ਪੰਜਾਬੀ ਯੂਨੀਵਰਸਿਟੀ ਦੇ ਨਤੀਜਿਆਂ ‘ਚ ਰੋਇਲ ਕਾਲਜ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ

0
Oplus_16908288

ਭੀਖੀ, 30 ਮਈ (ਬਹਾਦਰ ਖ਼ਾਨ) :ਪੰਜਾਬੀ ਯੂਨੀਵਰਸਿਟੀ ਪਟਿਆਲਾ ਦੁਆਰਾ ਪਿਛਲੇ ਦਿਨੀਂ ਐਲਾਨੇ ਗਏ ਲਾਇਬ੍ਰੇਰੀ ਵਿਭਾਗ ਦੇ ਬਿ.ਲਿਬ. ਸਮੈਸਟਰ ਪਹਿਲਾਂ ਦੇ ਨਤੀਜੇ ਵਿੱਚ ਦਿ ਰੌਇਲ ਗਰੁੱਪ ਆਫ ਕਾਲਜਿਜ਼, ਬੋੜਾਵਲ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਬ੍ਰੇਰੀ ਵਿਭਾਗ ਦੇ ਮੁਖੀ ਅਸਿ.ਪ੍ਰੋ. ਵਨੀਤਾ ਰਾਣੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਦਿਆਰਥਣ ਹੈਪੀ ਕੌਰ ਨੇ 87 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਕਾਲਜ ‘ਚੋਂ ਪਹਿਲਾ ਸਥਾਨ ਹਾਸਲ ਕੀਤਾ, ਇਸੇ ਤਰਾਂ ਨੈਨਸੀ ਕੌਸ਼ਲ ਨੇ 85 ਪ੍ਰਤੀਸ਼ਤ ਨੰਬਰ ਹਾਸਲ ਕਰਕੇ ਦੂਸਰਾ ਸਥਾਨ ਮਨਦੀਪ ਕੌਰ ਅਤੇ ਵੀਰਪਾਲ ਕੌਰ ਨੇ 82 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ ।

ਜਦਕਿ ਬਾਕੀ ਵਿਦਿਆਰਥੀਆਂ ਨੇ 80 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਪਹਿਲੇ ਦਰਜੇ ਵਿੱਚ ਆਪਣੀ ਕਲਾਸ ਪਾਸ ਕੀਤੀ । ਕਾਲਜ ਪ੍ਰਿੰਸੀਪਲ ਡਾ. ਸੰਦੀਪ ਕੌਰ ਨੇ ਵਿਦਿਆਰਥੀਆਂ ,ਮਾਪਿਆ ਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਲਜ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਹੀ ਇਹ ਸ਼ਾਨਦਾਰ ਪ੍ਰਾਪਤੀਆਂ ਹੋ ਸਕੀਆਂ ਹਨ । ਕਾਲਜ ਦੇ ਡਾਇਰੈਕਟਰ ਡਾ. ਕੁਲਦੀਪ ਸਿੰਘ ਬੱਲ ਨੇ ਕਿਹਾ ਕਿ ਲਾਇਬ੍ਰੇਰੀ ਵਿਭਾਗ ਦੇ ਨਤੀਜੇ ਹਮੇਸ਼ਾਂ ਸ਼ਾਨਦਾਰ ਹੀ ਰਹੇ ਹਨ । ਕਾਲਜ ਚੇਅਰਮੈਨ ਏਕਮਜੀਤ ਸਿੰਘ ਸੋਹਲ ਨੇ ਵਿਦਿਆਰਥੀਆਂ ਨੂੰ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦਿੱਤੀ। ਇਸ ਮੌਕੇ ਅਸਿ.ਪ੍ਰੋ.ਸਰਬਜੀਤ ਕੌਰ ਅਸਿ.ਪ੍ਰੋ. ਰਮਨਦੀਪ ਕੌਰ ਹਾਜਰ ਸਨ

Leave a Reply

Your email address will not be published. Required fields are marked *