ਮੋਰਿੰਡਾ ਪੁਲਿਸ ਵਲੋਂ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਕਾਬੂ

ਮੋਰਿੰਡਾ,21 ਮਈ (ਮਜ਼ੀਦ ਖਾਨ)-ਮਾਨਯੋਗ ਜ਼ਿਲ੍ਹਾ ਪੁਲਿਸ ਮੁੱਖੀ ਮਨਿੰਦਰ ਸਿੰਘ ਆਈ ਪੀ ਐਸ ਜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਾਨਯੋਗ ਡੀ ਐਸ ਪੀ ਗੁਰਜੀਤ ਸਿੰਘ ਦੀ ਰਹਿਨੁਮਾਈ ਹੇਠ ਥਾਣਾ ਸਿਟੀ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਅੱਜ ਵੱਡੀ ਕਾਮਯਾਬੀ ਹਾਸਲ ਕੀਤੀ ਗਈ ਹੈ। ਬੀਤੇ ਦਿਨ ਸਿਟੀ ਥਾਣਾ ਮੋਰਿੰਡਾ ਦੇ ਐਸ ਐਚ ਓ ਗਗਨਦੀਪ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਇਲਾਕੇ ਵਿੱਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ। ਉਹਨਾਂ ਦੱਸਿਆ ਕਿ ਤਲਾਸ਼ੀ ਲੈਣ ‘ਤੇ ਉਸ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਹਿਚਾਣ ਗੁਰਵਿੰਦਰ ਸਿੰਘ ਪੁੱਤਰ ਰੂਪ ਸਿੰਘ ਵਾਸੀ ਗੁਰੂ ਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। ਇਸ ਸਬੰਧੀ ਦੋਸ਼ੀ ਖ਼ਿਲਾਫ਼ ਮੁਕੱਦਮਾ ਨੰਬਰ 66 ਮਿਤੀ 20/5/2026 ਅਧੀਨ ਧਾਰਾ 21-61-85 NDPS ਐਕਟ ਤਹਿਤ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਦੇ ਹੋਰ ਲਿੰਕਾਂ ਦਾ ਪਤਾ ਲਗਾਇਆ ਜਾ ਸਕੇ।
