ਮੇਅਰ ਪਟਿਆਲਾ ਕੁੰਦਨ ਗੋਗੀਆ ਵੱਲੋਂ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਅਤੇ ਜਤਵਿੰਦਰ ਗਰੇਵਾਲ ਨੂੰ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਕੰਮਾਂ ਲਈ ਪ੍ਰਸ਼ੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ

ਪਟਿਆਲਾ ( ਗੁਰਪ੍ਰਤਾਪ ਸ਼ਾਹੀ) ਪੰਜਾਬ ਅਤੇ ਪਟਿਆਲਾ ਜ਼ਿਲ੍ਹੇ ਦੀਆਂ ਨਾਮਵਰ ਸਮਾਜ ਸੇਵੀ ਸੰਸਥਾਵਾਂ ਜੌਂ ਕਿ ਲੰਮੇ ਸਮੇਂ ਤੋਂ ਨਸ਼ਿਆਂ ਵਿਰੁੱਧ ਕੰਮ ਕਰ ਰਹੀਆਂ ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ,ਯੂਵਕ ਸੇਵਾਵਾਂ ਕਲੱਬ ਦੀਪ ਨਗਰ ਦੀ ਟੀਮ ਦੇ ਸਰਪ੍ਰਸਤ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ, ਮੈਬਰ ਜ਼ਿਲ੍ਹਾ ਸਾਂਝ ਕੇਂਦਰ, ਮੈਬਰ ਯੁਵਾ ਸਾਂਝ ਕਮੇਟੀ, ਮੈਬਰ ਵੂਮੈਨ ਕੋਸਲਿੰਗ ਸੈਲ ਅਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸ਼ਾ ਮੁਕਤ ਭਾਰਤ ਅਭਿਆਨ ਨੂੰ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਕੰਮਾਂ ਲਈ ਮੇਅਰ ਪਟਿਆਲਾ ਕੁੰਦਨ ਗੋਗੀਆ ਵੱਲੋਂ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਮੇਅਰ ਪਟਿਆਲਾ ਕੁੰਦਨ ਗੋਗੀਆ ਨੇ ਕਿਹਾ ਕਿ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਅਤੇ ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਅਤੇ ਉਹਨਾਂ ਦੀਆਂ ਸਮਾਜ ਸੇਵੀ ਸੰਸਥਾਵਾਂ ਯੂਥ ਫੈਡਰੇਸ਼ਨ ਆਫ ਇੰਡੀਆ, ਪਾਵਰ ਹਾਊਸ ਯੂਥ ਕਲੱਬ, ਯੁਵਕ ਸੇਵਾਵਾਂ ਕਲੱਬ ਦੀਪ ਨਗਰ ਵੱਲੋਂ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਗਰ ਨਿਗਮ ਪਟਿਆਲਾ, ਪਟਿਆਲਾ ਪੁਲਿਸ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਲੜਾਈ ਵਿੱਚ ਵੱਧ ਚੜ੍ਹਕੇ ਵਲੰਟੀਅਰ ਸਹਿਯੋਗ ਦੇ ਰਹੀਆਂ ਹਨ ਜੌਂ ਕਿ ਪ੍ਰਸੰਸਾਯੋਗ ਕਦਮ ਹੈ। ਉਹਨਾਂ ਕਿਹਾ ਕਿ ਇਸ ਟੀਮ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ,ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਪਿਛਲੇ ਦੋ ਸਾਲਾਂ ਵਿਚ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚ ਤਕਰੀਬ 500 ਤੋਂ ਉਪਰ ਸੈਮੀਨਾਰ, ਰੈਲੀਆਂ, ਨੁੱਕੜ ਨਾਟਕਾਂ ਦਾ ਆਯੋਜਨ ਪੁਲਿਸ ਪ੍ਰਸ਼ਾਸਨ, ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰ ਚੁੱਕੀਆਂ ਹਨ ਅਤੇ ਨੋਜਵਾਨਾ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਦੱਸਿਆ ਕਿ ਇਹਨਾਂ ਦੀ ਟੀਮ ਨੇ ਪਿਛਲੇ 15 ਸਾਲਾਂ ਤੋਂ ਨਸ਼ਿਆਂ ਵਿਰੁੱਧ ਤਕਰੀਬਨ 4200 ਤੋਂ ਵੱਧ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕਰ ਚੁੱਕੀ ਹੈ ਅਤੇ ਇਹ ਮੁਹਿੰਮ ਲਗਾਤਾਰ ਜਾਰੀ ਹੈ। ਉਹਨਾਂ ਕਿਹਾ ਕਿ ਇਹਨਾਂ ਵੱਲੋਂ ਨੋਜਵਾਨਾ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਬਾਹਰ ਕੱਢਣ ਲਈ ਉਪਰਾਲੇ ਕੀਤੇ ਜਾ ਰਹੇ ਹਨ ਜੌਂ ਕਿ ਬਹੁਤ ਹੀ ਸ਼ਲਾਘਾਯੋਗ ਹਨ । ਉਹਨਾਂ ਕਿਹਾ ਕਿ ਉਹੋ ਸਮਾਜ ਸੇਵੀ ਕਾਰਜਾਂ ਲਈ ਹਰ ਸੰਭਵ ਮਦਦ ਦੇਣ ਲਈ ਤਿਆਰ ਹਨ।ਇਸ ਮੌਕੇ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਅਤੇ ਜਤਵਿੰਦਰ ਗਰੇਵਾਲ ਨੇ ਮੇਅਰ ਪਟਿਆਲਾ ਕੁੰਦਨ ਗੋਗੀਆ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਦੀ ਟੀਮ ਹਮੇਸ਼ਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਨਗਰ ਨਿਗਮ ਪਟਿਆਲਾ,ਜ਼ਿਲ੍ਹਾ ਪ੍ਰਸ਼ਾਸਨ, ਪੰਜਾਬ ਪੁਲਿਸ ਨਾਲ ਮਿਲਕੇ ਪਟਿਆਲਾ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿੱਚ ਪ੍ਰੋਗਰਾਮਾਂ ਦਾ ਆਯੋਜਨ ਕਰਨ ਗਈਆ ਅਤੇ ਉਹਨਾਂ ਦੀ ਟੀਮ ਵੱਲੋਂ ਨੋਜਵਾਨਾ ਅਤੇ ਪਬਲਿਕ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਮੁਫ਼ਤ ਕਿਤਾਬਾਂ ਵੀ ਵੰਡੀਆਂ ਜਾਣਗੀਆਂ। ਫੋਟੋ ਕੈਪਸਨ, ਮੇਅਰ ਪਟਿਆਲਾ ਕੁੰਦਨ ਗੋਗੀਆ ਸਟੇਟ ਐਵਾਰਡੀ ਪਰਮਿੰਦਰ ਭਲਵਾਨ ਅਤੇ ਜਤਵਿੰਦਰ ਗਰੇਵਾਲ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕਰਦੇ ਹੋਏ।
