ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ ’ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ

0

ਖਰੜ,30 ਮਈ (ਅਵਤਾਰ ਸਿੰਘ )-: ਕੱਲ ਨਗਰ ਕੌਂਸਲ ਚੋਣਾਂ ਦੇ ਆਏ ਨਤੀਜਿਆਂ ਵਿੱਚ ਨਵਾਂਗਾਓਂ ਦੇ ਸੂਝਵਾਨ ਵੋਟਰਾਂ ਵੱਲੋਂ ਕੁੱਲ 21 ਵਿੱਚੋਂ 16 ਸੀਟਾਂ ’ਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਦਿੱਤੇ ਗਏ ਸਪੱਸ਼ਟ ਅਤੇ ਇਤਿਹਾਸਕ ਫਤਵੇ ਲਈ ਭਾਜਪਾ ਦੇ ਸੀਨੀਅਰ ਆਗੂ ਨਰਿੰਦਰ ਰਾਣਾ ਨੇ ਸਮੂਹ ਵੋਟਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਭਾਜਪਾ ਆਗੂ ਨੇ ਕਿਹਾ ਕਿ ਨਗਰ ਕੌਂਸਲ ਵਿੱਚ ਪਹਿਲੀ ਵਾਰ ਪੂਰਨ ਬਹੁਮਤ ਨਾਲ ਭਾਜਪਾ ਦਾ ਪ੍ਰਧਾਨ ਬਣਾਉਣ ਦਾ ਮੌਕਾ ਦਿੱਤਾ ਹੈ, ਜਿਸ ਲਈ ਉਹ ਵਧਾਈ ਦੇ ਪਾਤਰ ਹਨ।ਉਨ੍ਹਾਂ ਕਿਹਾ ਕਿ ਨਵਾਂਗਾਓਂ ਦੇ ਪੜ੍ਹੇ-ਲਿਖੇ ਅਤੇ ਜਾਗਰੂਕ ਵੋਟਰਾਂ ਵੱਲੋਂ ਭਾਜਪਾ ਨੂੰ ਮਿਲਿਆ ਇਹ ਭਰੋਸਾ ਵਿਕਾਸ ਅਤੇ ਸੁਸ਼ਾਸਨ ਦੀ ਜਿੱਤ ਹੈ। ਲੋਕ ਜਾਣਦੇ ਹਨ ਕਿ ਭਾਜਪਾ ਜੋ ਵਾਅਦੇ ਕਰਦੀ ਹੈ, ਉਹਨਾਂ ਨੂੰ ਪੂਰਾ ਵੀ ਕਰਦੀ ਹੈ ਅਤੇ ਵਿਕਾਸ ਦੀ ਰਾਜਨੀਤੀ ਨੂੰ ਅਮਲੀ ਰੂਪ ਦਿੰਦੀ ਹੈ। ਨਗਰ ਕੌਂਸਲ ਚੋਣਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਇੱਕ ਮਹੱਤਵਪੂਰਨ ਪੜਾਅ ਵਜੋਂ ਵੀ ਦੇਖਿਆ ਜਾ ਰਿਹਾ ਸੀ। ਨਵਾਂਗਾਓਂ ਦੇ ਲੋਕਾਂ ਵੱਲੋਂ ਦਿੱਤੇ ਗਏ ਇਸ ਪੂਰਨ ਬਹੁਮਤ ਨੇ ਇਹ ਸੰਕੇਤ ਦੇ ਦਿੱਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਭਾਜਪਾ ਨੂੰ ਭਰਪੂਰ ਸਮਰਥਨ ਮਿਲੇਗਾ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਹਲਕਾ ਖਰੜ ਤੋਂ ਭਾਜਪਾ ਦਾ ਉਮੀਦਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰੇਗਾ ਅਤੇ ਸੂਬੇ ਵਿੱਚ ਬਣਨ ਵਾਲੀ ਭਾਜਪਾ ਸਰਕਾਰ ਵਿੱਚ ਅਹਿਮ ਭੂਮਿਕਾ ਨਿਭਾਉਂਦਿਆਂ ਹਲਕੇ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਵੇਗਾ।

Leave a Reply

Your email address will not be published. Required fields are marked *