ਦੋ ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰ ਰੱਦ

0

ਮੈਦਾਨ ਵਿੱਚ ਰਹਿ ਗਏ 61 ਉਮੀਦਵਾਰ

ਮੋਰਿੰਡਾ, 18 ਮਈ (ਮਜੀਦ ਖ਼ਾਨ )- ਨਗਰ ਕੌਂਸਲ ਮੋਰਿੰਡਾ ਦੀਆਂ 26 ਮਈ ਨੂੰ ਹੋਣ ਵਾਲੀਆਂ ਚੋਣਾਂ ਦੌਰਾਨ ਦੋ ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰ ਰੱਦ ਹੋਣ ਨਾਲ ਚੋਣੀ ਮਾਹੌਲ ਹੋਰ ਗਰਮਾ ਗਿਆ ਹੈ। ਜਾਣਕਾਰੀ ਅਨੁਸਾਰ ਵਾਰਡ ਨੰਬਰ 14 ਤੋਂ ਸਾਬਕਾ ਪ੍ਰਧਾਨ ਨਗਰ ਕੌਂਸਲ ਮੋਰਿੰਡਾ ਹਰੀਪਾਲ ਅਤੇ ਵਾਰਡ ਨੰਬਰ 6 ਤੋਂ ਅਜ਼ਾਦ ਉਮੀਦਵਾਰ ਗੁਰਸ਼ਰਨਬੀਰ ਸਿੰਘ ਦੇ ਨਾਮਜ਼ਦਗੀ ਪੇਪਰ ਰੱਦ ਕਰ ਦਿੱਤੇ ਗਏ ਹਨ।

ਜ਼ਿਕਰਯੋਗ ਹੈ ਕਿ ਨਗਰ ਕੌਂਸਲ ਮੋਰਿੰਡਾ ਦੀ ਚੋਣ ਲਈ ਕੁੱਲ 63 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੇਪਰ ਦਾਖਲ ਕੀਤੇ ਗਏ ਸਨ, ਜਿਨ੍ਹਾਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਦੇ ਨਾਲ 26 ਅਜ਼ਾਦ ਉਮੀਦਵਾਰ ਵੀ ਸ਼ਾਮਲ ਹਨ। ਦੋ ਉਮੀਦਵਾਰਾਂ ਦੇ ਕਾਗਜ਼ ਰੱਦ ਹੋਣ ਤੋਂ ਬਾਅਦ ਹੁਣ ਚੋਣ ਮੈਦਾਨ ਵਿੱਚ 61 ਉਮੀਦਵਾਰ ਬਚੇ ਹਨ।

ਹੁਣ ਸਿਆਸੀ ਹਲਕਿਆਂ ਦੀ ਨਜ਼ਰ 19 ਮਈ ਨੂੰ ਹੋਣ ਵਾਲੀ ਨਾਮਜ਼ਦਗੀ ਵਾਪਸੀ ਦੀ ਪ੍ਰਕਿਰਿਆ ‘ਤੇ ਟਿਕੀ ਹੋਈ ਹੈ, ਜਿੱਥੇ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਕਿੰਨੇ ਉਮੀਦਵਾਰ ਆਪਣੇ ਕਾਗਜ਼ ਵਾਪਸ ਲੈਂਦੇ ਹਨ।

Leave a Reply

Your email address will not be published. Required fields are marked *