ਦਮਦਮੀ ਟਕਸਾਲ ਦੇ ਸ਼ਹੀਦੀ ਸਮਾਗਮਾਂ ਪ੍ਰਤੀ ਸੰਗਤ ‘ਚ ਭਾਰੀ ਉਤਸ਼ਾਹ : ਬਾਬਾ ਚੰਨਣਕੇ

ਅੰਮ੍ਰਿਤਸਰ 14 ਮਈ (ਮਨਜੀਤ ਸਿੰਘ ਸ਼ੇਰਗਿੱਲ )
ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਜੂਨ 1984 (ਘੱਲੂਘਾਰੇ) ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਮਦਮੀ ਟਕਸਾਲ ਦੇ ਹੈੱਡਕੁਆਰਟਰ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਸੰਤ ਸਮਾਜ ਦੇ ਪ੍ਰਧਾਨ ਤੇ ਦਮਦਮੀ ਟਕਸਾਲ ਦੇ ਮੁੱਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਵਿੱਚ ਵੱਡੇ ਪੱਧਰ ਤੇ ਮਨਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ ਨੇ ਗੱਲਬਾਤ ਦੌਰਾਨ ਕੀਤਾ, ਉਨ੍ਹਾਂ ਦੱਸਿਆ ਕਿ ਦਮਦਮੀ ਟਕਸਾਲ ਵੱਲੋਂ 6 ਜੂਨ ਦੇ ਇਸ ਸ਼ਹੀਦੀ ਸਮਾਗਮ ਨੂੰ ਸਮਰਪਿਤ ਵੱਖ ਵੱਖ ਪਿੰਡਾਂ ਵਿੱਚ ਜੋ ਕਥਾ ਕੀਰਤਨ ਸਮਾਗਮ ਕਰਵਾਏ ਜਾ ਰਹੇ ਹਨ, ਇਨ੍ਹਾਂ ਸਮਾਗਮਾਂ ਨੂੰ ਲੈ ਕਰ ਕੇ ਵਿੱਚ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਦੀਆਂ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ
