ਭਗਵੰਤ ਮਾਨ ਸਰਕਾਰ ਵੱਲੋਂ ਕੇਂਦਰੀ ਭਲਾਈ ਸਕੀਮਾਂ ਲਾਗੂ ਨਾ ਕਰਨ ਦਾ ਦੋਸ਼ : ਕੈਂਥ

0

ਪਟਿਆਲਾ ਨਾਭਾ(ਗੁਰਪ੍ਰਤਾਪ ਸਿੰਘ ਸਾਹੀ ): ਕਰਤਾਰ ਕਲੋਨੀ ਨਾਭਾ ਵਿਖੇ ਸੁੱਚਾ ਸਿੰਘ ਸੈਪਲਾ ਦੇ ਗ੍ਰਹਿ ਵਿਖੇ ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਅਤੇ ਮਜ਼ਬੂਤ ਕਰਨ ਸਬੰਧੀ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ’ਤੇ ਸਰਦਾਰ ਪਰਮਜੀਤ ਸਿੰਘ ਕੈਂਥ, ਸੂਬਾਈ ਮੀਤ ਪ੍ਰਧਾਨ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਨੇ ਸ਼ਮੂਲੀਅਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਪ੍ਰਧਾਨ ਮੰਤਰੀ Narendra Modi ਦੀ ਅਗਵਾਈ ਵਾਲੀ ਕੇਂਦਰ ਸਰਕਾਰ ਗਰੀਬ, ਪਿੱਛੜੇ ਅਤੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਕੈਂਥ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੀਆਂ ਕਈ ਲੋਕ ਭਲਾਈ ਸਕੀਮਾਂ ਨੂੰ ਢੰਗ ਨਾਲ ਲਾਗੂ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਗਰੀਬ ਅਤੇ ਲੋੜਵੰਦ ਵਰਗ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਪੱਧਰ ’ਤੇ ਲੋਕਾਂ ਨੂੰ ਕੇਂਦਰੀ ਯੋਜਨਾਵਾਂ ਬਾਰੇ ਜਾਗਰੂਕ ਕਰਨ ਲਈ ਜ਼ਮੀਨੀ ਪੱਧਰ ’ਤੇ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਇਸ ਮੌਕੇ ਹਾਜ਼ਰ ਆਗੂਆਂ ਜਿਨ੍ਹਾਂ ਹਾਲ ਹੀ ਵਿੱਚ ਭਾਜਪਾ ਵਿੱਚ ਸ਼ਾਮਿਲ ਹੋਏ ਹਨ, ਵਿੱਚ ਪੰਚਾਇਤ ਮੈਂਬਰ ਜਸਪ੍ਰੀਤ ਸਿੰਘ, ਮੈਂਬਰ ਪਰਮਜੀਤ ਰਾਮ ਜੋਸ਼ੀ, ਮੈਂਬਰ ਬਲਜੀਤ ਸਿੰਘ ਸਿੱਧੂ, ਰਣਜੀਤ ਸਿੰਘ ਰਾਣਾ, ਬਲਵਿੰਦਰ ਸਿੰਘ, ਸਰਬਜੀਤ ਸਿੰਘ ਬਾਂਸਲ ਅਤੇ ਸੁੱਚਾ ਸਿੰਘ ਸੈਪਲਾ ਸ਼ਾਮਿਲ ਸਨ। ਉਨ੍ਹਾਂ ਨੇ ਭਾਜਪਾ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦਾ ਸੰਕਲਪ ਵੀ ਲਿਆ।

Leave a Reply

Your email address will not be published. Required fields are marked *

You may have missed