ਬਲਾਕ ਸੰਮਤੀ ਦੇ ਨਵੇਂ ਚੁਣੇ ਚੇਅਰਮੈਨ ਹਰਭਜਨ ਸਿੰਘ ਅਤੇ ਯੋਗਬੀਰ ਸਿੰਘ ਯੋਗੀ ਨੇ ਸੰਭਾਲਿਆ ਅਹੁਦਾ

ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ – ਵਿਧਾਇਕ ਦਲਬੀਰ ਸਿੰਘ ਟੌਂਗ
ਬਾਬਾ ਬਕਾਲਾ ਸਾਹਿਬ/ਅੰਮ੍ਰਿਤਸਰ, 1 ਜੂਨ ( ਮਨਜੀਤ ਸਿੰਘ ਸ਼ੇਰਗਿੱਲ) ਬਲਾਕ ਸੰਮਤੀ ਬਾਬਾ ਬਕਾਲਾ ਸਾਹਿਬ ਦੇ ਨਵੇਂ ਚੁਣੇ ਚੇਅਰਮੈਨ ਹਰਭਜਨ ਸਿੰਘ ਸੂਬੇਦਾਰ ਅਤੇ ਵਾਈਸ ਚੇਅਰਮੈਨ ਸ. ਯੋਗਬੀਰ ਸਿੰਘ ਯੋਗੀ ਨੇ ਅੱਜ ਆਪਣੇ ਅਹੁਦਿਆਂ ਦਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਦੋਵਾਂ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਅਤੇ ਚੰਗੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ।ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਬਲਾਕ ਸੰਮਤੀਆਂ ਸਥਾਨਕ ਵਿਕਾਸ ਕਾਰਜਾਂ ਨੂੰ ਹੋਰ ਗਤੀ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਚੇਅਰਮੈਨ ਅਤੇ ਵਾਈਸ ਚੇਅਰਮੈਨ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਦੇ ਹੋਏ ਇਲਾਕੇ ਦੇ ਵਿਕਾਸ ਅਤੇ ਲੋਕ ਭਲਾਈ ਲਈ ਤਨਦੇਹੀ ਨਾਲ ਕੰਮ ਕਰਨਗੇ।ਇਸ ਮੌਕੇ ਨਵੇਂ ਚੁਣੇ ਚੇਅਰਮੈਨ ਹਰਭਜਨ ਸਿੰਘ ਸੂਬੇਦਾਰ ਅਤੇ ਵਾਈਸ ਚੇਅਰਮੈਨ ਯੋਗਬੀਰ ਸਿੰਘ ਯੋਗੀ ਨੇ ਇਸ ਨਵੀਂ ਜ਼ਿੰਮੇਵਾਰੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ, ਪਾਰਟੀ ਹਾਈਕਮਾਨ, ਵਿਧਾਇਕ ਦਲਬੀਰ ਸਿੰਘ ਟੌਂਗ ਅਤੇ ਬਲਾਕ ਸੰਮਤੀ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।ਇਸ ਮੌਕੇ ਬੀ.ਡੀ.ਪੀ.ਓ. ਸ. ਸਰਬਜੀਤ ਸਿੰਘ, ਚੇਅਰਮੈਨ ਸ. ਗੁਰਦੇਵ ਸਿੰਘ, ਸਰਪੰਚ ਸ. ਗੁਰਜੀਤ ਸਿੰਘ ਫੱਤੂਵਾਲ, ਸਰਪੰਚ ਸ. ਕਰਮਜੀਤ ਸਿੰਘ, ਸਰਪੰਚ ਸ. ਜਸਪਾਲ ਸਿੰਘ, ਸਰਪੰਚ ਸ. ਬਲਦੇਵ ਸਿੰਘ ਨਿੱਝਰ, ਸ. ਸੰਜੀਵ ਭੰਡਾਰੀ, ਸ. ਜਗਤਾਰ ਸਿੰਘ ਬਿੱਲਾ, ਕੌਂਸਲਰ ਸ. ਵਿਸ਼ਾਲ ਮੰਨਣ, ਸਰਪੰਚ ਸ. ਰਣਬੀਰ ਸਿੰਘ, ਸਰਪੰਚ ਸ. ਜੋਬਨ, ਸਰਪੰਚ ਸ. ਦਲਬੀਰ ਸਿੰਘ ਅਤੇ ਸਰਪੰਚ ਸ. ਸੁਖਦੇਵ ਸਿੰਘ ਤਿੰਮੋਵਾਲ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।ਵਿਧਾਇਕ ਸ. ਦਲਬੀਰ ਸਿੰਘ ਟੌਂਗ ਨੇ ਦੋਵਾਂ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਅਤੇ ਚੰਗੇ ਭਵਿੱਖ ਲਈ ਸ਼ੁਭ ਕਾਮਨਾਵਾਂ ਦਿੱਤੀਆਂ
