ਵੱਧ ਰਹੀ ਗਰਮੀ ਤੋ ਬਚਣ ਲਈ ਪਾਣੀ ਪੀਓ ਤੇ ਬਾਹਰ ਜਾਨ ਤੋਂ ਕਰੋ ਪਰਹੇਜ਼: ਡਾ. ਯਸ਼ਪਾਲ ਗੋਇਲ

0
Oplus_16908288

ਧੂਰੀ, 31 ਮਈ( ਵਰਮਾ ): ਵੱਧ ਰਹੀ ਗਰਮੀ ਅਤੇ ਤਾਪਮਾਨ ਨੂੰ ਦੇਖਦੇ ਹੋਏ ਪ੍ਰਸਿੱਧ ਡਾ. ਯਸ਼ਪਾਲ ਗੋਇਲ ਐਮ.ਬੀ.ਬੀ.ਐਸ, ਐਮ.ਡੀ (ਮੈਡੀਸਨ) ਅਤੇ ਐਫ.ਆਈ.ਡੀ.ਐਮ( ਯੂਕੇ) ਗੋਲਡ ਮੈਡਲਿਸਟ ਧੂਰੀ ਨੇ ਲੋਕਾਂ ਨੂੰ ਸਿਹਤ ਪ੍ਰਤੀ ਸਚੇਤ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਦੌਰਾਨ ਦੁਪਹਿਰ 1 ਵਜੇ ਤੋਂ ਸ਼ਾਮ 4 ਵਜੇ ਤੱਕ ਸੂਰਜ ਦੀਆਂ ਕਿਰਨਾਂ ਸਭ ਤੋਂ ਜ਼ਿਆਦਾ ਤੇਜ਼ ਹੁੰਦੀਆਂ ਹਨ। ਜਿਸ ਕਾਰਨ ਹੀਟ ਸਟ੍ਰੋਕ, ਡੀਹਾਈਡ੍ਰੇਸ਼ਨ ਅਤੇ ਹੋਰ ਸਿਹਤ ਸੰਬੰਧੀ ਸਮੱਸਿਆਵਾਂ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਲਈ ਸੰਭਵ ਹੋਵੇ ਤਾਂ ਇਸ ਸਮੇਂ ਦੌਰਾਨ ਘਰੋਂ ਬਾਹਰ ਨਿਕਲਣ ਤੋਂ ਬਚਣਾ ਚਾਹੀਦਾ ਹੈ। ਡਾ. ਯਸ਼ਪਾਲ ਗੋਇਲ ਨੇ ਦੱਸਿਆ ਕਿ ਗਰਮੀ ਤੋਂ ਬਚਾਅ ਲਈ ਲੋਕਾਂ ਨੂੰ ਵੱਧ ਤੋਂ ਵੱਧ ਪਾਣੀ ਪੀਣਾ ਚਾਹੀਦਾ ਹੈ। ਇਸ ਤੋਂ ਇਲਾਵਾ ਨਿੰਬੂ ਪਾਣੀ, ਲੱਸੀ, ਛਾਛ, ਨਾਰੀਅਲ ਪਾਣੀ ਅਤੇ ਤਾਜ਼ੇ ਫਲਾਂ ਦੇ ਰਸ ਦਾ ਸੇਵਨ ਵੀ ਸਰੀਰ ਵਿੱਚ ਪਾਣੀ ਦੀ ਕਮੀ ਨੂੰ ਪੂਰਾ ਕਰਨ ਵਿੱਚ ਮਦਦ ਕਰਦਾ ਹੈ। ਉਨ੍ਹਾਂ ਕਿਹਾ ਕਿ ਤਰਬੂਜ਼, ਖਰਬੂਜ਼ਾ, ਖੀਰਾ, ਕੱਕੜੀ ਅਤੇ ਹੋਰ ਰਸਦਾਰ ਫਲਾਂ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਤਲੀਆਂ ਹੋਈਆਂ, ਮਸਾਲੇਦਾਰ ਅਤੇ ਬਾਹਰਲੇ ਖਾਣੇ ਤੋਂ ਪਰਹੇਜ਼ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਹਲਕਾ ਅਤੇ ਪੌਸ਼ਟਿਕ ਭੋਜਨ ਹੀ ਸਿਹਤ ਲਈ ਲਾਭਕਾਰੀ ਹੈ। ਡਾ. ਗੋਇਲ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਚੱਕਰ ਆਉਣ, ਬਹੁਤ ਜ਼ਿਆਦਾ ਪਿਆਸ ਲੱਗਣ, ਸਿਰ ਦਰਦ ਜਾਂ ਬੇਹੋਸ਼ੀ ਵਰਗੇ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗਰਮੀ ਦੇ ਮੌਸਮ ਵਿੱਚ ਸਾਵਧਾਨੀ ਅਤੇ ਸਹੀ ਖੁਰਾਕ ਅਪਣਾ ਕੇ ਆਪਣੀ ਅਤੇ ਆਪਣੇ ਪਰਿਵਾਰ ਦੀ ਸਿਹਤ ਦੀ ਰੱਖਿਆ ਕੀਤੀ ਜਾ ਸਕਦੀ ਹੈ।

Leave a Reply

Your email address will not be published. Required fields are marked *