ਜਲੰਧਰ ਧਮਾਕੇ ਮਾਮਲੇ ’ਚ ਜ਼ੀਰਕਪੁਰ ਦਾ ਟੈਕਸੀ ਡਰਾਈਵਰ ਗ੍ਰਿਫ਼ਤਾਰ

ਜ਼ੀਰਕਪੁਰ, 14 ਮਈ (ਨਿਊਜ਼ ਟਾਊਨ ਨੈਟਵਰਕ) : ਜਲੰਧਰ ਵਿੱਚ ਸੀਮਾ ਸੁਰੱਖਿਆ ਬਲ ਕੈਂਪ ਦੇ ਬਾਹਰ ਹੋਏ ਧਮਾਕੇ ਮਾਮਲੇ ’ਚ ਪੁਲਿਸ ਨੇ ਇੱਕ ਹੋਰ ਵੱਡੀ ਕਾਰਵਾਈ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਮਾਮਲੇ ਨਾਲ ਜੁੜੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ। ਇਹ ਗ੍ਰਿਫਤਾਰ ਜ਼ੀਕਰਪੁਰ ਤੋਂ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਜ਼ੀਰਕਪੁਰ ਦੇ ਟੈਕਸੀ ਡਰਾਈਵਰ ਨੂੰ ਗ੍ਰਿਫਤਾਰ ਕੀਤਾ ਹੈ। ਜਿਸ ਦੀ ਪਛਾਣ ਉਮਾਰਦੀਨ ਵਜੋਂ ਹੋਈ ਹੈ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਿਕ ਗ੍ਰਿਫਤਾਰ ਕੀਤੇ ਗਏ ਮੁਲਜ਼ਮ ਉਮਾਰਦੀਨ ਨੇ ਆਈਈਡੀ ਨੂੰ ਰੱਖਿਆ ਸੀ। ਉਹ ਕੁਝ ਸਮੇਂ ਤੋਂ ਜ਼ੀਕਰਪੁਰ ਦੇ ਨੇੜਲੇ ਦੇ ਪਿੰਡ ’ਚ ਰਹਿ ਰਿਹਾ ਸੀ।
