2027 ’ਚ ਆਪ ਸਰਕਾਰ ਦੀ ਨੀਂਹ ਪੱਕੀ ਕੀਤੀ ਨਿਗਮ ਚੋਣਾਂ ਦੇ ਨਤੀਜਿਆਂ ਨੇ -ਠੇਕੇਦਾਰ ਅਮਰਜੀਤ ਸਿੰਘ

ਪਠਾਨਕੋਟ (ਅਕਸ਼ੇ)-ਆਮ ਆਦਮੀ ਪਾਰਟੀ ਦੇ ਸੂਬਾ ਸਕੱਤਰ, ਮਾਝਾ ਜੋਨ ਇੰਚਾਰਜ ਐਸ.ਸੀ. ਵਿੰਗ ਅਤੇ 2017 ਵਿੱਚ ਭੋਆ ਹਲਕੇ ਤੋਂ ਸਾਬਕਾ ਐਮਐਲਏ ਉਮੀਦਵਾਰ ਰਹੇ ਠੇਕੇਦਾਰ ਅਮਰਜੀਤ ਸਿੰਘ ਨੇ ਪੰਜਾਬਭਰ ਵਿੱਚ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸ਼ਾਨਦਾਰ ਹੁੰਗਾਰਾ ਦੇਣ ਲਈ ਪੰਜਾਬ ਦੇ ਲੋਕਾਂ ’ ਦਾ ਧੰਨਵਾਦ ਕੀਤਾ ਹੈ। ਨਿਗਮ ਚੋਣਾਂ ਦੇ ਨਤੀਜੇ ਆਉਣ ਮਗਰੋਂ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਠੇਕੇਦਾਰ ਅਮਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ 2027 ਸੈਮੀਫਾਈਨਲ ਵਜੋਂ ਕਹੀਆਂ ਜਾਣ ਵਾਲੀਆਂ ਨਿਗਮ ਚੋਣਾਂ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਸੂਝਵਾਨ ਵੋਟਰ 2027 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਰਿਪੀਟ ਕਰਨ ਦਾ ਮਨ ਬਣਾ ਚੁੱਕੇ ਹਨ ਅਤੇ ਦੁਨੀਆ ਦੀ ਕੋਈ ਤਾਕਤ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਨਹੀਂ ਰੋਕ ਸਕਦੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਪਿਆਰ ਕਰਦੇ ਹਨ ਅਤੇ ਮਾਨ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਨਾਲ ਮਾਨ ਸਾਹਿਬ ਉਨ੍ਹਾਂ ਦੇ ਦਿਲਾਂ ਵਿੱਚ ਆਪਣੀ ਥਾਂ ਪੱਕੀ ਕਰ ਚੁੱਕੇ ਹਨ। ਅਮਰਜੀਤ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੂੰ ਪੂਰੀ ਤਰ੍ਹਾਂ ਠੁਕਰਾ ਦਿੱਤਾ ਹੈ ਅਤੇ 2027 ਵਿੱਚ ਵੀ ਇਨ੍ਹਾਂ ਪੰਜਾਬ ਵਿਰੋਧੀ ਪਾਰਟੀਆਂ ਨੂੰ ਮੂੰਹ ਦੀ ਖਾਣੀ ਪਵੇਗੀ। ਅਰਵਿੰਦਰ ਭੱਟੀ ਨੇ ਸੂਬੇਭਰ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੰਜਾਬ ਦੀ ਜਨਤਾ ਨਾਲ ਮਿੱਤਰਤਾ ਪੂਰਨ ਰਵੱਈਆ ਅਪਣਾਉਣ ਅਤੇ ਉਨ੍ਹਾਂ ਦੀ ਹਰ ਮੁਸ਼ਕਿਲ ਨੂੰ ਦੂਰ ਕਰਨ ਲਈ ਤੱਤਪਰ ਰਹਿਣ।
