ਪੀ.ਆਰ.ਟੀ.ਸੀ. ਦੇ ਬੱਸ ਸਟੈਂਡਾਂ, ਵਰਕਸ਼ਾਪਾਂ ਤੇ ਮੁੱਖ ਦਫ਼ਤਰ ਵਿਖੇ ਸੋਲਰ ਰੂਫਟਾਪ ਪਲਾਂਟ ਲਗਾਉਣ ਲਈ ਕਾਰਵਾਈ ਤੇਜ

0

ਪਟਿਆਲਾ, :(ਰਾਜਿੰਦਰ ਸਿੰਘ ਥਿੰਦ)ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਤੁਰੰਤ ਪੀ.ਆਰ.ਟੀ.ਸੀ. ਦੀ ਕਾਰਗੁਜਾਰੀ ਵਿੱਚ ਤੇਜ਼ੀ ਲਿਆਉਣ ਲਈ ਬੈਠਕਾਂ ਦਾ ਦੌਰ ਸ਼ੁਰੂ ਕੀਤਾ ਹੈ। ਇਸ ਦੌਰਾਨ ਪੀ.ਆਰ.ਟੀ.ਸੀ. ਦੇ ਬੱਸ ਸਟੈਂਡਾਂ, ਵਰਕਸ਼ਾਪਾਂ ਤੇ ਮੁੱਖ ਦਫ਼ਤਰ ਵਿਖੇ ਸੋਲਰ ਰੂਫਟਾਪ ਪਲਾਂਟ ਲਗਾਉਣ ਲਈ ਤਜਵੀਜ਼ ‘ਤੇ ਵਿਚਾਰ ਕਰਨ ਲਈ ਐਮ ਡੀ ਮਨੀਸ਼ਾ ਰਾਣਾ ਨੇ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਜ਼ਿਲ੍ਹਾ ਮੈਨੇਜਰ ਪਟਿਆਲਾ ਮਾਨਵ ਜ਼ਿੰਦਲ ਅਤੇ ਪੀ.ਆਰ.ਟੀ.ਸੀ. ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ ਵਿੱਚ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਅਧਿਕਾਰੀ ਨੇ ਦੱਸਿਆ ਕਿ ਪੀ.ਆਰ.ਟੀ.ਸੀ. ਦੀ ਤਜਵੀਜ ਅਨੁਸਾਰ ਪੀ.ਆਰ.ਟੀ.ਸੀ. ਦੇ ਵੱਖ-ਵੱਖ ਅਦਾਰਿਆਂ ਵਿੱਚ 785 ਕਿਲੋਵਾਟ ਦੇ ਸੋਲਰ ਰੂਫਟਾਪ ਪਲਾਂਟ ਸਥਾਪਿਤ ਕੀਤੇ ਜਾਣੇ ਹਨ। ਐਮ ਡੀ ਨੇ ਦੱਸਿਆ ਕਿ ਇਸ ਨਾਲ ਪੀ.ਆਰ.ਟੀ.ਸੀ ਨੂੰ ਅੰਦਾਜਨ ਸਲਾਨਾ 97 ਲੱਖ ਬਿਜਲੀ ਦੇ ਖਰਚੇ ਦੀ ਬਚਤ ਹੋਣ ਦੀ ਸੰਭਾਵਨਾ ਹੈ। 

ਮੈਨਜਿੰਗ ਡਾਇਰੈਕਟਰ ਪੀ.ਆਰ.ਟੀ.ਸੀ. ਨੇ ਕੰਮ ਦੀ ਸਮੀਖਿਆ ਕਰਨ ਉਪਰੰਤ ਮੀਟਿੰਗ ਵਿੱਚ ਇਹ ਫੈਸਲਾ ਲਿਆ ਕਿ ਪੰਜਾਬ ਊਰਜਾ ਵਿਕਾਸ ਏਜੰਸੀ ਵੱਲੋਂ ਪੀ.ਆਰ.ਟੀ.ਸੀ. ਦੇ ਵੱਖ-ਵੱਖ ਅਦਾਰਿਆਂ ਵਿੱਚ ਸੋਲਰ ਰੂਫਟਾਪ ਪਲਾਂਟ ਸਥਾਪਿਤ ਕਰਨ ਸਬੰਧੀ ਕਾਰਵਾਈ ਜਲਦ ਸ਼ੁਰੂ ਕੀਤੀ ਜਾਵੇ ਤਾਂ ਜੋ ਬਿਜਲੀ ਦੇ ਖਰਚੇ ਦੀ ਬਚਤ ਕੀਤੀ ਜਾ ਸਕੇ। 

ਮੀਟਿੰਗ ਵਿੱਚ ਹੋਏ ਵਿਚਾਰ ਵਟਾਂਦਰੇ ਅਨੁਸਾਰ ਪੰਜਾਬ ਊਰਜਾ ਵਿਕਾਸ ਏਜੰਸੀ ਦੇ ਅਧਿਕਾਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਲਈ ਪੀ.ਆਰ.ਟੀ.ਸੀ. ਵੱਲੋਂ ਪੰਜਾਬ ਊਰਜਾ ਵਿਕਾਸ ਏਜੰਸੀ ਨੂੰ ਬਣਦੀ ਰਕਮ ਜਮ੍ਹਾ ਕਰਵਾ ਦਿੱਤੀ ਜਾਂਦੀ ਹੈ ਤਾਂ ਇਸ ਪ੍ਰੌਜੈਕਟ ਨੂੰ ਤਿੰਨ ਮਹੀਨਿਆ ਵਿੱਚ ਮੁਕੰਮਲ ਕਰ ਦਿੱਤਾ ਜਾਵੇਗਾ। 

ਐਮ.ਡੀ. ਮਨੀਸ਼ਾ ਰਾਣਾ ਨੇ ਜ਼ਿਲ੍ਹਾ ਮੈਨੇਜਰ ਪੰਜਾਬ ਊਰਜਾ ਵਿਕਾਸ ਏਜੰਸੀ ਨੂੰ ਕਿਹਾ ਕਿ ਇਸ ਪ੍ਰੋਜੈਕਟ ਦੀ ਬਣਦੀ ਰਕਮ ਦੀ ਪਹਿਲ੍ਹੀ ਕਿਸ਼ਤ ਪੰਜਾਬ ਊਰਜਾ ਵਿਕਾਸ ਏਜੰਸੀ ਨੂੰ ਜਲਦ ਜਾਰੀ ਕਰ ਦਿੱਤੀ ਜਾਵੇਗੀ। ਇਸ ਸਬੰਧੀ ਬਣਦੀ ਕਾਰਵਾਈ ਤੁਰੰਤ ਅਰੰਭ ਲਈ ਜਾਵੇ।ਇਸ ਮੌਕੇ ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *