮੌਕੇ ਵਿਕਰਮ ਸਿੰਘ ਬਾਜਵਾ ਨੇ ਪੰਜਾਬ ਮਹਿਲਾ ਕਾਂਗਰਸ ਦੀ ਜਿੰਮੇਵਾਰੀ ਮਿਲਣ ਤੇ ਬੀਬੀ ਗਰੇਵਾਲ ਨੂੰ ਮੁਬਾਰਕਬਾਦ ਦਿੰਦੇ ਕਿਹਾ ਕਿ ਬੀਬੀ ਗਰੇਵਾਲ ਜਮੀਨੀ ਤੌਰ ਤੇ ਜੁੜੇ ਆਗੂ ਹਨ ਇਹਨਾਂ ਦੀ ਅਗਵਾਈ ਦੇ ਵਿੱਚ ਪੰਜਾਬ ਦੇ ਅੰਦਰ ਵੱਡੀ ਗਿਣਤੀ ਵਿੱਚ ਮਹਿਲਾਵਾਂ ਕਾਂਗਰਸ ਪਾਰਟੀ ਦੇ ਨਾਲ ਜੁੜਨਗੀਆਂ ਅਤੇ ਮਹਿਲਾ ਕਾਂਗਰਸ ਆਉਂਦੀ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਜਿੱਤ ਵਿੱਚ ਅਹਿਮ ਰੋਲ ਅਦਾ ਕਰੇਗੀ ਇਸ ਮੌਕੇ ਮਹਿਲਾ ਕਾਂਗਰਸ ਪੰਜਾਬ ਦੀ ਪ੍ਰਧਾਨ ਬੀਬੀ ਕਿਰਨਦੀਪ ਕੌਰ ਗਰੇਵਾਲ ਨੇ ਕਿਹਾ ਕਿ ਉਹ ਇਸ ਜਿੰਮੇਵਾਰੀ ਦੇਣ ਦੇ ਲਈ ਜਿੱਥੇ ਪਾਰਟੀ ਹਾਈ ਕਮਾਂਡ ਦੇ ਧੰਨਵਾਦੀ ਹਨ ਉਥੇ ਹੀ ਸਾਰੇ ਵਰਕਰਾਂ ਦਾ ਵੀ ਧੰਨਵਾਦ ਕਰਦੇ ਹਨ ਜਿਹੜੇ ਉਹਨਾਂ ਨੂੰ ਮਾਨ ਸਨਮਾਨ ਦੇ ਰਹੇ ਹਨ ਉਹ ਮਹਿਲਾ ਕਾਂਗਰਸ ਨੂੰ ਧੜੇਬਾਜ਼ੀ ਤੋਂ ਉੱਪਰ ਉੱਠ ਕੇ ਮਜਬੂਤ ਕਰਨ ਲਈ ਤਿੰਨ ਰਾਤ ਮਿਹਨਤ ਕਰਨਗੇ ਅਤੇ ਪੰਜਾਬ ਦੀਆਂ ਮਹਿਲਾਵਾਂ ਨੂੰ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੀ ਵਿਚਾਰਧਾਰਾ ਨਾਲ ਜੋੜਨਗੇ ਇਸ ਮੌਕੇ ਉਹਨਾਂ ਦੇ ਨਾਲ ਕੌਂਸਲਰ ਗੁਰਮੀਤ ਸਿੰਘ ਮੁੰਡੀਆਂ, ਕਮਲਜੀਤ ਸਿੰਘ ਬੋਪਾਰਾਏ, ਸੁਰੇਸ਼ ਕੁਮਾਰ, ਸੋਨੂ ਸਿਆਲ ਮੈਂਬਰ ਬਲਾਕ ਸੰਮਤੀ, ਸਾਬਕਾ ਸਰਪੰਚ ਗੁਰਜਿੰਦਰ ਸਿੰਘ ਗੋਗੀ, ਬਲਾਕ ਕਾਂਗਰਸ ਦੇ ਪ੍ਰਧਾਨ ਤਾਜ ਪਰਮਿੰਦਰ ਸਿੰਘ ਸੋਨੂ, ਬੂਟਾ ਗੜੀ, ਨਾਨਕ ਸਿੰਘ ਗੜੀ ਮੈਂਬਰ ਬਲਾਕ ਸੰਮਤੀ, ਬੀਬੀ ਹਰਜੀਤ ਕੌਰ ਗਰਚਾ ਆਦ ਹਾਜ਼ਰ ਸਨ
