ਡੀ.ਪੀ.ਆਰ.ਓ. ਭੁਪੇਸ਼ ਚੱਠਾ ਵੱਲੋਂ ਵੈੱਬਸਾਈਟ ਲਾਂਚ, ਖੂਨਦਾਨ, ਮੈਡੀਕਲ ਅਤੇ ਅੱਖਾਂ ਦੀ ਜਾਂਚ ਕੈਂਪ ਵੀ ਬਣੇ ਖਿੱਚ ਦਾ ਕੇਂਦਰ

0

ਸਨੌਰ /ਪਟਿਆਲਾ 1 ਜੂਨ ( ਰਾਜਿੰਦਰ ਸਿੰਘ ਥਿੰਦ)

ਡਿਜੀਟਲ ਯੁੱਗ ਵਿੱਚ ਪੱਤਰਕਾਰਤਾ ਨੂੰ ਲੋਕਾਂ ਦੇ ਹੋਰ ਨੇੜੇ ਲਿਆਉਣ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਇੱਕ ਮਜ਼ਬੂਤ ਮੰਚ ਪ੍ਰਦਾਨ ਕਰਨ ਦੇ ਮਕਸਦ ਨਾਲ ਜ਼ਿਲ੍ਹਾ ਪਟਿਆਲਾ ਦੇ ਪ੍ਰੈਸ ਕਲੱਬ ਸਨੌਰ ਵੱਲੋਂ ਇੱਕ ਵਿਲੱਖਣ ਅਤੇ ਇਤਿਹਾਸਕ ਉਪਰਾਲਾ ਕਰਦਿਆਂ ਆਪਣੀ ਆਧੁਨਿਕ ਵੈੱਬਸਾਈਟ ਦੀ ਸ਼ੁਰੂਆਤ ਕੀਤੀ ਗਈ। ਇਹ ਵੈੱਬਸਾਈਟ ਪੰਜਾਬ ਦੀ ਕਿਸੇ ਵੀ ਪ੍ਰੈਸ ਕਲੱਬ ਵੱਲੋਂ ਸ਼ੁਰੂ ਕੀਤਾ ਗਿਆ ਪਹਿਲਾ ਡਿਜੀਟਲ ਜਨ-ਸੰਪਰਕ ਪਲੇਟਫਾਰਮ ਮੰਨਿਆ ਜਾ ਰਿਹਾ ਹੈ, ਜਿਸ ਰਾਹੀਂ ਆਮ ਲੋਕ ਆਪਣੀਆਂ ਸਮੱਸਿਆਵਾਂ, ਸ਼ਿਕਾਇਤਾਂ, ਸੁਝਾਅ ਅਤੇ ਪ੍ਰੈਸ ਨੋਟ ਸਿੱਧੇ ਤੌਰ ‘ਤੇ ਪੱਤਰਕਾਰਾਂ ਤੱਕ ਪਹੁੰਚਾ ਸਕਣਗੇ। ਇਸ ਵੈੱਬਸਾਈਟ ਦਾ ਰਸਮੀ ਉਦਘਾਟਨ ਪਟਿਆਲਾ ਦੇ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ(ਡੀ.ਪੀ.ਆਰ.ਓ.) ਭੁਪੇਸ਼ ਚੱਠਾ ਵੱਲੋਂ ਕੀਤਾ ਗਿਆ। ਸਮਾਗਮ ਦੌਰਾਨ ਵੱਖ-ਵੱਖ ਰਾਜਨੀਤਿਕ, ਸਮਾਜਿਕ, ਧਾਰਮਿਕ ਅਤੇ ਪ੍ਰਸ਼ਾਸਨਿਕ ਖੇਤਰਾਂ ਨਾਲ ਜੁੜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕਰਦਿਆਂ ਪ੍ਰੈਸ ਕਲੱਬ ਸਨੌਰ ਦੀ ਇਸ ਪਹਿਲ ਦੀ ਭਰਪੂਰ ਸ਼ਲਾਘਾ ਕੀਤੀ। ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਡੀ.ਪੀ.ਆਰ.ਓ. ਭੁਪੇਸ਼ ਚੱਠਾ ਨੇ ਕਿਹਾ ਕਿ ਅੱਜ ਦਾ ਸਮਾਂ ਡਿਜੀਟਲ ਸੰਚਾਰ ਦਾ ਯੁੱਗ ਹੈ ਅਤੇ ਜਾਣਕਾਰੀ ਦੀ ਤੇਜ਼ ਅਤੇ ਪਾਰਦਰਸ਼ੀ ਪਹੁੰਚ ਹੀ ਵਿਕਾਸ ਦਾ ਆਧਾਰ ਬਣਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰੈਸ ਕਲੱਬ ਸਨੌਰ ਵੱਲੋਂ ਸ਼ੁਰੂ ਕੀਤੀ ਗਈ ਇਹ ਵੈੱਬਸਾਈਟ ਲੋਕਾਂ ਅਤੇ ਮੀਡੀਆ ਵਿਚਕਾਰ ਸੰਪਰਕ ਦਾ ਇੱਕ ਮਜ਼ਬੂਤ ਸਾਧਨ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਪੱਤਰਕਾਰਤਾ ਸਿਰਫ਼ ਖ਼ਬਰਾਂ ਤੱਕ ਸੀਮਿਤ ਨਹੀਂ ਰਹੀ, ਸਗੋਂ ਲੋਕਾਂ ਦੀ ਆਵਾਜ਼ ਨੂੰ ਸਰਕਾਰ ਅਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਦਾ ਇੱਕ ਪ੍ਰਭਾਵਸ਼ਾਲੀ ਮਾਧਿਅਮ ਬਣ ਚੁੱਕੀ ਹੈ। ਇਸ ਲਈ ਅਜਿਹੇ ਡਿਜੀਟਲ ਪਲੇਟਫਾਰਮ ਸਮੇਂ ਦੀ ਸਭ ਤੋਂ ਵੱਡੀ ਲੋੜ ਹਨ। ਉਨ੍ਹਾਂ ਕਿਹਾ ਕਿ ਇਸ ਵੈੱਬਸਾਈਟ ਦੀ ਸਭ ਤੋਂ ਵੱਡੀ ਖ਼ਾਸੀਅਤ ਇਹ ਹੈ ਕਿ ਕੋਈ ਵੀ ਵਿਅਕਤੀ ਆਪਣੀ ਸਮੱਸਿਆ, ਸ਼ਿਕਾਇਤ ਜਾਂ ਜਾਣਕਾਰੀ ਇੱਕ ਵਾਰ ਭੇਜੇਗਾ ਅਤੇ ਉਹ ਜਾਣਕਾਰੀ ਇੱਕੋ ਸਮੇਂ ਕਈ ਪੱਤਰਕਾਰਾਂ ਤੱਕ ਪਹੁੰਚ ਜਾਵੇਗੀ।ਸਮਾਗਮ ਦੌਰਾਨ ਵੱਖ-ਵੱਖ ਰਾਜਨੀਤਿਕ, ਸਮਾਜਿਕ ਅਤੇ ਧਾਰਮਿਕ ਖੇਤਰਾਂ ਨਾਲ ਸਬੰਧਿਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸ਼ਿਰਕਤ ਕੀਤੀ ਇਸ ਨਾਲ ਨਾ ਸਿਰਫ਼ ਲੋਕਾਂ ਦੀ ਗੱਲ ਨੂੰ ਵਿਆਪਕ ਮੰਚ ਮਿਲੇਗਾ, ਸਗੋਂ ਪ੍ਰਸ਼ਾਸਨਿਕ ਪੱਧਰ ‘ਤੇ ਵੀ ਸਮੱਸਿਆਵਾਂ ਦੇ ਹੱਲ ਲਈ ਦਬਾਅ ਬਣੇਗਾ । ਇਸ ਮੌਕੇ ਭਾਰਤੀ ਰਾਸ਼ਟਰਵਾਦੀ ਪਾਰਟੀ ਦੇ ਪ੍ਰਧਾਨ ਡਾ. ਨਵਜੋਤ ਕੌਰ ਸਿੱਧੂ, ਪਟਿਆਲਾ ਦੇ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ, ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪੰਜਾਬ ਐਗਰੋ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ, ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ, ਸਿਮਰਨਜੀਤ ਕੌਰ ਪਠਾਣਮਾਜਰਾ, ਗੁਰਸ਼ਰਨ ਕੌਰ ਰੰਧਾਵਾ ਜਿਲ੍ਹਾ ਪ੍ਰਧਾਨ , ਹਰਿੰਦਰਪਾਲ ਸਿੰਘ ਹੈਰੀ ਮਾਨ, ਨਿਰਮਲ ਸਿੰਘ ਭੱਟੀਆ, ਬਲਿਹਾਰ ਸਿੰਘ ਸ਼ਮਸ਼ਪੁਰਾ, ਤੇਜਿੰਦਰਪਾਲ ਸਿੰਘ ਸੰਧੂ, ਉਘੇ ਕਾਰੋਬਾਰੀ ਪ੍ਰੇਮਪ੍ਰੀਤ ਸਿੰਘ ਘਲੋੜੀ, ਸ਼ੋ੍ਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਕ੍ਰਿਸ਼ਨ ਸਿੰਘ ਸਨੌਰ , ਸਤਪਾਲ ਸਿੰਘ ਪੂਨੀਆ, ਹਰਦੀਪ ਸਿੰਘ ਜੋਸ਼ਨ, ਗੁਰਵਿੰਦਰ ਸਿੰਘ ਗੌਰਵ ਸੰਧੂ, ਜਸਮੀਤ ਕੌਰ ਛੀਨਾ, ਜਸਪਾਲ ਸਿੰਘ ਭੰਗੂ ,ਰਾਕੇਸ਼ ਬੱਗਾ,ਜਸਵਿੰਦਰ ਸਿੰਘ ਮੋਣੀ ਭਾਖਰ, ਸੀਨੀਅਰ ਕਾਂਗਰਸੀ ਆਗੂ ਦਲਵਿੰਦਰ ਸਿੰਘ ਧੰਜੂ ,ਬੂਟਾ ਸਿੰਘ ਸ਼ਾਦੀਪੂਰ ਅਤੇ ਹੋਰ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ। ਇਸ ਮੌਕੇ ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਪ੍ਰੈਸ ਕਲੱਬ ਸਨੌਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਲੋਕਤੰਤਰ ਵਿੱਚ ਮੀਡੀਆ ਦੀ ਭੂਮਿਕਾ ਬੇਹੱਦ ਅਹਿਮ ਹੈ। ਉਨ੍ਹਾਂ ਕਿਹਾ ਕਿ ਇਹ ਵੈੱਬਸਾਈਟ ਲੋਕਾਂ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਭਾਰਨ ਦਾ ਕੰਮ ਕਰੇਗੀ। ਡਾ. ਗਾਂਧੀ ਨੇ ਕਿਹਾ ਕਿ ਅੱਜ ਵੀ ਬਹੁਤ ਸਾਰੇ ਲੋਕ ਆਪਣੀਆਂ ਸਮੱਸਿਆਵਾਂ ਨੂੰ ਸਹੀ ਮੰਚ ਤੱਕ ਨਹੀਂ ਪਹੁੰਚਾ ਸਕਦੇ, ਪਰ ਇਸ ਪਲੇਟਫਾਰਮ ਦੇ ਜ਼ਰੀਏ ਉਨ੍ਹਾਂ ਨੂੰ ਇੱਕ ਭਰੋਸੇਯੋਗ ਅਤੇ ਪ੍ਰਭਾਵਸ਼ਾਲੀ ਮਾਧਿਅਮ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਪੂਰੇ ਪੰਜਾਬ ਲਈ ਇੱਕ ਮਾਡਲ ਬਣ ਸਕਦਾ ਹੈ। ਭਾਰਤੀ ਰਾਸ਼ਟਰਵਾਦੀ ਪਾਰਟੀ ਦੇ ਮੋਢੀ ਡਾ. ਨਵਜੋਤ ਕੌਰ ਸਿੱਧੂ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਮਾਜਿਕ ਸਰੋਕਾਰਾਂ ਅਤੇ ਲੋਕ-ਹਿੱਤ ਦੇ ਮੁੱਦਿਆਂ ਨੂੰ ਅੱਗੇ ਲਿਆਉਣ ਲਈ ਡਿਜੀਟਲ ਮਾਧਿਅਮ ਅੱਜ ਦੀ ਸਭ ਤੋਂ ਵੱਡੀ ਲੋੜ ਹਨ। ਉਨ੍ਹਾਂ ਕਿਹਾ ਕਿ ਪ੍ਰੈਸ ਕਲੱਬ ਸਨੌਰ ਦੀ ਇਹ ਪਹਿਲ ਸਮਾਜਿਕ ਜ਼ਿੰਮੇਵਾਰੀ ਅਤੇ ਆਧੁਨਿਕ ਸੋਚ ਦਾ ਪ੍ਰਤੀਕ ਹੈ। ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਤਕਨਾਲੋਜੀ ਦੇ ਇਸ ਦੌਰ ਵਿੱਚ ਪੱਤਰਕਾਰਤਾ ਨੂੰ ਡਿਜੀਟਲ ਪਲੇਟਫਾਰਮਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਰਹਿੰਦੇ ਲੋਕਾਂ ਦੀਆਂ ਸਮੱਸਿਆਵਾਂ ਅਕਸਰ ਉੱਚ ਪੱਧਰ ਤੱਕ ਨਹੀਂ ਪਹੁੰਚਦੀਆਂ, ਪਰ ਇਹ ਵੈੱਬਸਾਈਟ ਉਨ੍ਹਾਂ ਦੀ ਆਵਾਜ਼ ਨੂੰ ਵੱਡੇ ਪੱਧਰ ‘ਤੇ ਪਹੁੰਚਾਉਣ ਦਾ ਕੰਮ ਕਰੇਗੀ ਪੰਜਾਬ ਐਗਰੋ ਦੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਉਪਰਾਲਾ ਨੌਜਵਾਨਾਂ ਨੂੰ ਵੀ ਪੱਤਰਕਾਰਤਾ ਅਤੇ ਸਮਾਜਿਕ ਜ਼ਿੰਮੇਵਾਰੀਆਂ ਨਾਲ ਜੋੜਨ ਵਿੱਚ ਸਹਾਇਕ ਹੋਵੇਗਾ। ਉਨ੍ਹਾਂ ਕਿਹਾ ਕਿ ਡਿਜੀਟਲ ਮਾਧਿਅਮਾਂ ਰਾਹੀਂ ਜਾਣਕਾਰੀ ਦੇ ਪ੍ਰਸਾਰ ਨੂੰ ਨਵੀਂ ਦਿਸ਼ਾ ਮਿਲੇਗੀ ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਪ੍ਰੈਸ ਕਲੱਬ ਸਨੌਰ ਨੇ ਲੋਕਾਂ ਅਤੇ ਪੱਤਰਕਾਰਾਂ ਵਿਚਕਾਰ ਇੱਕ ਮਜ਼ਬੂਤ ਕੜੀ ਬਣਾਉਣ ਦਾ ਸ਼ਲਾਘਾਯੋਗ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪਲੇਟਫਾਰਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਪ੍ਰਭਾਵਸ਼ਾਲੀ ਸਾਧਨ ਬਣੇਗਾ। ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਜਨਤਾ ਅਤੇ ਮੀਡੀਆ ਵਿਚਕਾਰ ਮਜ਼ਬੂਤ ਸੰਚਾਰ ਹੀ ਲੋਕਤੰਤਰ ਦੀ ਅਸਲ ਤਾਕਤ ਹੈ। ਉਨ੍ਹਾਂ ਕਿਹਾ ਕਿ ਪ੍ਰੈਸ ਕਲੱਬ ਸਨੌਰ ਦੀ ਇਹ ਪਹਿਲ ਪੂਰੇ ਖੇਤਰ ਲਈ ਮਾਣ ਵਾਲੀ ਗੱਲ ਹੈ। ਸਮਾਗਮ ਦੌਰਾਨ ਪ੍ਰੈਸ ਕਲੱਬ ਸਨੌਰ ਦੇ ਅਹੁਦੇਦਾਰਾਂ ਵੱਲੋਂ ਵੈੱਬਸਾਈਟ ਦੀਆਂ ਵਿਸ਼ੇਸ਼ਤਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਵੈੱਬਸਾਈਟ ‘ਤੇ ਲੋਕਾਂ ਲਈ ਸ਼ਿਕਾਇਤ ਭੇਜਣ, ਪ੍ਰੈਸ ਨੋਟ ਭੇਜਣ, ਸਮਾਜਿਕ ਮੁੱਦਿਆਂ ਸਬੰਧੀ ਜਾਣਕਾਰੀ ਸਾਂਝੀ ਕਰਨ ਅਤੇ ਪੱਤਰਕਾਰਾਂ ਨਾਲ ਸਿੱਧਾ ਸੰਪਰਕ ਕਰਨ ਦੀ ਸੁਵਿਧਾ ਉਪਲਬਧ ਹੈ। ਇਸ ਤੋਂ ਇਲਾਵਾ ਪੰਜਾਬ ਅਤੇ ਭਾਰਤ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ, ਸਰਕਾਰੀ ਸੇਵਾਵਾਂ ਦੇ ਲਿੰਕ, ਤਾਜ਼ਾ ਖ਼ਬਰਾਂ ਅਤੇ ਪ੍ਰੈਸ ਕਲੱਬ ਦੇ ਮੈਂਬਰਾਂ ਦੀ ਡਿਜੀਟਲ ਸੰਪਰਕ ਸੂਚੀ ਵੀ ਇਸ ‘ਤੇ ਉਪਲਬਧ ਕਰਵਾਈ ਗਈ ਹੈ ਵੈੱਬਸਾਈਟ ਦੇ ਉਦਘਾਟਨ ਨੂੰ ਸਮਾਜ ਸੇਵਾ ਨਾਲ ਜੋੜਦਿਆਂ ਪ੍ਰੈਸ ਕਲੱਬ ਸਨੌਰ ਵੱਲੋਂ ਖੂਨਦਾਨ ਕੈਂਪ, ਮੁਫ਼ਤ ਮੈਡੀਕਲ ਚੈਕਅਪ ਕੈਂਪ ਅਤੇ ਅੱਖਾਂ ਦੀ ਜਾਂਚ ਕੈਂਪ ਵੀ ਲਗਾਇਆ ਗਿਆ। ਖੂਨਦਾਨ ਕੈਂਪ ਵਿੱਚ ਨੌਜਵਾਨਾਂ, ਸਮਾਜ ਸੇਵੀਆਂ ਅਤੇ ਵੱਖ-ਵੱਖ ਸੰਸਥਾਵਾਂ ਦੇ ਮੈਂਬਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਮਨੁੱਖਤਾ ਦੀ ਭਲਾਈ ਲਈ ਖੂਨਦਾਨ ਕੀਤਾ। ਮੁਫ਼ਤ ਮੈਡੀਕਲ ਚੈਕਅਪ ਕੈਂਪ ਵਿੱਚ ਮਾਹਿਰ ਡਾਕਟਰਾਂ ਦੀ ਟੀਮ ਨੇ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ। ਅੱਖਾਂ ਦੀ ਜਾਂਚ ਕੈਂਪ ਵਿੱਚ ਸੈਂਕੜੇ ਲੋਕਾਂ ਦੀ ਨਜ਼ਰ ਦੀ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਅੱਗੇ ਦੇ ਇਲਾਜ ਲਈ ਸਲਾਹ ਦਿੱਤੀ ਗਈ। ਇਸ ਮੌਕੇ ਪ੍ਰੈਸ ਕਲੱਬ ਸਨੌਰ ਦੇ ਸਰਪ੍ਰਸਤ ਮਨਦੀਪ ਸਿੰਘ ਜੋਸ਼ਨ,  ਰਾਜਿੰਦਰ ਸਿੰਘ ਥਿੰਦ ਪ੍ਰਧਾਨ ਸੁਰਜੀਤ ਸਿੰਘ ਗੋਗੀ,ਖਜ਼ਾਨਚੀ ਗੀਤਵਿੰਦਰ ਸਿੰਘ ਸੋਖਲ, ਜਨਰਲ ਸਕੱਤਰ ਪਰਮਜੀਤ ਸਿੰਘ ਪਟਵਾਰੀ,ਪ੍ਰੈਸ ਸਕੱਤਰ ਬਲਵਿੰਦਰ ਸਿੰਘ, ਮੁਖਤਿਆਰ ਸਿੰਘ ਨੋਗਾਵਾ, ਅਮਨ ਨੋਗਾਵਾ, ਦੇਵ ਸਿੰਘ ਮਾਨ, ਲਵਲੀ ਬਲਬੇੜਾ, ਅਰਵਿੰਦਰ ਸਿੰਘ, ਰਾਮ ਸਰੂਪ ਪੰਜੋਲਾ, ਰੋਹਿਤ ਪੰਜੋਲਾ, ਬਸੰਤ ਚੌਹਾਨ, ਸੁਖਦੇਵ ਸਿੰਘ ਵਿਰਕ, ਜਪਅਨੰਤਪ੍ਰੀਤ ਸਿੰਘ, ਪ੍ਰਥਮ ਕੁਮਾਰ ਅਤੇ ਰਾਕੇਸ਼ ਸ਼ਰਮਾ ਸਮੇਤ ਹੋਰ ਮੈਂਬਰਾਂ ਨੂੰ ਇਸ ਉਪਰਾਲੇ ਲਈ ਵਧਾਈ ਦਿੱਤੀ ਗਈ। ਸਮਾਗਮ ਵਿੱਚ ਚੇਅਰਮੈਨ ਬਲਾਕ ਸੰਮਤੀ ਸਨੌਰ ਹੈਪੀ ਪਹਾੜੀਪੁਰ, ਹਰਪ੍ਰੀਤ ਸਿੰਘ ਘੁੰਮਣ, ਪ੍ਰੀਤੀ ਸਨੌਰ ,ਜੋਗਿੰਦਰ ਸਿੰਘ ਕਾਕਾ ਜੁਵੇਲਰ, ਐਸ.ਜੀ.ਪੀ.ਸੀ. ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਅਸ਼ਵਨੀ ਕੁਮਾਰ ਬੱਤਾ, ਚਰਨਜੀਤ ਸਿੰਘ ਜੱਜ, ਹਰਦੀਪ ਸਿੰਘ ਕੰਬੋਜ, ਚਰਨਜੀਤ ਸਿੰਘ ਨੈਣਾਂ, ਮਨਜਿੰਦਰ ਸਿੰਘ ਸੰਧਰ, ਬਲਵਿੰਦਰ ਸਿੰਘ ਟਰੈਫਿਕ ਇੰਚਾਰਜ, ਪ੍ਰੀਤਮ ਸਿੰਘ, ਜਸਪਿੰਦਰ ਸਿੰਘ ਮੋਨੂੰ ਰੰਧਾਵਾ, ਅੰਕੁਰ ਸਿੰਗਲਾ,ਪ੍ਰਧਾਨ ਨੰਦ ਲਾਲ,ਇੰਦਰ ਸਿੰਘ ਛਿੰਦੀ, ਗੌਤਮ ਗੁਪਤਾ,ਅਮਰਜੀਤ ਸਿੰਘ ਜਾਗਦੇ ਰਹੋ, ਰਾਜਾ ਧੰਜੂ,ਤਰਸੇਮ ਕੌਸਲਰ, ਸ਼ਾਮ ਸਿੰਘ ਸਨੌਰ ,ਦਲਵਿੰਦਰ ਸਿੰਘ ਸਾਬਕਾ ਕੌਸਲਰ,ਭਾਰਤ ਗੋਇਲ, ਨਰੇਸ਼ ਗੋਇਲ,ਸ਼ਿਵ ਗਰਗ, ਰਮਨ ਗਰਗ,ਨਿਸ਼ਾ ਰਿਸ਼ੀ, ਵਕੀਲ ਪ੍ਰਵੀਨ ਕੁਮਾਰ ਸ਼ਰਮਾ ਅਤੇ ਹੋਰ ਸੈਂਕੜੇ ਲੋਕ ਹਾਜ਼ਰ ਸਨ ਸਮਾਗਮ ਦੇ ਅੰਤ ਵਿੱਚ ਪ੍ਰੈਸ ਕਲੱਬ ਸਨੌਰ ਦੇ ਅਹੁਦੇਦਾਰਾਂ ਨੇ ਕਿਹਾ ਕਿ ਇਸ ਵੈੱਬਸਾਈਟ ਦਾ ਮੁੱਖ ਮਕਸਦ ਲੋਕਾਂ ਅਤੇ ਪੱਤਰਕਾਰਾਂ ਵਿਚਕਾਰ ਇੱਕ ਮਜ਼ਬੂਤ ਡਿਜੀਟਲ ਸੇਤੂ ਸਥਾਪਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਵੈੱਬਸਾਈਟ ਨਹੀਂ, ਸਗੋਂ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਵਾਲਾ ਇੱਕ ਜਨ-ਅੰਦੋਲਨ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਆਉਣ ਵਾਲੇ ਸਮੇਂ ਵਿੱਚ ਇਹ ਪਲੇਟਫਾਰਮ ਪੱਤਰਕਾਰਤਾ ਦੇ ਖੇਤਰ ਵਿੱਚ ਨਵੀਆਂ ਮਿਸਾਲਾਂ ਕਾਇਮ ਕਰੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕ ਪ੍ਰਭਾਵਸ਼ਾਲੀ ਮੰਚ ਵਜੋਂ ਉਭਰੇਗਾ।

Leave a Reply

Your email address will not be published. Required fields are marked *