ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਕੈਂਪ ਦਾ ਆਯੋਜਨ

0

ਤਲਵੰਡੀ ਸਾਬੋ, 23 ਮਈ (ਗੁਰਜੰਟ ਸਿੰਘ ਨਥੇਹਾ)- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ, ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਕੌਸ਼ਲ ਅਤੇ ਸੀਨੀਅਰ ਮੈਡੀਕਲ ਅਫਸਰ ਤਲਵੰਡੀ ਸਾਬੋ ਡਾ. ਰਵੀ ਕਾਂਤ ਗੁਪਤਾ ਦੀ ਰਹਿਨੁਮਾਈ ਹੇਠ ਸਬ ਡਵੀਜ਼ਨਲ ਹਸਪਤਾਲ ਤਲਵੰਡੀ ਸਾਬੋ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਹਾਈ ਰਿਸਕ ਗਰਭਵਤੀ ਮਹਿਲਾਵਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਲੋੜੀਂਦੀ ਸਲਾਹ ਅਤੇ ਇਲਾਜ ਸਬੰਧੀ ਜਾਣਕਾਰੀ ਦਿੱਤੀ ਗਈ। ਕੈਂਪ ਵਿੱਚ ਗਾਇਨੋਕੋਲੋਜਿਸਟ ਡਾ. ਪਾਰੁਲ ਵੱਲੋਂ ਗਰਭਵਤੀ ਮਹਿਲਾਵਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ ਫੀਮੇਲ ਸ੍ਰੀਮਤੀ ਕਮਲਜੀਤ ਕੌਰ, ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਸ੍ਰੀਮਤੀ ਪਰਮਜੀਤ ਕੌਰ ਅਤੇ ਸ੍ਰੀਮਤੀ ਅਮਰਜੀਤ ਕੌਰ ਵੀ ਹਾਜ਼ਰ ਸਨ। ਸਿਹਤ ਵਿਭਾਗ ਵੱਲੋਂ ਗਰਭਵਤੀ ਮਹਿਲਾਵਾਂ ਨੂੰ ਸਮੇਂ-ਸਮੇਂ ‘ਤੇ ਜਾਂਚ ਕਰਵਾਉਣ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਣ ‘ਤੇ ਤੁਰੰਤ ਸਰਕਾਰੀ ਸਿਹਤ ਸੰਸਥਾ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਗਈ।

Leave a Reply

Your email address will not be published. Required fields are marked *