ਆਪ ਦਾ ਉਮੀਦਵਾਰ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ।

0

ਭਗਤਾ ਭਾਈਕਾ 21 ਮਈ ( ਰਾਜਿੰਦਰਪਾਲ ਸ਼ਰਮਾ) ਹਲਕਾ ਰਾਮਪੁਰਾ ਫੂਲ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ ਜਦੋਂ ਪਿੰਡ ਮਲੂਕਾ ਤੋਂ ਆਮ‌ ਆਦਮੀ ਪਾਰਟੀ ਤੋਂ ਨਗਰ ਪੰਚਾਇਤ ਦੀ ਚੋਣ ਲੜ ਰਹੇ ਉਮੀਦਵਾਰ ਹਰਪਾਲ ਕੌਰ ਪਤਨੀ ਨਾਇਬ ਸਿੰਘ ਨੇ ਆਪਣੇ ਸਾਥੀਆਂ  ਸਮੇਤ  ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ । ਇਸ ਮੌਕੇ 

 ਮਲੂਕਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਨਗਰ ਪੰਚਾਇਤ ਮਲੂਕਾ ਨੇ 11 ਵਾਰਡਾਂ ਵਿੱਚੋਂ ਚੋਣ ਲੜ ਰਿਹਾ ਸੀ ਵਾਰਡ ਨੰਬਰ 3 ਦੇ ਉਮੀਦਵਾਰ ਦੇ ਧੱਕੇ ਨਾਲ ਨਾਮਜ਼ਦਗੀ ਪੱਤਰ ਰੱਦ ਕਰ ਦਿੱਤੇ ਗਏ। ਅੱਜ ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਚੋਣ ਲੜ ਰਹੇ ਉਮੀਦਵਾਰ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਹੈ। ਮਲੂਕਾ ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਨਗਰ ਪੰਚਾਇਤ ਮਲੂਕਾ ਦੇ 11 ਵਾਰਡਾਂ ਤੋਂ ਅਤੇ ਹਲਕੇ ਦੀਆਂ 5 ਨਗਰ ਪੰਚਾਇਤਾਂ ਤੇ ਜਿੱਤ ਪ੍ਰਾਪਤ ਕਰੇਗਾ। ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦੀ ਹਨੇਰੀ ਚੱਲ ਰਹੀ ਹੈ ਵੱਡੀ ਗਿਣਤੀ ਵਿੱਚ ਲੋਕ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਵੱਲੋਂ ਆਪਣੀ ਸਰਕਾਰ ਸਮੇਂ ਕਰਵਾਏ ਵਿਕਾਸ ਕਾਰਜਾਂ ਅਤੇ ਦਿੱਤੀਆਂ ਸਹੂਲਤਾਂ ਨੂੰ ਯਾਦ ਕਰਦਿਆਂ ਲੋਕ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਛੱਡ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਆਮ ਆਦਮੀ ਪਾਰਟੀ ਵੱਡੇ ਝੂਠ ਬੋਲਕੇ ਸੱਤਾ ਵਿੱਚ ਆਈ ਸੀ। ਹੁਣ ਲੋਕਾਂ ਦਾ ਮੋਹ ਆਮ ਆਦਮੀ ਪਾਰਟੀ ਤੋਂ ਭੰਗ ਹੋ ਚੁੱਕਾ ਹੈ। ਪੰਜਾਬ ਦੇ ਲੋਕਾਂ ਦਾ ਉਤਸ਼ਾਹ ਦੱਸ ਰਿਹਾ ਹੈ ਕਿ ਉਹ 2027 ਵਿੱਚ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲਿਆਉਣ ਲਈ ਕਾਹਲੇ ਹਨ।   ਸਿਕੰਦਰ ਸਿੰਘ ਮਲੂਕਾ  ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਜੀ ਆਇਆਂ ਕਿਹਾ ਅਤੇ ਕਿਹਾ ਕਿ ਪਾਰਟੀ ਵਿੱਚ ਮਾਣ ਸਤਿਕਾਰ ਦਾ ਭਰੋਸਾ ਦਿੱਤਾ । ਇਸ ਮੌਕੇ  ਨਗਰ ਮਲੂਕਾ ਦੀ ਸਮੁੱਚੀ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿੱਚ ਵਰਕਰ ਹਾਜਿਰ ਸਨ।

Leave a Reply

Your email address will not be published. Required fields are marked *

You may have missed