ਆਂਧਰਾ ਪ੍ਰਦੇਸ਼ ‘ਚ ਤੀਜੇ ਅਤੇ ਚੌਥੇ ਬੱਚੇ ਦੇ ਜਨਮ ’ਤੇ ਨਕਦ ਇਨਾਮ ਦੇਣ ਦਾ ਐਲਾਨ

0

ਘਟ ਰਹੀ ਵਸੋਂ ਦਰ ਨੂੰ ਮੁੜ ਲੀਹ ’ਤੇ ਲਿਆਉਣ ਲਈ ਮੁੱਖ ਮੰਤਰੀ ਨਾਇਡੂ ਨੇ ਲਿਆ ਫ਼ੈਸਲਾ

ਨਰਸੰਨਾਪੇਟਾ, 17 ਮਈ (ਨਿਊਜ਼ ਟਾਊਨ ਨੈਟਵਰਕ) : ਆਂਧਰਾ ਪ੍ਰਦੇਸ਼ ਵਿੱਚ ਲਗਾਤਾਰ ਘਟ ਰਹੀ ਵਸੋਂ ਦਰ ਨੂੰ ਮੁੜ ਲੀਹ ’ਤੇ ਲਿਆਉਣ ਲਈ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਨੇ ਇੱਕ ਅਨੋਖਾ ਫ਼ੈਸਲਾ ਲਿਆ ਹੈ। ਸ੍ਰੀਕਾਕੁਲਮ ਜ਼ਿਲ੍ਹੇ ਦੇ ਨਰਸੰਨਾਪੇਟਾ ਵਿਖੇ ਇੱਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਹੁਣ ਤੀਜੇ ਬੱਚੇ ਦੇ ਜਨਮ ’ਤੇ 30,000 ਰੁਪਏ ਅਤੇ ਚੌਥੇ ਬੱਚੇ ਦੇ ਜਨਮ ’ਤੇ 40,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗਾ। ਸਵਰਨਾ ਆਂਧਰਾ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਨਾਇਡੂ ਨੇ ਕਿਹਾ, ‘ਮੈਂ ਇੱਕ ਨਵਾਂ ਫ਼ੈਸਲਾ ਲਿਆ ਹੈ। ਅਸੀਂ ਤੀਜੇ ਬੱਚੇ ਦੇ ਜਨਮ ਤੋਂ ਤੁਰੰਤ ਬਾਅਦ 30,000 ਰੁਪਏ ਅਤੇ ਚੌਥੇ ਬੱਚੇ ਲਈ 40,000 ਰੁਪਏ ਦੇਵਾਂਗੇ। ਕੀ ਇਹ ਸਹੀ ਫ਼ੈਸਲਾ ਨਹੀਂ ਹੈ?’ ਉਨ੍ਹਾਂ ਚਿੰਤਾ ਪ੍ਰਗਟਾਈ ਕਿ ਕਈ ਦੇਸ਼ਾਂ ਵਿੱਚ ਬਜ਼ੁਰਗਾਂ ਦੀ ਵਧਦੀ ਆਬਾਦੀ ਕਾਰਨ ਆਰਥਿਕਤਾ ਪ੍ਰਭਾਵਿਤ ਹੋਈ ਹੈ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਬੱਚੇ ਬੋਝ ਨਹੀਂ ਬਲਕਿ ਦੇਸ਼ ਦੀ ਅਸਲ ਪੂੰਜੀ ਹੁੰਦੇ ਹਨ। ਇਸ ਯੋਜਨਾ ਦੇ ਮੁਕੰਮਲ ਵੇਰਵੇ ਅਗਲੇ ਇੱਕ ਮਹੀਨੇ ਦੇ ਅੰਦਰ ਜਾਰੀ ਕੀਤੇ ਜਾਣਗੇ।

Leave a Reply

Your email address will not be published. Required fields are marked *