ਐਸ.ਡੀ.ਐਮ. ਗੁਰਦਾਸਪੁਰ ਅਨੁਪ੍ਰੀਤ ਕੌਰ ਰੰਧਾਵਾ ਗ੍ਰਿਫ਼ਤਾਰ

ਭ੍ਰਿਸ਼ਟਾਚਾਰ ਮਾਮਲੇ ਵਿੱਚ ਹੋਈ ਕਾਰਵਾਈ
ਗੁਰਦਾਸਪੁਰ, 16 ਮਈ (ਨਿਊਜ਼ ਟਾਊਨ ਨੈਟਵਰਕ): ਐੱਸ.ਡੀ.ਐੱਮ ਗੁਰਦਾਸਪੁਰ ਵਜੋਂ ਸੇਵਾਵਾਂ ਨਿਭਾਅ ਰਹੀ ਪੀ.ਸੀ.ਐੱਸ. ਅਧਿਕਾਰੀ ਅਨੁਪ੍ਰੀਤ ਕੌਰ ਰੰਧਾਵਾ ਨੂੰ ਅੱਜ ਸਵੇਰੇ 7 ਵਜੇ ਪੁਲੀਸ ਜ਼ਿਲ੍ਹਾ ਤਰਨ ਤਰਨ ਦੀ ਪੱਟੀ ਪੁਲੀਸ ਵਲੋਂ ਹਿਰਾਸਤ ਵਿਚ ਲੈ ਲਿਆ ਗਿਆ । ਮਾਮਲੇ ਨੂੰ ਜੰਮੂ ਕਸ਼ਮੀਰ- ਰਾਜਸਥਾਨ ਹਾਈਵੇ ਲਈ ਐਕੁਆਇਰ ਕੀਤੀ ਜ਼ਮੀਨ ਦੇ ਵਿਚ ਹੋਏ ਗਬਨ ਦੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ।
ਇਸ ਸੰਬੰਧੀ ਅਨੁਦੀਪ ਕੌਰ ਰੰਧਾਵਾ ਤੇ ਇਕ ਕਰੋੜ 63 ਲੱਖ ਰੁਪਏ ਦੇ ਗਬਨ ਦਾ ਕੇਸ ਚੱਲ ਰਿਹਾ ਸੀ। ਸੂਤਰਾਂ ਅਨੁਸਾਰ ਇਸ ਮਾਮਲੇ ਵਿਚ ਹੀ ਐੱਸ.ਡੀ.ਐੱਮ. ਅਨੁਦੀਪ ਕੌਰ ਰੰਧਾਵਾ ਨੂੰ ਪੱਟੀ ’ਚ ਪੁਲੀਸ ਵਲੋਂ ਸਵੇਰੇ ਉਨ੍ਹਾਂ ਦੇ ਘਰ ਤੋਂ ਹਿਰਾਸਤ ਵਿਚ ਲਿਆ ਗਿਆ ਹੈ। ਹੋਰ ਵੇਰਵਿਆਂ ਦੀ ਉਡੀਕ ਹੈ। ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਵੀ ਜ਼ਿਲਾ ਪਰੀਸ਼ਦ ਦੀਆ ਚੋਣਾਂ ਦੌਰਾਨ SDM ਅਨੂਪ੍ਰੀਤ ਕੌਰ ਉੱਤੇ ਚੱਲ ਰਹੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਦਾ ਮੁੱਦਾ ਚੁੱਕਿਆ ਸੀ।
