ਜ਼ਿਲ੍ਹਾ ਅੰਮ੍ਰਿਤਸਰ ਦੀਆਂ ਤਿੰਨ ਨਗਰ ਕੌਂਸਲਾਂ ਅਤੇ ਦੋ ਨਗਰ ਪੰਚਾਇਤਾਂ ਲਈ ਅੱਜ 59 ਨਾਮਜ਼ਦਗੀਆਂ ਦਾਖਲ
ਅੰਮ੍ਰਿਤਸਰ, 15 ਮਈ (ਨਿਊਜ਼ ਟਾਊਨ ਨੈਟਵਰਕ) — ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਤਿੰਨ ਨਗਰ ਕੌਂਸਲਾਂ ਜੰਡਿਆਲਾ ਗੁਰੂ ਬਾਬਾ ਬਕਾਲਾ ਰਮਦਾਸ ਅਤੇ ਦੋ ਨਗਰ ਪੰਚਾਇਤਾਂ ਰਈਆ ਅਤੇ ਅਜਨਾਲਾ ਵਿੱਚ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਸਬੰਧੀ ਅੱਜ ਵੱਖ-ਵੱਖ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ।ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਮਜੀਠਾ ਵਿੱਚ 40, ਨਗਰ ਕੌਂਸਲ ਜੰਡਿਆਲਾ ਗੁਰੂ ਵਿੱਚ 30 ਅਤੇ ਨਗਰ ਕੌਂਸਲ ਰਮਦਾਸ ਵਿੱਚ 20 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।ਇਸ ਤੋਂ ਇਲਾਵਾ ਨਗਰ ਪੰਚਾਇਤ ਰਈਆ ਵਿੱਚ 20 ਅਤੇ ਨਗਰ ਪੰਚਾਇਤ ਅਜਨਾਲਾ ਵਿੱਚ 49 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਭਲਕੇ 16 ਮਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਆਖਰੀ ਦਿਨ ਹੈ।
ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਦੀਆਂ ਤਿੰਨ ਨਗਰ ਕੌਂਸਲਾਂ ਜੰਡਿਆਲਾ ਗੁਰੂ ਬਾਬਾ ਬਕਾਲਾ ਰਮਦਾਸ ਅਤੇ ਦੋ ਨਗਰ ਪੰਚਾਇਤਾਂ ਰਈਆ ਅਤੇ ਅਜਨਾਲਾ ਵਿੱਚ ਹੋਣ ਵਾਲੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਸਬੰਧੀ ਅੱਜ ਵੱਖ-ਵੱਖ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ ਹਨ।ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਮਜੀਠਾ ਵਿੱਚ 40, ਨਗਰ ਕੌਂਸਲ ਜੰਡਿਆਲਾ ਗੁਰੂ ਵਿੱਚ 30 ਅਤੇ ਨਗਰ ਕੌਂਸਲ ਰਮਦਾਸ ਵਿੱਚ 20 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।ਇਸ ਤੋਂ ਇਲਾਵਾ ਨਗਰ ਪੰਚਾਇਤ ਰਈਆ ਵਿੱਚ 20 ਅਤੇ ਨਗਰ ਪੰਚਾਇਤ ਅਜਨਾਲਾ ਵਿੱਚ 49 ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਭਲਕੇ 16 ਮਈ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਆਖਰੀ ਦਿਨ ਹੈ।ਜ਼ਿਲ੍ਹਾ ਚੋਣ ਅਧਿਕਾਰੀ ਨੇ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਾਰੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਅਮਲ ਵਿੱਚ ਲਿਆਂਦਾ ਜਾ ਰਿਹਾ ਹੈ।
