ਸੁਖਬੀਰ ਸਿੰਘ ਸੁਖੀ ਓਐਸਡੀ ਦੀ ਅਗਵਾਈ ਹੇਠ ਆਪ ਵਰਕਰਾਂ ਦੀ ਮੀਟਿੰਗ

ਨਗਰ ਕੌਂਸਲ ਚੋਣਾਂ ਲਈ ਬਣਾਈ ਰਣਨੀਤੀ
ਧੂਰੀ, 16 ਮਈ ( ਵਰਮਾ ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਸੁਖਬੀਰ ਸਿੰਘ ਸੁਖੀ ਵੱਲੋਂ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਪਾਰਟੀ ਦਫਤਰ ਵਿਖੇ ਆਮ ਆਦਮੀ ਪਾਰਟੀ ਦੇ ਵਰਕਰਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਚੋਣਾਂ ਸਬੰਧੀ ਵੱਖ-ਵੱਖ ਮੁੱਦਿਆਂ ਤੇ ਵਿਚਾਰ-ਵਟਾਂਦਰਾ ਕਰਦਿਆਂ ਪਾਰਟੀ ਦੀਆਂ ਡਿਊਟੀਆਂ ਅਤੇ ਚੋਣੀ ਰਣਨੀਤੀ ਨੂੰ ਲੈ ਕੇ ਅਹਿਮ ਫੈਸਲੇ ਕੀਤੇ ਗਏ।
ਇਸ ਮੌਕੇ ਅਸ਼ੋਕ ਲੱਖਾ ਚੇਅਰਮੈਨ ਗਊ ਸੇਵਾ ਸੰਘ ਪੰਜਾਬ, ਦਲਵੀਰ ਸਿੰਘ ਢਿੱਲੋ ਚੇਅਰਮੈਨ ਸਮਾਲ ਇੰਡਸਟਰੀ ਪੰਜਾਬ ਅਤੇ ਰਾਜਵੰਤ ਸਿੰਘ ਘੁਲੀ ਚੇਅਰਮੈਨ ਮਾਰਕੀਟ ਕਮੇਟੀ ਧੂਰੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦਾ ਹਰ ਇੱਕ ਵਰਕਰ ਨਗਰ ਕੌਂਸਲ ਚੋਣਾਂ ਵਿੱਚ ਪੂਰੀ ਤਨਦੇਹੀ ਨਾਲ ਡਿਊਟੀ ਨਿਭਾਏਗਾ ਅਤੇ ਧੂਰੀ ਸ਼ਹਿਰ ਦੇ 21 ਵਾਰਡਾਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਘਰ-ਘਰ ਪਹੁੰਚ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੇ ਆਧਾਰ ਤੇ ਲੋਕਾਂ ਦਾ ਭਰਪੂਰ ਸਮਰਥਨ ਆਮ ਆਦਮੀ ਪਾਰਟੀ ਨੂੰ ਮਿਲ ਰਿਹਾ ਹੈ। ਮੀਟਿੰਗ ਦੌਰਾਨ ਵਰਕਰਾਂ ਨੂੰ ਚੋਣਾਂ ਸਬੰਧੀ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ ਅਤੇ ਇਕਜੁੱਟ ਹੋ ਕੇ ਚੋਣ ਮੈਦਾਨ ਵਿੱਚ ਉਤਰਣ ਦਾ ਸੱਦਾ ਦਿੱਤਾ ਗਿਆ, ਇਸ ਮੌਕੇ ਭਾਰੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।
