ਸਤਪਾਲ ਸਿੰਘ ਪੂਨੀਆ ਨੇ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨਾਲ ਕੀਤੀ ਮੁਲਾਕਾਤ

0

ਪਟਿਆਲਾ, 23 ਮਈ(ਰਾਜਿੰਦਰ ਸਿੰਘ ਥਿੰਦ)
: ਵਿਧਾਨ ਸਭਾ ਹਲਕਾ ਸਨੌਰ ਦੇ ਭਾਜਪਾ ਦੇ ਸੀਨੀਅਰ ਆਗੂ ਸਤਪਾਲ ਸਿੰਘ ਪੂਨੀਆ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਤ ਵੀ ਕੀਤਾ। ਇਸ ਮੌਕੇ ਮੁੱਖ ਮੰਤਰੀ ਸੈਣੀ ਨੇ ਸਤਪਾਲ ਸਿੰਘ ਪੂਨੀਆ ਨੂੰ ਹੋਰ ਤਕੜੇ ਹੋ ਕੇ ਕੰਮ ਕਰਨ ਲਈ ਪੇ੍ਰਰਿਤ ਕੀਤਾ। ਇਸ ਮੌਕੇ ਸਤਪਾਲ ਸਿੰਘ ਪੂਨੀਆ ਨੇ ਕਿਹਾ ਕਿ ਮੁੱਖ ਮੰਤਰੀ ਸੈਣੀ ਨੇ ਸਿੱਖਾਂ ਦਾ ਨਾਮ ਪੂਰੇ ਦੇਸ਼ ਵਿਚ ਰੋਸ਼ਨ ਕੀਤਾ ਹੈ ਅਤੇ ਉਨ੍ਹਾਂ ਦੀ ਕਾਬਲੀਅਤ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਅਹਿਮ ਜਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਸਤਪਾਲ ਸਿੰਘ ਪੂਨੀਆ ਨੇ ਕਿਹਾ ਪੁਰੇ ਦੇਸ਼ ਵਿਚ ਕਮਲ ਦਾ ਫੁੱਲ ਖਿੜ ਗਿਆ ਹੈ। ਬੰਗਾਲ, ਅਸਮ, ਤਾਮਿਲਨਾਡੂ ਅਤੇ ਪਾਂਡੇਚਰੀ ਵਰਗੇ ਰਾਜਾਂ ਵਿਚ ਵੱਡੀ ਜਿੱਤ ਦਰਜ ਕਰਨ ਤੋਂ ਬਾਅਦ ਪੰਜਾਬ ਵਿਚ ਵੀ ਭਾਜਪਾ ਦੀ ਹਨ੍ਹੇਰੀ ਚੱਲੇਗੀ। ਉਨ੍ਹਾਂ ਕਿ ਪੰਜਾਬ ਦੇ ਲੋਕ ਵੀ ਸਮਝ ਚੁੱਕੇ ਹਨ ਕਿ ਪੰਜਾਬ ਨੂੰ ਮੁੜ ਤੋਂ ਤਰੱਕੀ ਦੇ ਰਾਹ ’ਤੇ ਲਿਆਉਣ ਲਈ ਭਾਜਪਾ ਦੀ ਸਰਕਾਰ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਬੁਰੀ ਤਰ੍ਹਾਂ ਪਛੜ ਚੁੱਕਿਆ ਹੈ। ਪਹਿਲਾਂ ਕਾਂਗਰਸ ਨੇ ਪੰਜਾਬ ਦੀ ਲੁੱਟ ਖਸੁੱਟ ਕੀਤੀ ਅਤੇ ਹੁਣ ਆਮ ਆਦਮੀ ਪਾਰਟੀ ਨੇ ਤਾਂ ਇਸ ਨੂੰ ਪਛਾੜ ਕੇ ਰੱਖ ਦਿੱਤਾ ਹੈ। ਇਸ ਲਈ ਪੰਜਾਬ ਦੇ ਲੋਕਾਂ ਨੇ ਹੁਣ ਮਨ ਬਣਾ ਲਿਆ ਹੈ ਕਿ ਸੂਬੇ ਦੀ ਵਾਂਗ਼ ਡੋਰ ਭਾਜਪਾ ਦੇ ਹੱਥਾਂ ਵਿਚ ਸੌਂਪੀ ਜਾਵੇ। ਸਤਪਾਲ ਸਿੰਘ ਪੂਨੀਆਂ ਨੇ ਕਿਹਾ ਕਿ ਹਲਕਾ ਸਨੌਰ ਰ ਦੇ ਲੋਕ ਭਾਜਪਾ ਨਾਲ ਖੁੱਲ ਦੇ ਚੱਲ ਪਏ ਹਨ।

Leave a Reply

Your email address will not be published. Required fields are marked *