ਕਾਂਗਰਸ ਦੇ ਚੋਣ ਜਲਸੇ ਵਿੱਚ ਵੱਡੀ ਗਿਣਤੀ ‘ਚ ਪਹੁੰਚੇ ਵੋਟਰ

0

ਫਤਿਹਗੜ੍ਹ ਸਾਹਿਬ 24 ਮਈ ( ਰਾਜਿੰਦਰ ਸਿੰਘ ਭੱਟ , ਦਵਿੰਦਰ ਖਰੌੜੀ )-ਸਰਹਿੰਦ ਫਤਿਹਗੜ੍ਹ ਸਾਹਿਬ ਵਿਖੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਆਪਣਾ ਚੋਣ ਪ੍ਰਚਾਰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਤਹਿਤ ਵਾਰਡ ਨੰਬਰ 10 ਤੋਂ ਕਾਂਗਰਸ ਉਮੀਦਵਾਰ ਗੁਲਸ਼ਨ ਰਾਏ ਬੋਬੀ ਅਤੇ ਵਾਰਡ ਨੰਬਰ 5 ਤੋਂ ਉਮੀਦਵਾਰ ਪ੍ਰਵੀਨ ਕੁਮਾਰੀ ਦੇ ਹੱਕ ਵਿੱਚ ਇੱਕ ਵਿਸ਼ਾਲ ਚੋਣ ਜਲਸੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਵੋਟਰਾਂ ਅਤੇ ਕਾਂਗਰਸੀ ਸਮਰਥਕਾਂ ਨੇ ਸ਼ਿਰਕਤ ਕੀਤੀ।

ਇਸ ਚੋਣ ਜਲਸੇ ਵਿੱਚ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਸਮੇਤ ਵੱਖ-ਵੱਖ ਵਾਰਡਾਂ ਦੇ ਕਾਂਗਰਸੀ ਉਮੀਦਵਾਰ ਅਤੇ ਪਾਰਟੀ ਆਗੂ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਸਮਾਗਮ ਦੌਰਾਨ ਪਹੁੰਚੇ ਵੋਟਰਾਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਾਂਗਰਸ ਪਾਰਟੀ ਦੀਆਂ ਨੀਤੀਆਂ, ਲੋਕ-ਹਿਤੈਸ਼ੀ ਸੋਚ ਅਤੇ ਪਿਛਲੇ ਸਮੇਂ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਕੌਂਸਲਰਾਂ ਵੱਲੋਂ ਪਹਿਲਾਂ ਵੀ ਸਰਹਿੰਦ ਫਤਿਹਗੜ੍ਹ ਸਾਹਿਬ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਗਏ ਸਨ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਵਿੱਚ ਸਰਕਾਰ ਆਮ ਆਦਮੀ ਪਾਰਟੀ ਦੀ ਰਹੀ, ਫਿਰ ਵੀ ਕਾਂਗਰਸੀ ਕੌਂਸਲਰਾਂ ਨੇ ਆਪਣੇ-ਆਪਣੇ ਵਾਰਡਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਇਮਾਨਦਾਰੀ ਅਤੇ ਜੱਦੋਜਹਿਦ ਨਾਲ ਕੰਮ ਕੀਤਾ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਲੋਕਾਂ ਦੇ ਹੱਕਾਂ ਲਈ ਡਟ ਕੇ ਖੜੀ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਰਹੇਗੀ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਸਮਰਥਨ ਦੇ ਕੇ ਜਿਤਾਉਣ।ਇਸ ਦੌਰਾਨ ਉਮੀਦਵਾਰ ਗੁਲਸ਼ਨ ਰਾਏ ਬੋਬੀ ਅਤੇ ਪ੍ਰਵੀਨ ਕੁਮਾਰੀ ਨੇ ਵੀ ਵੋਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਲੋਕ ਉਨ੍ਹਾਂ ਨੂੰ ਆਪਣਾ ਆਸ਼ੀਰਵਾਦ ਦਿੰਦੇ ਹਨ ਤਾਂ ਉਹ ਵਾਰਡਾਂ ਦੇ ਵਿਕਾਸ ਨੂੰ ਹੋਰ ਤੇਜ਼ ਕਰਨਗੇ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰਨਗੇ।ਚੋਣ ਜਲਸੇ ਦੌਰਾਨ ਕਾਂਗਰਸ ਵਰਕਰਾਂ ਅਤੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਪੂਰਾ ਮਾਹੌਲ ਚੋਣੀ ਰੰਗ ਵਿੱਚ ਰੰਗਿਆ ਹੋਇਆ ਨਜ਼ਰ ਸਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿਲ੍ਹਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਲਾਲੀ,ਵਾਰਡ ਨੰਬਰ 8 ਤੋਂ ਉਮੀਦਵਾਰ ਨਰਿੰਦਰ ਕੁਮਾਰ ਬਿੰਦਰ,ਵਾਰਡ ਨੰਬਰ 6 ਤੋਂ ਉਮੀਦਵਾਰ ਰਮਨ ਸਿੰਘ, ਵਾਰਡ ਨੰਬਰ 11 ਤੋਂ ਉਮੀਦਵਾਰ ਸੁਮਿਤਰਾ ਦੇਵੀ,ਵਪਾਰ ਮੰਡਲ ਦੇ ਚੇਅਰਮੈਨ ਗੁਰਸ਼ਰਨ ਸਿੰਘ ਬਿੱਟੂ, ਅੰਮ੍ਰਿਤਪਾਲ ਸਿੰਘ ਨੀਟੂ,ਮਨਦੀਪ ਸਿੰਘ ਭੀਮਾ,ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲਾ, ਪ੍ਰਤੀਬਾ ਬਾਂਸਲ ,ਭੁਪਿੰਦਰ ਸਿੰਘ ਬਧੌਛੀ,ਧਰਮਿੰਦਰ ਸਿੰਘ ਨਬੀਪੁਰ,ਬਲਾਕ ਸੰਮਤੀ ਮੈਂਬਰ ਵਰਿੰਦਰ ਸਿੰਘ ਭਮਾਰਸੀ,ਹਰਦੇਵ ਸਿੰਘ ਨੰਬਰਦਾਰ, ਇੰਦਰਜੀਤ ਸਿੰਘ ਸੈਦਪੁਰਾ, ਇੰਦਰਜੀਤ ਸਿੰਘ ਬੀਬੀਪੁਰ, ਧਰਮਿੰਦਰ ਸਿੰਘ ਬਾਲਪੁਰ,ਰਘਬੀਰ ਸਿੰਘ ਬਾਵਾ, ਅਰੁਣ ਸੂਰੀ, ਡਾ. ਸੈੱਲੀ, ਹਿਮਾਂਸ਼ੂ ਪਾਠਕ, ਮਾਸਟਰ ਗੁਲਜਾਰ,ਅਸੋਕ ਕੁਮਾਰ, ਅਜੇ ਕੁਮਾਰ, ਵਿਜੇ ਕੁਮਾਰ, ਵਿਸਾਲ ਕੁਮਾਰ ਤੇ ਹੋਰ ਹਾਜ਼ਰ ਸਨ।

Leave a Reply

Your email address will not be published. Required fields are marked *