ਸ਼੍ਰੋਮਣੀ ਅਕਾਲੀ ਦਲ ਵੱਲੋਂ ਵਾਰਡ ਨੰਬਰ 19 ਵਿੱਚ ਚੋਣ ਪ੍ਰਚਾਰ ਤੇਜ਼

0

ਫਤਿਹਗੜ੍ਹ ਸਾਹਿਬ (ਰਾਜਿੰਦਰ ਸਿੰਘ ਭੱਟ ,ਦਵਿੰਦਰ ਸਿੰਘ ਖਰੋੜੀ)-ਨਗਰ ਕੌਂਸਲ ਚੋਣਾਂ ਦਾ ਬਿਗੁਲ ਵੱਜਦਿਆਂ ਹੀ ਸਿਆਸੀ ਸਰਗਰਮੀਆਂ ਬੇਹੱਦ ਤੇਜ਼ ਹੋ ਗਈਆਂ ਹਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਾਰਡ ਨੰਬਰ 19 ਤੋਂ ਉਮੀਦਵਾਰ ਸਤਵਿੰਦਰ ਕੌਰ ਦੇ ਹੱਕ ਵਿੱਚ ਇੱਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਚੋਣ ਪ੍ਰਚਾਰ ਮੁਹਿੰਮ ਚਲਾਈ ਗਈ। ਇਸ ਮੌਕੇ ਵਾਰਡ ਵਾਸੀਆਂ ਵੱਲੋਂ ਉਮੀਦਵਾਰ ਅਤੇ ਪਾਰਟੀ ਲੀਡਰਸ਼ਿਪ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਸ਼੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਗਿਆ।

​ਚੋਣ ਸਭਾ ਨੂੰ ਸੰਬੋਧਨ ਕਰਦਿਆਂ ਸੀਨੀਅਰ ਆਗੂ ਅਤੇ ਪ੍ਰਸਿੱਧ ਸਮਾਜ ਸੇਵਕ ਹਰਵਿੰਦਰ ਸਿੰਘ ਬੱਬਲ, ਉਮੀਦਵਾਰ ਸਤਵਿੰਦਰ ਕੌਰ ਅਤੇ ਸਰਬਜੀਤ ਕੌਰ ਨੇ ਸਾਂਝੇ ਤੌਰ ‘ਤੇ ਵਾਰਡ ਨਿਵਾਸੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਭੁਗਤਣ ਦੀ ਅਪੀਲ ਕੀਤੀ।

​ਆਗੂਆਂ ਨੇ ਜ਼ੋਰ ਦੇ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਸਮੇਂ ਜੋ ਸਰਬਪੱਖੀ ਵਿਕਾਸ ਕਾਰਜ ਹੋਏ ਹਨ, ਉਹ ਮਿਸਾਲੀ ਹਨ। ਉਨ੍ਹਾਂ ਦਾਅਵਾ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਜ਼ਿਲ੍ਾ ਫਤਿਹਗੜ੍ਹ ਸਾਹਿਬ ਦੇ ਵਿੱਚ ਸੀਵਰੇਜ ਦਾ ਪ੍ਰੋਜੈਕਟ ਅਕਾਲੀ ਦਲ ਦੀ ਦੇਣ ਹੈ ਪਰ ਕਾਂਗਰਸ ਤੇ ਆਮ ਆਦਮੀ ਪਾਰਟੀ ਉਹ ਪ੍ਰੋਜੈਕਟ ਨੂੰ ਆਪਣਾ ਦੱਸ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ।​ਅਕਾਲੀ ਦਲ ਦੇ ਕਾਰਜਕਾਲ ਦੌਰਾਨ ਸ਼ਹਿਰਾਂ ਅਤੇ ਪਿੰਡਾਂ ਦਾ ਬਿਨਾਂ ਕਿਸੇ ਪੱਖਪਾਤ ਤੋਂ ਵਿਕਾਸ ਕੀਤਾ ਗਿਆ।​ਸੜਕਾਂ, ਬਿਜਲੀ, ਸਾਫ਼ ਪਾਣੀ ਅਤੇ ਸੀਵਰੇਜ ਵਰਗੀਆਂ ਬੁਨਿਆਦੀ ਸਹੂਲਤਾਂ ਵਿੱਚ ਇਤਿਹਾਸਕ ਸੁਧਾਰ ਕੀਤੇ ਗਏ।​ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਜੋ ਕੰਮ ਅਕਾਲੀ ਦਲ ਨੇ ਕਰ ਕੇ ਦਿਖਾਏ ਹਨ, ਉਹ ਅੱਜ ਤੱਕ ਕਿਸੇ ਵੀ ਦੂਜੀ ਸਰਕਾਰ ਦੇ ਹਿੱਸੇ ਨਹੀਂ ਆਏ।ਉਮੀਦਵਾਰ ਸਤਵਿੰਦਰ ਕੌਰ ਨੇ ਵਾਰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਜਿੱਤਣ ਤੋਂ ਬਾਅਦ ਉਹ ਵਾਰਡ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕਰਵਾਉਣਗੇ ਅਤੇ ਵਾਰਡ ਨੰਬਰ 19 ਨੂੰ ਇੱਕ ਨਮੂਨੇ ਦਾ ਵਾਰਡ ਬਣਾਇਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਪਾਰਟੀ ਵਰਕਰ ਹਾਜ਼ਰ ਸਨ, ਜਿਨ੍ਹਾਂ ਨੇ ਅਕਾਲੀ ਦਲ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਦਿਆਂ ਪੂਰਨ ਸਮਰਥਨ ਦਾ ਐਲਾਨ ਕੀਤਾ। ਇਸ ਮੌਕੇ ਅਮਰਜੀਤ ਸਿੰਘ ਸਾਬਕਾ ਮੈਨੇਜਰ ਤੇ ਹੋਰ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।

Leave a Reply

Your email address will not be published. Required fields are marked *

You may have missed