ਪੰਜਾਬ ਸਰਕਾਰ ਵੱਲੋਂ ਆਪਣੇ ਵਿਭਾਗਾਂ ਦੀਆਂ ਗਲਤੀਆਂ ਦੀ ਗਾਜ ਅਧਿਆਪਕਾ ਤੇ ਸੁੱਟਣਾ ਮੰਦਭਾਗਾ – ਸੋਢੀ, ਢਿੱਲੋਂ

0

ਸਰਦੂਲਗੜ੍ਹ,24 ਮੵਈ (ਵਿਨੋਦ ਜੈਨ):ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ 4161 ਅਧਿਆਪਕਾਂ ਵਿੱਚੋਂ 253 ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਜਦੋਂ ਕਿ ਉਹ ਹਰ ਤਰਾਂ ਦੀਆਂ ਵਿਭਾਗੀ ਸ਼ਰਤਾਂ ਪੂਰੀਆਂ ਕਰਦੇ ਹੋਏ ਵਿਭਾਗ ਵਿੱਚ ਭਰਤੀ ਹੋਏ ਸਨ । ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਜਤਿੰਦਰ ਸਿੰਘ ਸੋਢੀ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਉਕਤ ਅਧਿਆਪਕ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਨੁਸਾਰ ਯੂਨੀਵਰਸਿਟੀਆਂ ਦੇ ਪ੍ਰੋਫੈਸਰ ਸਾਹਿਬਾਨ ਨੂੰ ਕਮੇਟੀ ਬਣਾ ਕੇ ਇਹਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਸਨ । ਜਿਕਰਯੋਗ ਹੈ ਕਿ ਬਹੁਤ ਸਾਰੇ ਅਧਿਆਪਕ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਛੱਡ ਕੇ ਆਏ ਸਨ । ਅੱਜ ਜਦੋਂ ਪੰਜਾਬ ਸਰਕਾਰ ਇਹਨਾ ਨੂੰ ਸੇਵਾਵਾਂ ਸਮਾਪਤ ਕਰਨ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾ ਰਿਹਾ ਹੈ। ਹੁਣ ਬਹੁਤ ਉਮੀਦਵਾਰਾਂ ਦੀ ਉਮਰ ਹੋਰ ਕਿਤੇ ਵੀ ਨੌਕਰੀ ਪ੍ਰਾਪਤ ਕਰਨ ਤੋਂ ਲੰਘ ਚੁੱਕੀ ਹੈ । ਇੱਕ ਪਾਸੇ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਝੂਠੇ ਦਾਅਵੇ ਕਰ ਰਹੀ ਹੈ । ਦੂਸਰੇ ਪਾਸੇ ਉਸਦੇ ਸਿੱਖਿਆ ਵਿਭਾਗ ਵੱਲੋਂ ਅਜਿਹੇ ਨੋਟਿਸ ਜਾਰੀ ਕਰਨਾ ਇਹ ਸਾਬਤ ਕਰਦਾ ਹੈ ਕਿ ਸਰਕਾਰ ਦੀ ਕਹਿਣੀ ਤੇ ਕਰਨੀ ਵਿੱਚ ਦਿਨ ਰਾਤ ਦਾ ਫ਼ਰਕ ਹੈ । 

ਇਸ ਮੌਕੇ ਜਗਦੀਪ ਸਿੰਘ ਢਿੱਲੋਂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਇਹ ਫੈਸਲਾ ਜਿੱਥੇ ਪੜ੍ਹੇ ਲਿਖੇ ਨੌਜਵਾਨਾਂ ਦੇ ਭਵਿੱਖ ਲਈ ਬਹੁਤ ਮੰਦਭਾਗਾ ਫੈਸਲਾ ਹੈ। ਕਿਉਂਕਿ ਸਾਡੇ ਸਮਾਜ ਵਿੱਚ ਪਰਿਵਾਰਕ ਹਾਲਾਤ ਅਜਿਹੇ ਹੁੰਦੇ ਹਨ ਕਿ ਬੱਚਿਆਂ ਦੇ ਰਿਸ਼ਤੇ ਉਹਨਾਂ ਦੇ ਰੋਜ਼ਗਾਰ ਨੂੰ ਦੇਖ ਕੇ ਕੀਤੇ ਜਾਂਦੇ ਹਨ । ਪੰਜਾਬ ਸਰਕਾਰ ਦੇ ਅਜਿਹੇ ਫੈਸਲੇ ਬਹੁਤ ਸਾਰੇ ਪਰਿਵਾਰਾਂ ਵਿੱਚ ਮਾਹੌਲ ਤਨਾਅ ਪੈਦਾ ਕਰ ਸਕਦੇ ਹਨ ।

ਸਿੱਖਿਆ ਵਿਭਾਗ ਦੇ ਇਸ ਫੈਸਲੇ ਨੂੰ ਵਾਪਸ ਲੈਣ ਲਈ ਵੱਖ-ਵੱਖ ਅਧਿਆਪਕ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਕੋਲ ਪਹੁੰਚ ਕੀਤੀ ਜਾ ਰਹੀ ਹੈ ।  ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਨੂੰ ਅਧਿਆਪਕਾਂ ਨੂੰ ਸੇਵਾਵਾਂ ਸਮਾਪਤ ਕਰਨ ਲਈ ਜਾਰੀ ਕੀਤੇ ਕਾਰਨ ਦੱਸੋ ਨੋਟਿਸ ਰੱਦ ਕਰਕੇ ਨੋਜਵਾਨਾ ਦੇ ਰੋਜ਼ਗਾਰ ਹਮਾਇਤੀ ਹੋਣ ਦਾ ਸਬੂਤ ਦੇਣਾ ਚਾਹੀਦਾ ਹੈ।

Leave a Reply

Your email address will not be published. Required fields are marked *