ਅਕਾਲੀ ਉਮੀਦਵਾਰ ਅੰਮ੍ਰਿਤਪਾਲ ਸਿੰਘ ਲਾਲਾ ਵੱਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ

0

ਕੁਰਾਲੀ, (ਰਾਜਾ ਸਿੰਘ ਭੰਗੂ)- ਸਥਾਨਕ ਨਗਰ ਕੌਂਸਲ ਚੋਣਾਂ ਦੌਰਾਨ ਵਾਰਡ ਨੰਬਰ 10 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅੰਮ੍ਰਿਤਪਾਲ ਸਿੰਘ ਲਾਲਾ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਦੀ ਅਗਵਾਈ ਹੇਠ ਵਿਸ਼ੇਸ਼ ਤੌਰ ਤੇ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਕੁਰਾਲੀ ਸ਼ਹਿਰ ਦੇ ਵਿਕਾਸ, ਲੋਕਾਂ ਨਾਲ ਜੁੜੀਆਂ ਮੁੱਖ ਸਮੱਸਿਆਵਾਂ ਅਤੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਪਾਲ ਸਿੰਘ ਲਾਲਾ ਨੂੰ ਚੋਣਾਂ ਲਈ ਆਪਣਾ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਪੰਜਾਬ ਅਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁੜ ਅਕਾਲੀ ਦਲ ਦੀ ਸਰਕਾਰ ਬਣਨ ਤੇ ਕੁਰਾਲੀ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਖੁੱਲੀਆਂ ਗ੍ਰਾਂਟਾਂ ਦਿੱਤੀਆਂ ਜਾਣਗੀਆਂ, ਤਾਂ ਜੋ ਸ਼ਹਿਰ ਦੀਆਂ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਹੀ ਲੋਕਾਂ ਦੀ ਭਲਾਈ ਅਤੇ ਵਿਕਾਸ ਦੀ ਰਾਜਨੀਤੀ ਕਰਦਾ ਆਇਆ ਹੈ। ਇਸ ਮੌਕੇ ਹਲਕਾ ਇੰਚਾਰਜ ਰਵਿੰਦਰ ਸਿੰਘ ਖੇੜਾ ਨੇ ਕਿਹਾ ਕਿ ਕੁਰਾਲੀ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ ਅਤੇ ਹੁਣ ਲੋਕ ਦੁਬਾਰਾ ਸ਼੍ਰੋਮਣੀ ਅਕਾਲੀ ਦਲ ਵੱਲ ਆਸ ਭਰੀ ਨਜ਼ਰ ਨਾਲ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਲਾਲਾ ਇੱਕ ਨੌਜਵਾਨ ਅਤੇ ਮਿਹਨਤੀ ਉਮੀਦਵਾਰ ਹਨ, ਜਿਨ੍ਹਾਂ ਨੂੰ ਇਲਾਕੇ ਦੇ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਗਰ ਕੌਂਸਲ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਦਰਜ ਕਰੇਗਾ। ਇਸ ਮੌਕੇ ਅੰਮ੍ਰਿਤਪਾਲ ਸਿੰਘ ਲਾਲਾ ਨੇ ਕਿਹਾ ਕਿ ਉਹ ਵਾਰਡ ਨੰਬਰ 10 ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਵਾਰਡ ਦੇ ਵਿਕਾਸ, ਸਫ਼ਾਈ, ਪੀਣ ਵਾਲੇ ਪਾਣੀ, ਗਲੀਆਂ-ਨਾਲੀਆਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇ ਆਧਾਰ ‘ਤੇ ਸੁਧਾਰਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਅਤੇ ਇਮਾਨਦਾਰ ਨੇਤ੍ਰਿਤਵ ਲਈ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ।

Leave a Reply

Your email address will not be published. Required fields are marked *