ਆਬਾਨ ਪਬਲਿਕ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ

0

ਮਾਲੇਰਕੋਟਲਾ (ਮੁਨਸ਼ੀ ਫਾਰੂਕ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਘੋਸ਼ਿਤ 12ਵੀਂ ਜਮਾਤ ਦਾ ਆਬਾਨ ਪਬਲਿਕ ਸਕੂਲ ਦਾ ਨਤੀਜਾ 100 ਫੀਸਦੀ ਰਿਹਾ। ਪ੍ਰਿੰਸੀਪਲ ਮੁਹੰਮਦ ਅਸ਼ਰਫ ਨੇ ਦੱਸਿਆ ਕਿ ਸ਼ੁਕਰੀਨਾ ਪੁੱਤਰੀ ਮੁਹੰਮਦ ਸਮਸ਼ਾਦ ਨੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।ਰੇਹਾਨ ਦਿਲਸ਼ਾਦ ਪੁੱਤਰ ਮੁਹੰਮਦ ਦਿਲਸ਼ਾਦ ਨੇ ਦੂਜਾ ਅਤੇ ਮੁਹੰਮਦ ਅਮੀਨ ਪੁੱਤਰ ਮੁਹੰਮਦ ਅਸਲਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਬਾਕੀ ਵਿਦਿਆਰਥੀ ਵੀ ਬਹੁਤ ਵਧੀਆ ਨੰਬਰਾਂ ਨਾਲ ਫਸਟ ਡਿਵੀਜ਼ਨ ਵਿੱਚ ਪਾਸ ਹੋਏ ਹਨ। ਇਸ ਮੌਕੇ ਤੇ ਪ੍ਰਿੰਸੀਪਲ ਮੁਹੰਮਦ ਅਸ਼ਰਫ ਨੇ ਇਸ ਚੰਗੇ ਨਤੀਜੇ ਦਾ ਸਿਹਰਾ ਸਕੂਲ ਦੇ ਸਟਾਫ ਅਤੇ ਬੱਚਿਆਂ ਦੇ ਮਾਪਿਆਂ ਨੂੰ ਦਿੱਤਾ। ਉਹਨਾਂ ਕਿਹਾ ਕਿ ਇਸ 100 ਪ੍ਰਤੀਸ਼ਤ ਨਤੀਜੇ ਲਈ ਬੱਚੇ, ਸਕੂਲ ਮੈਨੇਜ਼ਮੈਂਟ ਅਤੇ ਸਟਾਫ ਵਧਾਈ ਦੇ ਪਾਤਰ ਹਨ।

Leave a Reply

Your email address will not be published. Required fields are marked *