ਗੜ੍ਹਸ਼ੰਕਰ ਦਾ ਵਿਕਾਸ ਤੇ ਲੋਕ ਸੇਵਾ ਹੀ ਮੇਰਾ ਮੁੱਖ ਮਕਸਦ ਹੋਵੇਗਾ: ਪ੍ਰਿੰਸ ਚੌਧਰੀ 

0

ਗੜ੍ਹਸ਼ੰਕਰ 21 ਮਈ (ਰਾਕੇਸ਼ ਕੁਮਾਰ)- ਆਮ ਆਦਮੀ ਪਾਰਟੀ ਦੇ ਹਲਕਾ ਗੜ੍ਹਸ਼ੰਕਰ ਦੇ ਯੂਥ ਪ੍ਰਧਾਨ ਪ੍ਰਿੰਸ ਚੌਧਰੀ ਨੂੰ ਪਾਰਟੀ ਵਲੋਂ ਨਗਰ ਕੌਂਸਲ ਚੋਣਾਂ ‘ਚ ਸ਼ਹਿਰ ਦੇ ਵਾਰਡ ਨੰਬਰ 4 ਤੋਂ ਅਪਣੇ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਇਸ ਸਬੰਧੀ ਪ੍ਰਿੰਸ ਚੌਧਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅਪਣੇ ਸਹਿਯੋਗੀਆਂ ਨਾਲ ਵਾਰਡ ਵਿਚ ਡੋਰ-ਟੂ-ਡੋਰ ਚੋਣ ਪ੍ਰਚਾਰ ਸ਼ੁਰੂ ਕੀਤਾ ਗਿਆ ਹੈ। ਜਿਸ ਨੂੰ ਵਾਰਡ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਵਿਚ ਆਪ ਦਾ ਹੀ ਕੌਂਸਲਰ ਹੋਣਾ ਚਾਹੀਦਾ ਹੈ ਅਤੇ ਕੌਂਸਲਰ ਬਣ ਕੇ ਲੋਕਾਂ ਦੀ ਸੇਵਾ ਅਤੇ ਵਾਰਡ ਦਾ ਵਿਕਾਸ ਕਰਨਾ ਹੀ ਉਨ੍ਹਾਂ ਦਾ ਮੁੱਖ ਮੰਤਵ ਹੋਵੇਗਾ।ਉਨ੍ਹਾਂ ਵਾਰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਇਕ ਮੌਕਾ ਜ਼ਰੂਰ ਦੇਣ ਅਤੇ ਉਹ ਪੂਰੇ ਵਾਰਡ ਦੀ ਨੁਹਾਰ ਬਦਲ ਦੇਣਗੇ। ਅੱਜ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਸੰਗਠਨ ਇੰਚਾਰਜ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿੱਚ ਵਾਰਡ ਵਾਸੀਆਂ ਦੀ ਇੱਕ ਮੀਟਿੰਗ ਹੋਈ। ਜਿਸ ਵਿੱਚ ਸਾਰੇ ਵਾਰਡ ਨਿਵਾਸੀਆਂ ਖੁੱਲ ਕੇ ਪ੍ਰਿੰਸ ਚੌਧਰੀ ਦਾ ਸਮਰਥਨ ਕਰਦਿਆਂ ਭਾਰੀ ਬਹੁਮਤ ਨਾਲ ਪ੍ਰਿੰਸ ਚੌਧਰੀ ਨੂੰ ਜਿਤਾਉਣ ਦਾ ਐਲਾਨ ਕੀਤਾ।ਇਸ ਮੌਕੇ ਵੱਡੀ ਗਿਣਤੀ ਵਿੱਚ ਵਾਰਡ ਨਿਵਾਸੀ ਅਤੇ ਉਨ੍ਹਾਂ ਦੇ ਸਮਰਥਕ ਮੌਜੂਦ ਸਨ।

Leave a Reply

Your email address will not be published. Required fields are marked *

You may have missed