ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪਾਰਟੀ ਦੇ ਜਥੇਬੰਦਕ ਸਕੱਤਰ ਸ਼ਹਿਰੀ ਨੇ ਦਿੱਤਾ ਅਸਤੀਫਾ

ਅੰਮ੍ਰਿਤਸਰ ( ਮਨਜੀਤ ਸਿੰਘ ਸ਼ੇਰਗਿੱਲ ) ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪਾਰਟੀ ਵਿੱਚ ਜਥੇਬੰਦਕ ਸਕੱਤਰ (ਸ਼ਹਿਰੀ) ਦੇ ਅਹੁਦੇ ‘ਤੇ ਨਿਯੁਕਤ ਸੰਦੀਪ ਸਿੰਘ ਨੇ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਅੱਜ ਤੋਂ ਆਪਣੇ ਉਸ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ ਉਨਾਂ ਦੱਸਿਆ ਕਿ ਇਹ ਫੈਸਲਾ ਆਪਣੀ ਨਵੀਂ ਰਾਜਨੀਤਿਕ ਅਤੇ ਸਮਾਜਿਕ ਜ਼ਿੰਮੇਵਾਰੀ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਹੈ, ਕਿਉਂਕਿ ਮੈਨੂੰ ਅਖਿਲ ਭਾਰਤੀਅ ਸੰਘਰਸ਼ ਦੱਲ ਵਿੱਚ ਆਲ ਇੰਡੀਆ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਮੈਂ ਪਾਰਟੀ ਹਾਈਕਮਾਂਡ ਦਾ ਦਿਲੋਂ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਮੇਰੇ ਉੱਤੇ ਵਿਸ਼ਵਾਸ ਜਤਾਇਆ। ਮੈਂ ਭਵਿੱਖ ਵਿੱਚ ਪਾਰਟੀ ਦੀ ਨੀਤੀਆਂ ਅਤੇ ਦੇਸ਼-ਹਿੱਤ ਦੇ ਮਿਸ਼ਨ ਨੂੰ ਮਜ਼ਬੂਤ ਕਰਨ ਲਈ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਕੰਮ ਕਰਾਂਗਾ ਇਸ ਦੇ ਨਾਲ ਹੀ ਮੈਂ ਸਪਸ਼ਟ ਕਰਨਾ ਚਾਹੁੰਦਾ ਹਾਂ ਕਿ ਅੱਗੇ ਤੋਂ ਮੇਰਾ ਕਿਸੇ ਹੋਰ ਰਾਜਨੀਤਿਕ ਪਾਰਟੀ ਨਾਲ ਕੋਈ ਸੰਬੰਧ ਨਹੀਂ ਹੋਵੇਗਾ।
