ਨਗਰ ਕੌਂਸਲ ਜੰਡਿਆਲਾ ਗੁਰੂ ਦੀ ਜਿੱਤ 

0

ਹਰਭਜਨ ਸਿੰਘ ਈਟੀਓ ਨੇ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ, 31 ਮਈ ( ਮਨਜੀਤ ਸਿੰਘ ਸ਼ੇਰਗਿੱਲ )    ਨਗਰ ਕੌਂਸਲ ਜੰਡਿਆਲਾ ਗੁਰੂ ਦੀਆਂ 15 ਵਿੱਚੋਂ 13 ਸੀਟਾਂ ‘ਤੇ ਆਮ ਆਦਮੀ ਪਾਰਟੀ ਵੱਲੋਂ ਸ਼ਾਨਦਾਰ ਜਿੱਤ ਹਾਸਲ ਕਰਨ ਉਪਰੰਤ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਅਦਾ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਜੰਡਿਆਲਾ ਗੁਰੂ ਦੇ ਲੋਕਾਂ ਨੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ‘ਤੇ ਆਪਣੀ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਇਹ ਜਿੱਤ ਜੰਡਿਆਲਾ ਗੁਰੂ ਦੇ ਆਮ ਲੋਕਾਂ ਦੀ ਜਿੱਤ ਹੈ, ਜਿਨ੍ਹਾਂ ਨੇ ਵਿਕਾਸ, ਪਾਰਦਰਸ਼ਤਾ ਅਤੇ ਇਮਾਨਦਾਰ ਸ਼ਾਸਨ ਨੂੰ ਆਪਣਾ ਸਮਰਥਨ ਦਿੱਤਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਜੰਡਿਆਲਾ ਗੁਰੂ ਦੇ ਵਿਕਾਸ ਲਈ ਹੋਰ ਵੱਡੇ ਪ੍ਰੋਜੈਕਟ ਲਿਆਂਦੇ ਜਾਣਗੇ।ਕੈਬਨਿਟ ਮੰਤਰੀ ਨੇ ਜੰਡਿਆਲਾ ਗੁਰੂ ਦੇ ਸਮੂਹ ਵੋਟਰਾਂ, ਪਾਰਟੀ ਵਰਕਰਾਂ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਦਿੱਤਾ ਗਿਆ ਇਹ ਫਤਵਾ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਹੋਰ ਜ਼ਿੰਮੇਵਾਰੀ ਨਾਲ ਕੰਮ ਕਰਨ ਦੀ ਪ੍ਰੇਰਣਾ ਦੇਵੇਗਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਵੀ ਅਰਦਾਸ ਕੀਤੀ।

Leave a Reply

Your email address will not be published. Required fields are marked *